Amritsar News : ਅੰਮ੍ਰਿਤਸਰ ਵਿਚ ਨਵਾਂ ਮੇਅਰ ਦੀ ਸੀਟ ਨੂੰ ਲੈ ਕੇ ਸਿਆਸੀ ਘਮਾਸਾਣ
Published : Jan 28, 2025, 11:21 am IST
Updated : Jan 28, 2025, 11:44 am IST
SHARE ARTICLE
Political turmoil over the seat of the new mayor in Amritsar Latest News in Punjabi
Political turmoil over the seat of the new mayor in Amritsar Latest News in Punjabi

Amritsar News : ਕਾਂਗਰਸ ਨੇ ਭੰਡਾਰੀ ਪੁਲ ਨੂੰ ਰੋਕਣ ਦਾ ਕੀਤਾ ਐਲਾਨ, ਕਿਹਾ ਜਾਵਾਂਗੇ ਹਾਈ ਕੋਰਟ

Political turmoil over the seat of the new mayor in Amritsar Latest News in Punjabi : ਅੰਮ੍ਰਿਤਸਰ ਨਗਰ ਨਿਗਮ ਦੇ ਨਵ-ਨਿਯੁਕਤ ਮੇਅਰ, ਜਤਿੰਦਰ ਸਿੰਘ ਮੋਤੀ ਭਾਟੀਆ ਅੱਜ 28 ਜਨਵਰੀ 2025 ਨੂੰ ਅਪਣਾ ਅਹੁਦਾ ਸੰਭਾਲਣਗੇ। ਇਸ ਮੌਕੇ ਰਣਜੀਤ ਐਵੀਨਿਊ ਸਥਿਤ ਨਗਰ ਨਿਗਮ ਦੇ ਮੁੱਖ ਦਫ਼ਤਰ ਵਿਖੇ ਸਾਰੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ। ਇਸ ਦੇ ਨਾਲ ਹੀ ਕਾਂਗਰਸ ਨੇ ਅੱਜ ਭੰਡਾਰੀ ਪੁਲ ਨੂੰ ਜਾਮ ਕਰਨ ਦਾ ਐਲਾਨ ਕੀਤਾ ਹੈ।

ਕਾਂਗਰਸ ਦੀ ਸੂਬਾ ਇਕਾਈ ਦੁਪਹਿਰ 12 ਵਜੇ ਭੰਡਾਰੀ ਪੁਲ 'ਤੇ ਪਹੁੰਚੇਗੀ ਅਤੇ ਵਿਰੋਧ ਪ੍ਰਦਰਸ਼ਨ ਕਰੇਗੀ। ਨਿਗਮ ਕਮਿਸ਼ਨਰ ਗੁਰਪ੍ਰੀਤ ਸਿੰਘ ਨੇ ਦਸਿਆ ਕਿ ਨਵ-ਨਿਯੁਕਤ ਮੇਅਰ ਦੇ ਨਾਲ, ਸੀਨੀਅਰ ਡਿਪਟੀ ਮੇਅਰ ਪ੍ਰਿਯੰਕਾ ਸ਼ਰਮਾ ਅਤੇ ਡਿਪਟੀ ਮੇਅਰ ਅਨੀਤਾ ਵੀ ਅਪਣੇ-ਅਪਣੇ ਦਫ਼ਤਰਾਂ ਦਾ ਚਾਰਜ ਸੰਭਾਲਣਗੇ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਇਹ ਪ੍ਰੋਗਰਾਮ ਅੱਜ ਦੁਪਹਿਰ 3:00 ਵਜੇ ਹੋਵੇਗਾ। ਨਗਰ ਨਿਗਮ ਦੇ ਅਧਿਕਾਰੀਆਂ ਨੇ ਰਣਜੀਤ ਐਵੀਨਿਊ ਨਗਰ ਨਿਗਮ ਮੁੱਖ ਦਫ਼ਤਰ ਵਿਖੇ ਸਮਾਗਮ ਲਈ ਜ਼ਰੂਰੀ ਤਿਆਰੀਆਂ ਪੂਰੀਆਂ ਕਰ ਲਈਆਂ ਹਨ। ਇਸ ਮੌਕੇ ਨਗਰ ਨਿਗਮ ਦੇ ਅਧਿਕਾਰੀ, ਕੌਂਸਲਰ ਅਤੇ ਹੋਰ ਪਤਵੰਤੇ ਵੀ ਮੌਜੂਦ ਰਹਿਣਗੇ।

ਇਸ ਨਿਯੁਕਤੀ ਨੂੰ ਸ਼ਹਿਰ ਦੇ ਪ੍ਰਸ਼ਾਸਕੀ ਕੰਮ ਨੂੰ ਨਵੀਂ ਗਤੀ ਦੇਣ ਅਤੇ ਨਗਰ ਨਿਗਮ ਦੀਆਂ ਗਤੀਵਿਧੀਆਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਵੱਲ ਇਕ ਮਹੱਤਵਪੂਰਨ ਕਦਮ ਮੰਨਿਆ ਜਾ ਰਿਹਾ ਹੈ ਪਰ ਆਮ ਆਦਮੀ ਪਾਰਟੀ ਵਲੋਂ ਮੇਅਰ ਦੇ ਐਲਾਨ ਤੋਂ ਬਾਅਦ ਕਾਂਗਰਸੀ ਆਗੂਆਂ ਨੇ ਮੈਡੀਕਲ ਕਾਲਜ ਦੇ ਬਾਹਰ ਵਿਰੋਧ ਪ੍ਰਦਰਸ਼ਨ ਕੀਤਾ। ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਪ੍ਰਧਾਨਗੀ ਹੇਠ ਇਹ ਵਿਰੋਧ ਪ੍ਰਦਰਸ਼ਨ ਦੇਰ ਸ਼ਾਮ ਤਕ ਜਾਰੀ ਰਿਹਾ। ਲਗਭਗ 7 ਵਜੇ, ਸਾਰੇ ਕਾਂਗਰਸੀ ਵਰਕਰ ਮੈਡੀਕਲ ਕਾਲਜ ਤੋਂ ਬਾਹਰ ਨਿਕਲ ਗਏ ਅਤੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦੇ ਘਰ ਦੇ ਬਾਹਰ ਬੈਠ ਗਏ। ਲੰਬੇ ਸਮੇਂ ਤਕ ਚੱਲੇ ਪ੍ਰਦਰਸ਼ਨ ਤੋਂ ਬਾਅਦ ਵਿਰੋਧ ਪ੍ਰਦਰਸ਼ਨ ਖ਼ਤਮ ਹੋ ਗਿਆ।

ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਸੀਨੀਅਰ ਕਾਂਗਰਸੀ ਆਗੂਆਂ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਕੋਲ 42 ਕੌਂਸਲਰਾਂ ਦਾ ਬਹੁਮਤ ਹੈ। ਇਸ ਤੋਂ ਇਲਾਵਾ ਅਕਾਲੀ ਦਲ ਦੇ ਚਾਰ ਕੌਂਸਲਰ ਵੀ ਉਨ੍ਹਾਂ ਦੇ ਨਾਲ ਹਨ। ਭਾਜਪਾ ਦੇ ਵਾਕਆਊਟ ਤੋਂ ਬਾਅਦ, ਬਹੁਮਤ ਪੂਰੀ ਤਰ੍ਹਾਂ ਉਨ੍ਹਾਂ ਦੇ ਨਾਲ ਹੈ। ਅਜਿਹੀ ਸਥਿਤੀ ਵਿਚ, ਹੁਣ ਉਹ ਪੰਜਾਬ-ਹਰਿਆਣਾ ਹਾਈ ਕੋਰਟ ਦਾ ਦਰਵਾਜ਼ਾ ਖੜਕਾਉਣਗੇ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਚੰਡੀਗੜ੍ਹ ਵਿਚ ਵੀ ਅਜਿਹੀ ਹੀ ਸਥਿਤੀ ਪੈਦਾ ਹੋਈ ਸੀ, ਉਦੋਂ ਵੀ ਕਾਂਗਰਸ ਨੇ ਸੁਪਰੀਮ ਕੋਰਟ ਵਿਚ ਲੜਾਈ ਲੜੀ ਸੀ ਅਤੇ ਅਪਣਾ ਮੇਅਰ ਬਣਾਇਆ ਸੀ।

ਇਸ ਦੇ ਨਾਲ ਹੀ, ਅੰਮ੍ਰਿਤਸਰ ਵਿਚ ਮੋਤੀ ਭਾਟੀਆ ਦੇ ਨਾਮ ਦੇ ਐਲਾਨ ਤੋਂ ਤੁਰਤ ਬਾਅਦ, ਅਮਨ ਅਰੋੜਾ ਨੇ ਮੀਡੀਆ ਨਾਲ ਗੱਲਬਾਤ ਵਿਚ ਕਿਹਾ ਕਿ ਚੋਣਾਂ ਤੋਂ ਪਹਿਲਾਂ ਦਿਤੀਆਂ ਗਈਆਂ ਗਾਰੰਟੀਆਂ 'ਤੇ ਛੇਤੀ ਹੀ ਕੰਮ ਸ਼ੁਰੂ ਕਰ ਦਿਤਾ ਜਾਵੇਗਾ ਤੇ ਇਕ-ਇਕ ਵਾਧਾ ਪੂਰਾ ਕੀਤਾ ਜਾਵੇਗਾ।

(For more Punjabi news apart from Political turmoil over the seat of the new mayor in Amritsar Latest News in Punjabi stay tuned to Rozana Spokesman)

Location: India, Punjab

SHARE ARTICLE

ਏਜੰਸੀ

Advertisement

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM
Advertisement