
ਮੇਅਰ ਦਾ ਅਹੁਦਾ ਸੰਭਾਲ ਲਿਆ ਗਿਆ ਹੈ ਅਤੇ ਇੱਕ ਹਫ਼ਤੇ ਵਿੱਚ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦਾ ਅਹੁਦਾ ਸੰਭਾਲ ਲਿਆ ਜਾਵੇਗਾ।
ਅੰਮ੍ਰਿਤਸਰ ਨਗਰ ਨਿਗਮ ਦੇ ਨਵੇਂ ਬਣੇ ਮੇਅਰ ਜਤਿੰਦਰ ਸਿੰਘ ਮੋਤੀ ਭਾਟੀਆ ਨੇ ਅੱਜ ਆਪਣਾ ਅਹੁਦਾ ਸੰਭਾਲਿਆ ਜਿਥੇ ਉਨ੍ਹਾਂ ਨੂੰ ਮੇਅਰ ਦੀ ਕੁਰਸੀ ’ਤੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਬਿਠਾਇਆ ਗਿਆ, ਅਤੇ ਕੈਬਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਜਤਿੰਦਰ ਸਿੰਘ ਨੂੰ ਹਾਰ ਪਾ ਕੇ ਅਤੇ ਮੂੰਹ ਮਿੱਠਾ ਕਰਾ ਕੇ ਮੇਅਰ ਬਣਨ ਦੀ ਵਧਾਈ ਦਿੱਤੀ ਇਸ ਮੌਕੇ ਅੰਮ੍ਰਿਤਸਰ ਸ਼ਹਿਰ ਦੇ ਨਵੇਂ ਚੁਣੇ ਗਏ ਮੇਅਰ ਜਤਿੰਦਰ ਸਿੰਘ ਮੋਤੀ ਭਾਟੀਆ ਨੇ ਕਿਹਾ ਕਿ ਉਹ ਅੰਮ੍ਰਿਤਸਰ ਸ਼ਹਿਰ ਤੇ ਵਿਕਾਸ ਲਈ ਦਿਨ ਰਾਤ ਕੰਮ ਕਰਨਗੇ ਉਹਨਾਂ ਕਿਹਾ ਕਿ ਅੰਮ੍ਰਿਤਸਰ ਸ਼ਹਿਰ ਦੇ ਲੋਕਾਂ ਦੀਆਂ ਜੋ ਵੀ ਸਮੱਸਿਆਵਾਂ ਹਨ ਉਹਨਾਂ ਸਾਰਿਆਂ ਹੀ ਸਮੱਸਿਆਵਾਂ ਨੂੰ ਪੂਰਾ ਕੀਤਾ ਜਾਵੇਗਾ ਅਤੇ ਅੱਜ ਉਹਨਾਂ ਵੱਲੋਂ ਰਸਮੀ ਤੌਰ ਤੇ ਆਪਣੀ ਕੁਰਸੀ ਤੇ ਬੈਠ ਕੇ ਇਹ ਅਹੁਦਾ ਸੰਭਾਲਿਆ ਗਿਆ ਹੈ ਉਹਨਾਂ ਕਿਹਾ ਕਿ ਉਹ ਅੰਮ੍ਰਿਤਸਰ ਸ਼ਹਿਰ ਦੇ ਸਾਰੇ ਵਿਧਾਇਕਾਂ ਕੈਬਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਸਮੇਤ ਆਮ ਆਦਮੀ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕਰਦੇ ਹਨ ਜਿਨਾਂ ਨੇ ਉਹਨਾਂ ਤੇ ਭਰੋਸਾ ਕੀਤਾ ਹੈ ਉਹਨਾਂ ਕਿਹਾ ਕਿ ਅੰਮ੍ਰਿਤਸਰ ਸ਼ਹਿਰ ਨੂੰ ਸਾਫ ਸੁਥਰਾ ਰੱਖਣ ਲਈ ਉਹ ਅੰਮ੍ਰਿਤਸਰ ਸ਼ਹਿਰ ਦੇ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕਰਨਗੇ।
