Bathinda News: ਹੁਣ ਚਾਈਨਾ ਡੋਰ ਵਰਤਣ ਤੇ ਵਿਕਰੇਤਾਵਾਂ ਦਾ ਕੇਸ ਨਹੀਂ ਲੜਨਗੇ ਬਠਿੰਡਾ ਦੇ ਵਕੀਲ!
Published : Jan 28, 2025, 3:10 pm IST
Updated : Jan 28, 2025, 3:10 pm IST
SHARE ARTICLE
Bathinda lawyers will no longer fight the case of vendors using China doors!
Bathinda lawyers will no longer fight the case of vendors using China doors!

ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਆਪਣੇ ਬੱਚਿਆਂ ਨੂੰ ਚਾਈਨਾ ਡੋਰ ਦੀ ਵਰਤੋਂ ਕਰਨ ਤੋਂ ਰੋਕਣ।

 

ਪੰਜਾਬ ਵਿੱਚ ਚਾਈਨਾ ਡੋਰ ਦਾ ਕਹਿਰ ਲਗਾਤਾਰ ਜਾਰੀ ਹੈ। ਦੱਸ ਦਈਏ ਕਿ ਪੰਜਾਬ ਪੁਲਿਸ ਦੇ ਵੱਲੋਂ ਲਗਾਤਾਰ ਚਾਈਨਾ ਡੋਰ ਸਪਲਾਈ ਕਰਨ ਵਾਲਿਆਂ ’ਤੇ ਸਖ਼ਤੀ ਵਰਤੀ ਜਾ ਰਹੀ ਹੈ। ਹੁਣ ਤਕ ਕਈਆਂ ਨੂੰ ਸਲਾਖਾਂ ਦੇ ਪਿੱਛੇ ਸੁੱਟਿਆ ਜਾ ਚੁੱਕਾ। ਪਰੰਤੂ ਬਾਵਜੂਦ ਇਸ ਦੇ ਚਾਈਨਾ ਡੋਰ ਦਾ ਕਹਿਰ ਰੁਕਣ ਦਾ ਨਾਮ ਨਹੀਂ ਲੈ ਰਹੀ।

ਬਠਿੰਡਾ ਪੁਲਿਸ ਨੇ ਚਾਈਨਾ ਡੋਰ ਸਮੇਤ ਕਈ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਿਥੇ ਬਠਿੰਡਾ ਪੁਲਿਸ ਨੇ ਚਾਈਨਾ ਵਿਕਰੇਤਾਵਾਂ ਉੱਤੇ ਨਕੇਲ ਕੱਸਣ ਦੀ ਕੋਸ਼ਿਸ਼ ਕੀਤੀ ਹੈ ਉਥੇ ਹੀ ਬਠਿੰਡਾ ਦੇ ਵਕੀਲਾਂ ਨੇ ਵੀ ਇੱਕ ਅਹਿਮ ਫ਼ੈਸਲਾ ਲੈਂਦੇ ਹੋਏ ਕਿਹਾ ਕਿ ਜੇਕਰ ਚਾਈਨਾ ਡੋਰ ਨੂੰ ਵਰਤਣ ਨੂੰ ਕੋਈ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਕੋਈ ਵੀ ਵਕੀਲ ਉਸ ਦਾ ਕੇਸ ਨਹੀਂ ਲੜੇਗਾ। 

ਵਕੀਲ ਸੂਰਿਆਕਾਂਤ ਸਿੰਗਲਾ ਨੇ ਕਿਹਾ ਕਿ ਜੇਕਰ ਕੋਈ ਵੀ ਚਾਈਨਾ ਡੋਰ ਵੇਚਣ ਤੇ ਵਰਤਣ ਵਾਲੇ ਦਾ ਜੇਕਰ ਕੋਈ ਮਾਮਲਾ ਆਉਂਦਾ ਹੈ ਤਾਂ ਕਿਸੇ ਵੀ ਵਕੀਲ ਵਲੋਂ ਕੇਸ ਨਹੀਂ ਲੜਿਆ ਜਾਵੇਗਾ। 

ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਆਪਣੇ ਬੱਚਿਆਂ ਨੂੰ ਚਾਈਨਾ ਡੋਰ ਦੀ ਵਰਤੋਂ ਕਰਨ ਤੋਂ ਰੋਕਣ। ਸਾਰੇ ਨਗਰ ਕੌਂਸਲਰਾਂ ਨੂੰ ਅਪੀਲ ਹੈ ਕਿ ਗਲੀ ਮੁਹੱਲਿਆਂ ਵਿਚ ਇਸ ਦੇ ਵਿਰੁਧ ਪ੍ਰਚਾਰ ਕੀਤਾ ਜਾਵੇ। ਜਿਥੇ ਕੋਈ ਚਾਈਨਾ ਡੋਰ ਦੀ ਵਰਤੋਂ ਕਰਦਾ ਹੈ ਉੱਥੇ ਪ੍ਰਸ਼ਾਸਨ ਨੂੰ ਸੂਚਿਤ ਕੀਤਾ ਜਾਵੇ। ਤਾਂ ਜੋ ਚਾਈਨਾ ਡੋਰ ਉੱਤੇ ਨਕੇਲ ਕੱਸੀ ਜਾਵੇ। 

ਕਿਹਾ ਕਿ ਇਸ ਫ਼ੈਸਲੇ ਨਾਲ ਬਹੁਤ ਸਾਰੇ ਵਕੀਲ ਸਹਿਮਤ ਹਨ। ਸਮਾਜ ਪ੍ਰਤੀ ਅਸੀਂ ਆਪਣਾ ਫ਼ਰਜ ਅਦਾ ਕਰਾਂਗੇ ਤੇ ਚੰਦ ਪੈਸਿਆਂ ਦੇ ਲਾਲਚ ਲਈ ਖ਼ੂਨੀ ਡੋਰ ਵੇਚਣ ਵਾਲਿਆਂ ਨੂੰ ਸਬਕ ਸਿਖਾ ਸਕੀਏ। 

SHARE ARTICLE

ਏਜੰਸੀ

Advertisement

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM
Advertisement