
Ludhiana News : ਪੰਜਾਬ ਦੇ ਕਾਨੂੰਨ ਵਿਵਸਥਾ ’ਤੇ ਚੁੱਕੇ ਸਵਾਲ
Ludhiana News in Punjabi : ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਅੱਜ ਲੁਧਿਆਣਾ ਪਹੁੰਚੇ ਜਿੱਥੇ ਉਹਨਾਂ ਨੇ 26 ਜਨਵਰੀ ਨੂੰ ਅੰਮ੍ਰਿਤਸਰ ਵਿਖੇ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਦਕਰ ਦੀ ਪ੍ਰਤਿਮਾ ਤੋੜਨ ਦੇ ਘਟਨਾ ਦੀ ਸਖ਼ਤ ਸ਼ਬਦਾਂ ’ਚ ਨਿੰਦਾ ਕੀਤੀ ਹੈ। ਉਹਨਾਂ ਨੇ ਕਿਹਾ ਕਿ ਪੰਜਾਬ ਵਿਚ ਕਾਨੂੰਨ ਵਿਵਸਥਾ ਰੱਬ ਦੇ ਭਰੋਸੇ ਹੈ ਜਿਸ ਕਾਰਨ ਅਜਿਹੇ ਹਾਲਾਤ ਬਣੇ ਹੋਏ ਹਨ। ਉਨ੍ਹਾਂ ਕਿਹਾ ਕਿ 100 ਮੀਟਰ ’ਤੇ ਪੁਲਿਸ ਥਾਣਾ ਫਿਰ ਵੀ ਕੋਈ ਬੰਦਾ ਅਜਿਹੀ ਘਟਨਾ ਨੂੰ ਅੰਜਾਮ ਦੇ ਜਾਵੇ ਬਹੁਤ ਸ਼ਰਮਨਾਕ ਹੈ। ਇਹ ਕਿਉਂ ਹੋਇਆ ਅਤੇ ਇਸ ਦਾ ਕਾਰਨ ਹੋਇਆ ਇਸ ਦਾ ਆਉਣ ਵਾਲੇ ਦਿਨਾਂ ’ਚ ਪਤਾ ਜ਼ਰੂਰ ਲੱਗੇਗਾ।
ਇਸ ਦੌਰਾਨ ਉਹਨਾਂ ਨੇ ਅੰਮ੍ਰਿਤਸਰ ਨਗਰ ਨਿਗਮ ਦੇ ਮੇਅਰ ਨੂੰ ਲੈ ਕੇ ਬੋਲਦੇ ਹੋਏ ਵੀ ਕਿਹਾ ਕਿ ਪੰਜਾਬ ਕਾਂਗਰਸ ਅਤੇ ਆਮ ਆਦਮੀ ਪਾਰਟੀ ਆਪਸ ’ਚ ਮਿਲੀ ਹੋਈ ਹੈ। ਇਸ ਦੌਰਾਨ ਉਹਨਾਂ ਨੇ ਪੰਜਾਬ ਕੋ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ’ਤੇ ਵੀ ਜੰਮ ਕੇ ਨਿਸ਼ਾਨਾ ਸਾਧਿਆ ਹੈ। ਇਸ ਦੌਰਾਨ ਉਹਨਾਂ ਨੇ ਦਿੱਲੀ ਵਿਧਾਨ ਸਭਾ ਦੀਆਂ ਆਗਾਮੀ ਚੋਣਾਂ ਨੂੰ ਲੈ ਕੇ ਬੋਲਦੇ ਹੋਏ ਕਿਹਾ ਕਿ ਦਿੱਲੀ ’ਚ ਇਸ ਵਾਰ ਮੁਕਾਬਲਾ ਬਹੁਤ ਹੀ ਫ਼ਸਵਾ ਹੈ। ਉਨ੍ਹਾਂ ਨੇ ਕਿਹਾ ਕਿ ਦਿੱਲੀ ਦੇ ਲੋਕ ਆਮ ਆਦਮੀ ਪਾਰਟੀ ਨੂੰ ਸਬਕ ਸਿਖਾਉਣ ਲਈ ਤਿਆਰ ਹਨ।
(For more news apart from Ravneet Bittu strongly condemned the incident of breaking statue Baba Amdekar Sahib News in Punjabi, stay tuned to Rozana Spokesman)