ਇਸ ਮੌਕੇ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਅੰਮ੍ਰਿਤਸਰ ਸ਼ਹਿਰ ਗੁਰੂਆਂ ਦੀ ਧਰਤੀ ਹੈ ਉਸ ਸ਼ਹਿਰ ਨੂੰ ਅੱਜ ਨਵਾਂ ਮੇਅਰ ਮਿਲ ਚੁੱਕਿਆ ਹੈ ਅਤੇ ਕੱਲ ਜਿਹੜੀ ਚੋਣ ਹੋਈ ਹੈ ਉਸ ਵਿੱਚ ਜਤਿੰਦਰ ਸਿੰਘ ਮੋਤੀ ਭਾਟੀਆ ਮੇਹਰ ਚੁਣੇ ਗਏ ਹਨ ਅਤੇ ਅੰਮ੍ਰਿਤਸਰ ਸ਼ਹਿਰ ਦੀਆਂ ਬਹੁਤ ਸਾਰੀਆਂ ਸਮੱਸਿਆਵਾਂ ਹਨ। ਅੰਮ੍ਰਿਤਸਰ ਸ਼ਹਿਰ ਦੇ ਵਿਕਾਸ ਲਈ ਅੱਜ ਜਤਿੰਦਰ ਸਿੰਘ ਮੋਤੀ ਭਾਟੀਆ ਵੱਲੋਂ ਆਪਣਾ ਅਹੁਦਾ ਸੰਭਾਲਿਆ ਗਿਆ ਹੈ ਅਤੇ ਸ਼ਹਿਰ ਦੇ ਲੋਕਾਂ ਦੀਆਂ ਜਿਹੜੀਆਂ ਸਮੱਸਿਆਵਾਂ ਹਨ ਹੁਣ ਉਹਨਾਂ ਤੇ ਕੰਮ ਕੀਤਾ ਜਾਵੇਗਾ।ਉਹਨਾਂ ਕਿਹਾ ਕਿ ਅੰਮ੍ਰਿਤਸਰ ਸ਼ਹਿਰ ਦੇ ਜਿਹੜੇ ਵੀ ਵੱਡੇ ਮੁੱਦੇ ਹਨ ਉਹਨਾਂ ਤੇ ਕੰਮ ਕੀਤਾ ਜਾਵੇਗਾ ਤੇ ਅੰਮ੍ਰਿਤਸਰ ਸ਼ਹਿਰ ਦੇ ਕਿਸੇ ਵੀ ਵਿਅਕਤੀ ਨੂੰ ਕਿਸੇ ਤਰ੍ਹਾਂ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ।ਉਹਨਾਂ ਕਿਹਾ ਕਿ ਸਥਾਨਕ ਸਰਕਾਰਾਂ ਵਿਭਾਗ ਇੱਕ ਬਹੁਤ ਵੱਡਾ ਅਦਾਰਾ ਹੈ। ਅਤੇ ਉਸ ਕੋਲ ਬਹੁਤ ਸਾਰੀਆਂ ਪਾਵਰਾਂ ਹਨ ਅਤੇ ਅੰਮ੍ਰਿਤਸਰ ਸੈਰ ਦੇ ਨਗਰ ਨਿਗਮ ਦੇ ਇਸ ਹਾਊਸ ਨੂੰ ਚਲਾਉਣਾ ਬਹੁਤ ਜਿਆਦਾ ਜਰੂਰੀ ਹੈ ਅਤੇ ਉਸ ਦੇ ਚਲਦੇ ਹੀ ਸ਼ਹਿਰ ਦੇ ਵਿਕਾਸ ਲਈ ਹੁਣ ਇਸ ਵਿੱਚ ਸਾਰੀ ਟੀਮ ਆਪਸ ਵਿੱਚ ਰਲ ਮਿਲ ਕੇ ਕੰਮ ਕਰੇਗੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਸਾਡੇ ਮੇਅਰ ਸਵੇਰ ਤੋਂ ਲੈ ਕੇ ਸ਼ਾਮ ਤੱਕ ਆਪਣੇ ਦਫਤਰ ਵਿੱਚ ਬੈਠਣਗੇ ਅਤੇ ਲੋਕ ਆਪਣੀਆਂ ਸਮੱਸਿਆਵਾਂ ਲੈ ਕੇ ਉਹਨਾਂ ਕੋਲ ਆਉਣ ਉੱਥੇ ਹੀ ਉਹਨਾਂ ਕਿਹਾ ਕਿ ਅੰਮ੍ਰਿਤਸਰ ਸ਼ਹਿਰ ਦੇ ਜਿੰਨੇ ਵੀ ਕੌਂਸਲਰ ਹਨ ਉਹਨਾਂ ਸਾਰਿਆਂ ਨੂੰ ਨਾਲ ਲੈ ਕੇ ਕੰਮ ਕੀਤਾ ਜਾਵੇਗਾ
