Punjab News: ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਲਈ 12.66 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ.ਬਲਜੀਤ ਕੌਰ
Published : Jan 28, 2025, 3:39 pm IST
Updated : Jan 28, 2025, 3:39 pm IST
SHARE ARTICLE
Rs 12.66 crore released for backward classes and economically weaker sections: Dr. Baljit Kaur
Rs 12.66 crore released for backward classes and economically weaker sections: Dr. Baljit Kaur

ਅਸ਼ੀਰਵਾਦ ਸਕੀਮ ਤਹਿਤ 15 ਜ਼ਿਲ੍ਹਿਆਂ ਦੇ 2483 ਲਾਭਪਾਤਰੀਆਂ ਨੂੰ ਮਿਲੇਗਾ ਲਾਭ

 

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਵਚਨਬੱਧ

 

Punjab News: ਮੁੱਖ ਮੰਤਰੀ  ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਵਚਨਬੱਧ ਹੈ। ਇਸ ਦਾ ਪ੍ਰਗਟਾਵਾ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਲਈ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਰ੍ਹੇ ਦੌਰਾਨ 12.66 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਤਹਿਤ ਜਿਲ੍ਹਾ ਬਰਨਾਲਾ, ਫਰੀਦਕੋਟ, ਫਿਰੋਜਪੁਰ, ਫਤਿਹਗੜ੍ਹ ਸਾਹਿਬ, ਫਾਜਿਲਕਾ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਮਾਨਸਾ,  ਪਟਿਆਲਾ, ਰੂਪਨਗਰ, ਐਸ.ਏ.ਐਸ ਨਗਰ, ਸੰਗਰੂਰ, ਮਾਲੇਰਕੋਟਲਾ ਅਤੇ ਤਰਨਤਾਰਨ ਦੇ ਸਾਲ 2023-24 ਅਤੇ ਸਾਲ 2024-25 ਦੇ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਦੇ ਲਾਭਪਾਤਰੀਆਂ ਦੀਆਂ ਪੈਡਿੰਗ ਦਰਖਾਸਤਾਂ ਜੋ ਕਿ ਸਾਲ 2024-25 ਦੌਰਾਨ ਅਸ਼ੀਰਵਾਦ ਪੋਰਟਲ ਤੇ ਪ੍ਰਾਪਤ ਹੋਈਆਂ, ਦੇ ਲਾਭਪਾਤਰੀਆਂ ਨੂੰ 12.66 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ।  ਇਸ ਰਾਸ਼ੀ ਦੇ ਰਲੀਜ਼ ਹੋਣ ਨਾਲ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗ ਦੇ 2483 ਲਾਭਪਾਤਰੀਆਂ ਨੂੰ ਲਾਭ ਮਿਲੇਗਾ।

ਉਨ੍ਹਾਂ ਦੱਸਿਆ ਕਿ ਇਸ ਰਾਸ਼ੀ ਰਾਹੀਂ ਜ਼ਿਲ੍ਹਾ ਬਰਨਾਲਾ ਦੇ 45, ਫਰੀਦਕੋਟ ਦੇ 19, ਫਿਰੋਜਪੁਰ ਦੇ 198, ਫਤਿਹਗੜ੍ਹ ਸਾਹਿਬ ਦੇ 82, ਫਾਜਿਲਕਾ ਦੇ 175, ਗੁਰਦਾਸਪੁਰ ਦੇ 656, ਹੁਸ਼ਿਆਰਪੁਰ ਦੇ 277, ਜਲੰਧਰ ਦੇ 34, ਮਾਨਸਾ ਦੇ 102,  ਪਟਿਆਲਾ ਦੇ 144, ਰੂਪਨਗਰ ਦੇ 5 , ਐਸ.ਏ.ਐਸ ਨਗਰ 3, ਸੰਗਰੂਰ ਦੇ 38, ਮਲੇਰਕੋਟਲਾ ਦੇ 60 ਅਤੇ ਤਰਨਤਾਰਨ ਦੇ 645 ਲਾਭਪਾਤਰੀਆਂ ਨੂੰ ਲਾਭ ਮਿਲੇਗਾ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਦਾ ਲਾਭ ਲੈਣ ਲਈ ਬਿਨੈਕਾਰ ਪੰਜਾਬ ਰਾਜ ਦਾ ਸਥਾਈ ਨਾਗਰਿਕ ਹੋਵੇ, ਉਸ ਦਾ ਪਰਿਵਾਰ ਗਰੀਬੀ ਰੇਖਾ ਤੋਂ ਹੇਠਾਂ ਦਾ ਹੋਵੇ, ਬਿਨੈਕਾਰ ਅਨੁਸੂਚਿਤ ਜਾਤੀ, ਪੱਛੜੀਆਂ ਸ੍ਰੇਣੀਆਂ ਅਤੇ ਹੋਰ ਆਰਥਿਕ ਤੌਰ 'ਤੇ ਕਮਜ਼ੋਰ ਪਰਿਵਾਰਾਂ ਨਾਲ ਸਬੰਧਤ ਹੋਵੇ ਅਤੇ ਪਰਿਵਾਰ ਦੀ ਸਾਰੇ ਸਾਧਨਾ ਤੋ ਸਲਾਨਾ ਆਮਦਨ 32,790 ਰੁਪਏ ਤੋ ਘੱਟ ਹੋਵੇ, ਅਜਿਹੇ ਪਰਿਵਾਰਾਂ ਦੀਆਂ ਦੋ ਧੀਆਂ ਇਸ ਸਕੀਮ ਦਾ ਲਾਭ ਲੈ ਸਕਦੀਆਂ ਹਨ।

ਮੰਤਰੀ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗ ਦੇ ਲੋਕਾਂ ਦੀ ਭਲਾਈ ਲਈ ਲਗਾਤਾਰ ਕਾਰਜਸ਼ੀਲ ਹੈ। ਉਨ੍ਹਾਂ ਦੱਸਿਆ ਕਿ ਵਿੱਤੀ ਸਹਾਇਤਾ ਦੀ ਅਦਾਇਗੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾਂਦੀ ਹੈ।

SHARE ARTICLE

ਏਜੰਸੀ

Advertisement

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM
Advertisement