Kapurthala News: ਕਪੂਰਥਲਾ 'ਚ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ

By : GAGANDEEP

Published : Jan 28, 2024, 7:16 pm IST
Updated : Jan 29, 2024, 7:05 am IST
SHARE ARTICLE
Death of a young man under suspicious circumstances in Kapurthala news in punjabi
Death of a young man under suspicious circumstances in Kapurthala news in punjabi

Kapurthala News: ਮ੍ਰਿਤਕ ਦੇ ਪਿਤਾ ਨੇ ਦੋਸਤ 'ਤੇ ਨਸ਼ਾ ਦੇ ਕੇ ਮਾਰਨ ਦਾ ਲਗਾਇਆ ਦੋਸ਼

Death of a young man under suspicious circumstances in Kapurthala news in punjabi : ਕਪੂਰਥਲਾ 'ਚ ਇਕ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ ਹੋ ਗਈ। ਉਕਤ ਮਾਮਲੇ 'ਚ ਮ੍ਰਿਤਕ ਦੇ ਪਿਤਾ ਨੇ ਗੁਆਂਢੀ ਨੌਜਵਾਨ 'ਤੇ ਉਸ ਨੂੰ ਜ਼ਿਆਦਾ ਨਸ਼ਾ ਦੇ ਕੇ ਮਾਰਨ ਦਾ ਦੋਸ਼ ਲਗਾਇਆ ਹੈ। ਸੂਚਨਾ ਮਿਲਣ ਦੇ ਬਾਅਦ ਥਾਣਾ ਸਿਟੀ ਦੀ ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ 'ਚ ਰਖਵਾਇਆ ਹੈ।

ਇਹ ਵੀ ਪੜ੍ਹੋ: Haryana News: ਜੇਕਰ ਹਰਿਆਣਾ 'ਚ ਮੁਫਤ ਬਿਜਲੀ, ਸਿਹਤ ਅਤੇ ਸਿੱਖਿਆ ਚਾਹੀਦੀ ਤਾਂ 'ਆਪ' ਨੂੰ ਵੋਟ ਦਿਓ- CM ਮਾਨ  

ਪਿਤਾ ਦੇ ਬਿਆਨਾਂ ਦੇ ਆਧਾਰ 'ਤੇ ਦੋਸ਼ੀ ਵਿਅਕਤੀ ਖਿਲਾਫ ਧਾਰਾ 304 ਆਈ.ਪੀ.ਸੀ. ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸ ਗੱਲ ਦੀ ਪੁਸ਼ਟੀ ਥਾਣਾ ਸਿਟੀ ਦੇ ਐਸਐਚਓ ਅਮਨਦੀਪ ਨਾਹਰ ਨੇ ਕੀਤੀ ਹੈ। ਮ੍ਰਿਤਕ ਦੀ ਪਛਾਣ ਸੰਜੇ ਕੁਮਾਰ (24 ਸਾਲ) ਵਾਸੀ ਮੁਹੱਲਾ ਰਾਏਕਾ ਵਜੋਂ ਹੋਈ ਹੈ। ਮ੍ਰਿਤਕ ਦੇ ਪਿਤਾ ਗੁਲਸ਼ਨ ਕੁਮਾਰ ਨੇ ਦੱਸਿਆ ਕਿ ਉਸ ਦਾ ਲੜਕਾ ਸੰਜੇ ਕੁਮਾਰ ਕੁਆਰਾ ਸੀ ਅਤੇ ਵਿਆਹਾਂ 'ਚ ਭੰਡ ਵਜੋਂ ਕੰਮ ਕਰਦਾ ਸੀ। ਸ਼ੁੱਕਰਵਾਰ ਰਾਤ ਨੂੰ ਮੁਹੱਲਾ ਮਹਿਤਾਬਗੜ੍ਹ ਦਾ ਰਹਿਣ ਵਾਲਾ ਇਕ ਨੌਜਵਾਨ ਉਸ ਨੂੰ ਘਰੋਂ ਬੁਲਾ ਕੇ ਲੈ ਗਿਆ।

ਇਹ ਵੀ ਪੜ੍ਹੋ: Nitish Kumar News: ਨਿਤੀਸ਼ ਕੁਮਾਰ ਨੇ ਨੌਵੀਂ ਵਾਰ ਬਿਹਾਰ ਦੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ

ਸ਼ਨੀਵਾਰ ਦੁਪਹਿਰ 2 ਵਜੇ ਉਹ ਆਇਆ ਅਤੇ ਕਿਹਾ ਕਿ ਉਸਦਾ ਲੜਕਾ ਬੇਹੋਸ਼ ਹੋ ਗਿਆ ਹੈ। ਜਦੋਂ ਉਹ ਆਪਣੇ ਲੜਕੇ ਦੇ ਦੋਸਤ ਦੇ ਘਰ ਪਹੁੰਚੇ ਤਾਂ ਉਸ ਦਾ ਲੜਕਾ ਬੇਹੋਸ਼ ਪਿਆ ਸੀ। ਉਹ ਤੁਰੰਤ ਉਸ ਨੂੰ ਸਿਵਲ ਹਸਪਤਾਲ ਲੈ ਗਿਆ। ਜਿੱਥੇ ਡਿਊਟੀ ਡਾਕਟਰ ਨੇ ਉਸ ਨੂੰ ਮ੍ਰਿਤਕ ਐਲਾਨ ਦਿਤਾ। ਪਿਤਾ ਨੇ ਦੋਸ਼ ਲਾਇਆ ਕਿ ਉਸ ਨੂੰ ਸ਼ੱਕ ਸੀ ਕਿ ਉਸ ਦੇ ਦੋਸਤ ਸੰਨੀ ਨੇ ਉਸ ਦੇ ਪੁੱਤਰ ਨੂੰ ਨਸ਼ੇ ਦੀ ਓਵਰਡੋਜ਼ ਦਿੱਤੀ ਹੈ, ਜਿਸ ਕਾਰਨ ਉਸ ਦੇ ਪੁੱਤਰ ਦੀ ਮੌਤ ਹੋ ਗਈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਇਸ ਸਬੰਧੀ ਥਾਣਾ ਸਿਟੀ ਦੇ ਐਸਐਚਓ ਅਮਨਦੀਪ ਨਾਹਰ ਨੇ ਦੱਸਿਆ ਕਿ ਸਿਵਲ ਹਸਪਤਾਲ ਵਿੱਚ ਨੌਜਵਾਨ ਦੀ ਮੌਤ ਹੋਣ ਦੀ ਸੂਚਨਾ ਮਿਲਣ ’ਤੇ ਉਹ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪੁੱਜੇ। ਜਦੋਂ ਲਾਸ਼ ਦੀ ਜਾਂਚ ਕੀਤੀ ਗਈ ਤਾਂ ਲਾਸ਼ 'ਤੇ ਕਿਸੇ ਤਰ੍ਹਾਂ ਦਾ ਕੋਈ ਨਿਸ਼ਾਨ ਨਹੀਂ ਮਿਲਿਆ ਪਰ ਨੱਕ ਵਿੱਚੋਂ ਕੁਝ ਝੱਗ ਨਿਕਲ ਰਹੀ ਸੀ।

ਪੁਲਿਸ ਨੇ ਮ੍ਰਿਤਕ ਦੇ ਪਿਤਾ ਗੁਲਸ਼ਨ ਕੁਮਾਰ ਦੇ ਬਿਆਨਾਂ ’ਤੇ ਮੁਲਜ਼ਮ ਸੰਨੀ ਵਾਸੀ ਮਹਿਤਾਬਗੜ੍ਹ ਖ਼ਿਲਾਫ਼ ਧਾਰਾ 304 ਆਈਪੀਸੀ ਤਹਿਤ ਕੇਸ ਦਰਜ ਕਰ ਲਿਆ ਹੈ। ਫਿਲਹਾਲ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ 'ਚ ਰਖਵਾਇਆ ਗਿਆ ਹੈ। ਅੱਜ ਬਾਅਦ ਦੁਪਹਿਰ ਪੋਸਟਮਾਰਟਮ ਤੋਂ ਬਾਅਦ ਲਾਸ਼ ਨੂੰ ਸਥਾਨਕ ਅਧਿਕਾਰੀਆਂ ਹਵਾਲੇ ਕਰ ਦਿਤਾ ਜਾਵੇਗਾ।

 (For more Punjabi news apart from Death of a young man under suspicious circumstances in Kapurthala news in punjabi , stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement