Punjab News: ਸਰਪੰਚ ਸੋਨੂੰ ਚੀਮਾ ਕਤਲ ਮਾਮਲਾ; ਪੁਲਿਸ ਨੇ 5 ਮੁਲਜ਼ਮ ਕੀਤੇ ਗ੍ਰਿਫ਼ਤਾਰ
Published : Jan 28, 2024, 9:00 pm IST
Updated : Jan 28, 2024, 9:00 pm IST
SHARE ARTICLE
5 accused arrested in Sarpanch Sonu Cheema murder case
5 accused arrested in Sarpanch Sonu Cheema murder case

ਗ੍ਰਿਫ਼ਤਾਰ ਲੋਕਾਂ ਵਿਚ ਸ਼ੂਟਰਾਂ ਨੂੰ ਪਨਾਂਹ ਦੇਣ ਅਤੇ ਉਨ੍ਹਾਂ ਦੀ ਮਦਦ ਕਰਨ ਵਾਲੇ ਲੋਕ ਸ਼ਾਮਲ ਦੱਸੇ ਜਾ ਰਹੇ ਹਨ।

Punjab News: ਜ਼ਿਲ੍ਹਾ ਤਰਨਤਾਰਨ ਦੇ ਪਿੰਡ ਝਬਾਲ ਦੇ ਸਰਪੰਚ ਸੋਨੂੰ ਚੀਮਾ ਦੇ ਕਤਲ ਮਾਮਲੇ ਵਿਚ ਪੁਲਿਸ ਨੇ ਪੰਜ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਗ੍ਰਿਫ਼ਤਾਰ ਲੋਕਾਂ ਵਿਚ ਸ਼ੂਟਰਾਂ ਨੂੰ ਪਨਾਂਹ ਦੇਣ ਅਤੇ ਉਨ੍ਹਾਂ ਦੀ ਮਦਦ ਕਰਨ ਵਾਲੇ ਲੋਕ ਸ਼ਾਮਲ ਦੱਸੇ ਜਾ ਰਹੇ ਹਨ। ਇਸ ਮਾਮਲੇ ਵਿਚ ਮੁੱਖ ਮੁਲਜ਼ਮ ਵਿਦੇਸ਼ ਰਹਿੰਦੇ ਅੰਮ੍ਰਿਤਪਾਲ ਬਾਠ ਨੂੰ ਬਣਾਇਆ ਗਿਆ ਹੈ। ਦਸਿਆ ਜਾ ਰਿਹਾ ਹੈ ਕਿ ਇਸ ਘਟਨਾ ਨੂੰ ਆਪਸੀ ਰੰਜਿਸ਼ ਦੇ ਚਲਦਿਆਂ ਅੰਜਾਮ ਦਿਤਾ ਗਿਆ ਹੈ।

ਐੱਸ.ਐੱਸ.ਪੀ. ਅਸ਼ਵਨੀ ਕਪੂਰ ਨੇ ਦਸਿਆ ਕਿ 14 ਜਨਵਰੀ ਨੂੰ ਸਵੇਰੇ ਕਰੀਬ 9 ਵਜੇ ਝਬਾਲ ਦੇ ਇਕ ਸੈਲੂਨ ਵਿਚ ਵਾਲ ਕਟਵਾਉਣ ਆਏ ਸਰਪੰਚ ਅਵਨ ਕੁਮਾਰ ਸੋਨੂੰ ਚੀਮਾ ਨੂੰ ਮੋਟਰਸਾਈਕਲ ਸਵਾਰ ਦੋ ਲੋਕਾਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿਤਾ ਸੀ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਇਸ ਸਬੰਧੀ ਸੋਨੂੰ ਚੀਮਾ ਦੇ ਭਰਾ ਮੁਨੀਸ਼ ਕੁਮਾਰ ਮੋਨੂੰ ਚੀਮਾ ਦੇ ਬਿਆਨਾਂ 'ਤੇ ਥਾਣਾ ਝਬਾਲ 'ਚ ਅੰਮ੍ਰਿਤਪਾਲ ਸਿੰਘ ਬਾਠ ਵਾਸੀ ਮੀਆਂਪੁਰ ਸਣੇ 2 ਹੋਰਾਂ ਵਿਰੁਧ ਕੇਸ ਦਰਜ ਕੀਤਾ ਗਿਆ ਸੀ। ਇਸ ਮੌਕੇ ਐੱਸ.ਐੱਸ.ਪੀ. ਨੇ ਦਸਿਆ ਕਿ ਉਨ੍ਹਾਂ ਨੇ ਬਾਅਦ ਵਿਚ ਤਫਤੀਸ਼ ਦੌਰਾਨ 12 ਵਿਅਕਤੀਆ ਵਿਰੁਧ ਮਾਮਲਾ ਦਰਜ ਕਰਕੇ ਹੁਣ ਤਕ 5 ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਬਾਕੀ 7 ਲੋਕਾਂ ਦੀ ਗ੍ਰਿਫਤਾਰੀ ਅਜੇ ਬਾਕੀ ਹੈ।

ਅੰਮ੍ਰਿਤਪਾਲ ਸਿੰਘ ਬਾਠ 'ਤੇ ਪਹਿਲਾਂ ਵੀ ਵੱਖ-ਵੱਖ ਧਾਰਾਵਾਂ ਹੇਠ 16 ਮੁਕੱਦਮੇ ਦਰਜ ਹਨ। ਜਦਕਿ ਰਜਿੰਦਰ ਸਿੰਘ ਉਰਫ ਮੋਨੂੰ ਵਾਸੀ ਗੰਡੀਵਿੰਡ ਵਿਰੁਧ ਦੋ ਕੇਸ ਦਰਜ ਹਨ। ਉਨ੍ਹਾਂ ਦਸਿਆ ਕਿ ਹੁਣ ਤਕ ਅਰਸ਼ਦੀਪ ਸਿੰਘ ਅਰਸ਼, ਅਰਪਨਬੀਰ ਸਿੰਘ, ਹਰਮਨਿੰਦਰ ਸਿੰਘ ਮੰਨੂ, ਰਜਿੰਦਰ ਸਿੰਘ ਉਰਫ ਮੋਨੂੰ ਤੇ ਜੁਗਰਾਜ ਸਿੰਘ ਯੂਵੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਜਦਕਿ ਅੰਮ੍ਰਿਤਪਾਲ ਸਿੰਘ ਬਾਠ, ਉਸ ਦੇ ਮਾਤਾ ਮਨਜੀਤ ਕੌਰ, ਰਵਿੰਦਰ ਸਿੰਘ ਡੀਸੀ, ਸਤਨਾਮ ਸਿੰਘ ਸੱਤਾ ਬਹਿਲਾ, ਜਗਦੀਪ ਸਿੰਘ ਠੋਲੂ ਤੋਂ ਇਲਾਵਾ ਦੋ ਅਣਪਛਾਤੇ ਸ਼ੂਟਰਾਂ ਦੀ ਗ੍ਰਿਫ਼ਤਾਰੀ ਅਜੇ ਬਾਕੀ ਹੈ।

(For more Punjabi news apart from 5 accused arrested in Sarpanch Sonu Cheema murder case, stay tuned to Rozana Spokesman)

Location: India, Punjab, Tarn Taran

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM
Advertisement