Amritsar News: ਬੱਚਿਆਂ ਨੂੰ ਸਕੂਲ ਛੱਡਣ ਜਾ ਰਹੇ ਪਿਓ ਨੂੰ ਬੱਸ ਨੇ ਮਾਰੀ ਟੱਕਰ, ਮੌਕੇ 'ਤੇ ਹੋਈ ਮੌਤ

By : GAGANDEEP

Published : Jan 28, 2024, 2:37 pm IST
Updated : Jan 28, 2024, 3:58 pm IST
SHARE ARTICLE
A bus hit father and son in Amritsar News in punjabi
A bus hit father and son in Amritsar News in punjabi

Amritsar News: ਬੱਚਾ ਗੰਭੀਰ ਰੂਪ ਵਿਚ ਹੋਇਆ ਜ਼ਖ਼ਮੀ

A bus hit father and son in Amritsar News in punjabi: ਅੰਮ੍ਰਿਤਸਰ ਦੇ ਕੰਬੋ ਥਾਣਾ ਅਧੀਨ ਪੈਂਦੇ ਇਲਾਕੇ 'ਚ ਬੱਚਿਆਂ ਨੂੰ ਸਕੂਲ ਛੱਡਣ ਸਮੇਂ ਹੋਏ ਹਾਦਸੇ 'ਚ ਪਿਤਾ ਦੀ ਮੌਤ ਹੋ ਗਈ, ਜਦਕਿ ਬੱਚੇ ਹਸਪਤਾਲ 'ਚ ਦਾਖਲ ਹਨ। ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। 27 ਸਾਲਾ ਮ੍ਰਿਤਕ ਹਰਦੀਪ ਸਿੰਘ ਦੇ ਪਿਤਾ ਮਲੂਕ ਸਿੰਘ ਵਾਸੀ ਬੱਲ ਖੁਰਦ ਨੇ ਦੱਸਿਆ ਕਿ ਉਸ ਦਾ ਛੋਟਾ ਲੜਕਾ ਰੋਜ਼ਾਨਾ ਦੀ ਤਰ੍ਹਾਂ ਆਪਣੇ ਬੱਚਿਆਂ ਨੂੰ ਸਕੂਲ ਛੱਡਣ ਜਾ ਰਿਹਾ ਸੀ। ਬੱਚੇ ਨੰਗਲੀ ਸਥਿਤ ਸਕੂਲ ਵਿੱਚ ਪੜ੍ਹਦੇ ਹਨ ਅਤੇ ਹਰਦੀਪ ਸਿੰਘ ਉਨ੍ਹਾਂ ਨੂੰ ਕਾਰ ਰਾਹੀਂ ਛੱਡਣ ਜਾ ਰਿਹਾ ਸੀ।

ਇਹ ਵੀ ਪੜ੍ਹੋ: Moga Accident News: ਮਜ਼ਦੂਰੀ ਲਈ ਜਾ ਰਹੀ ਲੜਕੀ ਦੀ ਸੜਕ ਹਾਦਸੇ ਵਿਚ ਹੋਈ  

27 ਤਰੀਕ ਨੂੰ ਜਦੋਂ ਹਰਦੀਪ ਸਿੰਘ ਬੱਚਿਆਂ ਨਾਲ ਕਾਰ 'ਚ ਘਰੋਂ ਨਿਕਲਿਆ ਤਾਂ ਉਸ ਦੇ ਪਿੱਛੇ ਉਹ ਖੁਦ ਵੀ ਕਿਸੇ ਕੰਮ ਲਈ ਜਾ ਰਿਹਾ ਸੀ। ਥੋੜ੍ਹੀ ਦੂਰ ਜਾ ਕੇ ਅੰਮ੍ਰਿਤਸਰ ਤੋਂ ਆ ਰਹੀ ਤੇਜ਼ ਰਫਤਾਰ ਬੱਸ ਨੇ ਹਾਰਨ ਵੀ ਨਹੀਂ ਦਿੱਤਾ ਅਤੇ ਸਿੱਧੀ ਉਸ ਦੇ ਲੜਕੇ ਦੀ ਕਾਰ ਨੂੰ ਟੱਕਰ ਮਾਰ ਦਿੱਤੀ।

ਇਹ ਵੀ ਪੜ੍ਹੋ: Patiala News: ਗੱਡੀ ਲੁੱਟਣ ਆਏ ਲੁਟੇਰਿਆਂ ਨੇ ਨੌਜਵਾਨ ਦਾ ਗੋਲ਼ੀਆਂ ਮਾਰ ਕੇ ਕੀਤਾ ਕਤਲ 

ਜਿਸ ਕਾਰਨ ਕਾਰ ਸਵਾਰ ਉਸ ਦਾ ਲੜਕਾ ਹਰਦੀਪ ਸਿੰਘ, ਪੋਤਰਾ ਨਿਰਵੈਰ ਸਿੰਘ ਅਤੇ ਜਸਕਰਨ ਸਿੰਘ ਗੰਭੀਰ ਜ਼ਖ਼ਮੀ ਹੋ ਗਏ। ਇਸ ਤੋਂ ਬਾਅਦ ਤਿੰਨਾਂ ਨੂੰ ਰਤਨ ਸਿੰਘ ਚੌਕ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਵੱਲੋਂ ਹਰਦੀਪ ਸਿੰਘ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ ਅਤੇ ਬੱਚਿਆਂ ਨੂੰ ਦੂਜੇ ਹਸਪਤਾਲ ਰੈਫਰ ਕਰ ਦਿੱਤਾ ਗਿਆ।

ਪੀੜਤ ਨੇ ਦੱਸਿਆ ਕਿ ਜਿਸ ਬੱਸ ਨੇ ਉਸ ਦੇ ਲੜਕੇ ਦੀ ਕਾਰ ਨੂੰ ਟੱਕਰ ਮਾਰੀ, ਉਸ 'ਤੇ ਆਨੰਦ ਲਿਖਿਆ ਹੋਇਆ ਸੀ ਅਤੇ ਉਸ ਨੂੰ ਡੇਰਾ ਬਾਬਾ ਨਾਨਕ ਦਾ ਰਹਿਣ ਵਾਲਾ ਜੋਬਨਪ੍ਰੀਤ ਸਿੰਘ ਚਲਾ ਰਿਹਾ ਸੀ। ਪੁਲਿਸ ਨੇ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

 (For more Punjabi news apart from A bus hit father and son in Amritsar News in punjabi , stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement