Ludhiana News : P.S.P.C.L. ਦਾ ਲਾਈਨਮੈਨ ਅਤੇ ਮੀਟਰ ਰੀਡਰ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 5000 ਰੁਪਏ ਲੈਂਦੇ ਵਿਜੀਲੈਂਸ ਬਿਊਰੋ ਵੱਲੋਂ ਕਾਬੂ

By : BALJINDERK

Published : Jan 28, 2025, 9:07 pm IST
Updated : Jan 28, 2025, 9:07 pm IST
SHARE ARTICLE
ਵਿਜੀਲੈਂਸ ਵਲੋਂ ਕਾਬੂ ਕੀਤਾ ਗਿਆ ਮੁਲਜ਼ਮ
ਵਿਜੀਲੈਂਸ ਵਲੋਂ ਕਾਬੂ ਕੀਤਾ ਗਿਆ ਮੁਲਜ਼ਮ

Ludhiana News : ਮੀਟਰ ਲਗਾਉਣ ਬਦਲੇ ਪਹਿਲਾਂ ਲਈ ਸੀ 20000 ਰੁਪਏ ਰਿਸ਼ਵਤ

Ludhiana News : ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦਫ਼ਤਰ ਫੋਕਲ ਪੁਆਇੰਟ ਲੁਧਿਆਣਾ ਵਿਖੇ ਤਾਇਨਾਤ ਲਾਈਨਮੈਨ ਕਮਲਪ੍ਰੀਤ ਸਿੰਘ ਅਤੇ ਮੀਟਰ ਰੀਡਰ ਕੁਲਦੀਪ ਸਿੰਘ ਨੂੰ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 5000 ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਟੇਟ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਨੂੰ ਸੰਦੀਪ ਸਿੰਘ ਵਾਸੀ ਜਮਾਲਪੁਰ, ਲੁਧਿਆਣਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਹੈ ਕਿ ਉਸਦੇ ਸ਼ੋਅਰੂਮ ਵਿੱਚ ਸੜੇ ਹੋਏ ਮੀਟਰ ਨੂੰ ਬਦਲ ਕੇ ਨਵਾਂ ਬਿਜਲੀ ਮੀਟਰ ਲਗਾਉਣ ਬਦਲੇ ਉਕਤ ਮੁਲਜ਼ਮ ਲਾਈਨਮੈਨ ਨੇ 30000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਸ਼ਿਕਾਇਤ ਵਿੱਚ ਦੱਸਿਆ ਗਿਆ ਹੈ ਕਿ ਉਕਤ ਲਾਈਨਮੈਨ ਇਸ ਕੰਮ ਲਈ ਪਹਿਲਾਂ ਹੀ 20000 ਰੁਪਏ ਰਿਸ਼ਵਤ ਲੈ ਚੁੱਕਾ ਹੈ ਅਤੇ ਬਾਕੀ 10000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਸੀ।

ਬੁਲਾਰੇ ਨੇ ਅੱਗੇ ਦੱਸਿਆ ਕਿ ਉਸਦੀ ਸ਼ਿਕਾਇਤ 'ਤੇ ਮੁੱਢਲੀ ਜਾਂਚ ਉਪਰੰਤ, ਲੁਧਿਆਣਾ ਯੂਨਿਟ ਦੀ ਵਿਜੀਲੈਂਸ ਬਿਊਰੋ ਟੀਮ ਨੇ ਜਾਲ ਵਿਛਾ ਕੇ ਮੁਲਜ਼ਮ ਲਾਈਨਮੈਨ ਅਤੇ ਮੀਟਰ ਰੀਡਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਕੋਲੋਂ ਉਸਦੇ ਸ਼ੋਅਰੂਮ ਵਿਖੇ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 5000 ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਦੋਵਾਂ ਮੁਲਜ਼ਮਾਂ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

(For more news apart from   P.S.P.C.L. lineman and meter reader were caught Vigilance Bureau taking Rs 5000 as second installment of bribe. News in Punjabi, stay tuned to Rozana Spokesman)

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rupinder Kaur ਦੇ Father ਕੈਮਰੇ ਸਾਹਮਣੇ ਆ ਕੇ ਹੋਏ ਭਾਵੁਕ,ਦੱਸੀ ਪੂਰੀ ਅਸਲ ਕਹਾਣੀ, ਕਿਹਾ- ਮੇਰੀ ਧੀ ਨੂੰ ਵੀ ਮਿਲੇ..

14 Dec 2025 3:04 PM

Haryana ਦੇ CM Nayab Singh Saini ਨੇ VeerBal Divas ਮੌਕੇ ਸਕੂਲਾ 'ਚ ਨਿਬੰਧ ਲੇਖਨ ਪ੍ਰਤੀਯੋਗਿਤਾ ਦੀ ਕੀਤੀ ਸ਼ੁਰੂਆਤ

14 Dec 2025 3:02 PM

Zila Parishad Election : 'ਬੈਲੇਟ ਪੇਪਰਾਂ 'ਤੇ ਛਪੇ ਚੋਣ ਨਿਸ਼ਾਨ ਨੂੰ ਲੈ ਕੇ ਸਾਡੇ ਨਾਲ਼ ਹੋਇਆ ਧੱਕਾ'

14 Dec 2025 3:02 PM

Zila Parishad Elections Debate : "ਕਾਂਗਰਸ ਚੋਣ ਮੈਦਾਨ ਛੱਡ ਕੇ ਭੱਜੀ, ਓਹਦੇ ਪੱਲੇ ਕੁਝ ਨਹੀਂ'

14 Dec 2025 3:01 PM

Patiala Kutmaar Viral Video : ਨੌਜਵਾਨਾਂ ਦੀ ਦੇਖੋ ਸੜਕ ਵਿਚਕਾਰ ਸ਼ਰੇਆਮ ਗੁੰਡਾਗਰਦੀ

13 Dec 2025 4:37 PM
Advertisement