ਉਹਨਾਂ ਕਿਹਾ ਸੀ ਅੰਮ੍ਰਿਤਸਰ ਸ਼ਹਿਰ ਦਾ ਵਿਕਾਸ ਹੋਣਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਬਿਨਾਂ ਕਿਸੇ ਭੇਦਭਾਵ ਤੋਂ ਕੀਤਾ ਜਾਵੇਗਾ, ਉਹਨਾਂ ਕਿਹਾ ਕਿ ਅੰਮ੍ਰਿਤਸਰ ਸ਼ਹਿਰ ਦੇ ਸਾਰੀਆਂ ਹੀ ਪਾਰਟੀਆਂ ਦੇ ਕੌਂਸਲਰ ਆਪਣੀਆਂ ਸਮੱਸਿਆਵਾਂ ਮਿਹਰ ਸਾਹਿਬ ਨੂੰ ਦੱਸਣ ਅਤੇ ਉਹਨਾਂ ਸਾਰਿਆਂ ਦੀਆਂ ਹੀ ਸਮੱਸਿਆਵਾਂ ਦਾ ਹੱਲ ਕੀਤਾ ਜਾਵੇਗਾ।ਉਹਨਾਂ ਕਿਹਾ ਕਿ ਕਾਂਗਰਸ ਪਿਛਲੇ ਕਈ ਮਹੀਨਿਆਂ ਤੋਂ ਡਰਾਮੇਬਾਜ਼ ਪਾਰਟੀ ਬਣ ਚੁੱਕੀ ਹੈ। ਅਤੇ ਬਹੁਤ ਹੀ ਪਾਰਦਰਸ਼ੀ ਢੰਗ ਨਾਲ ਇਹ ਚੋਣ ਕਰਵਾਈ ਗਈ ਹੈ। ਉਹਨਾਂ ਕਿਹਾ ਕਿ ਕਾਂਗਰਸ ਜਾਣ ਬੁੱਝ ਕੇ ਇਸ ਉੱਪਰ ਡਰਾਮੇਬਾਜੀ ਕਰ ਰਹੀ ਹੈ ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦਾ ਮੇਅਰ ਜੋ ਬਣਿਆ ਹੈ ਉਹ ਉਸਾਂ ਨੂੰ ਚੰਗਾ ਨਹੀਂ ਲੱਗ ਰਿਹਾ,ਮੰਤਰੀ ਕੁਲਦੀਪ ਧਾਲੀਵਾਲ ਨੇ ਕਿਹਾ ਕਿ ਜਿਸ ਤਰੀਕੇ ਦੇ ਨਾਲ ਪਾਣੀ ਮਛਲੀ ਤੋਂ ਬਿਨਾਂ ਤੜਫਦੀ ਹੈ ਉਸੇ ਤਰੀਕੇ ਨਾਲ ਕੁਰਸੀ ਨਾ ਹੋਣ ਕਰਕੇ ਕਾਂਗਰਸੀ ਸਾਰੇ ਤੜਫ ਰਹੇ ਹਨ।
ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਕਾਂਗਰਸ ਨੇ ਪਿਛਲੇ 75 ਸਾਲਾਂ ਵਿੱਚ ਪੰਜਾਬ ਦਾ ਬਹੁਤ ਹੀ ਜ਼ਿਆਦਾ ਬੁਰਾ ਹਾਲ ਕਰਕੇ ਰੱਖ ਦਿੱਤਾ ਹੈ।ਗੁਰਮੀਤ ਰਾਮ ਰਹੀਮ ਨੂੰ ਪੈਰੋਲ ਮਿਲਣ ਤੇ ਬੋਲਦੇ ਹੋਏ ਕੈਬਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਦਿੱਲੀ ਚੋਣਾਂ ਆ ਗਈਆਂ ਹਨ ਜਿਸ ਦੇ ਚਲਦੇ ਭਾਜਪਾ ਵੱਲੋਂ ਪਾਇਦਾ ਲੈਣ ਵਾਸਤੇ ਗੁਰਮੀਤ ਰਾਮ ਰਹੀਮ ਨੂੰ ਬਾਹਰ ਕੱਢਿਆ ਗਿਆ ਹੈ ਤੇ ਪੋਲੀਟੀਕਲ ਫਾਇਦਾ ਲੈਣ ਵਾਸਤੇ ਇਸ ਤਰ੍ਹਾਂ ਦੇ ਭਾਜਪਾ ਵੱਲੋਂ ਡਰਾਮੇ ਕੀਤੇ ਜਾਂਦੇ ਹਨ।