2 ਕਿਲੋ ਅਫੀਮ ਜ਼ਬਤ ਕਰਨ ਦੇ ਮਾਮਲੇ ਵਿੱਚ ’ਚ ਵਾਰੰਟ ਕੀਤਾ ਗਿਆ ਜਾਰੀ
ਜਲੰਧਰ : ਜਲੰਧਰ ਦੀ ਇੱਕ ਅਦਾਲਤ ਨੇ 2 ਕਿਲੋ ਅਫੀਮ ਜ਼ਬਤ ਕਰਨ ਦੇ ਮਾਮਲੇ ਵਿੱਚ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਵਿਰੁੱਧ ਜ਼ਮਾਨਤੀ ਵਾਰੰਟ ਜਾਰੀ ਕੀਤਾ ਹੈ। ਅਦਾਲਤ ਨੇ ਕਮਿਸ਼ਨਰ ਨੂੰ ਬੁੱਧਵਾਰ ਨੂੰ ਅਦਾਲਤ ਵਿੱਚ ਪੇਸ਼ ਹੋਣ ਅਤੇ 5,000 ਰੁਪਏ ਦੀ ਜ਼ਮਾਨਤ ਰਾਸ਼ੀ ਜਮ੍ਹਾਂ ਕਰਵਾਉਣ ਦਾ ਹੁਕਮ ਦਿੱਤਾ ਹੈ।
ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਇਹ ਮਾਮਲਾ 2024 ਦਾ ਹੈ, ਜਦੋਂ ਪੁਲਿਸ ਨੇ ਐਨ.ਡੀ.ਪੀ.ਐਸ. ਐਕਟ ਤਹਿਤ ਇੱਕ ਸਖ਼ਸ਼ ਵਿਰੁੱਧ ਕੇਸ ਦਰਜ ਕੀਤਾ ਸੀ। ਇਸ ਮਾਮਲੇ ਵਿੱਚ ਪੁਲਿਸ ਨੇ ਇੱਕ ਅੰਤਰਰਾਸ਼ਟਰੀ ਡਰੱਗ ਰੈਕੇਟ ਦਾ ਪਰਦਾਫਾਸ਼ ਕਰਨ ਦਾ ਵੀ ਦਾਅਵਾ ਕੀਤਾ ਸੀ। ਦੱਸਿਆ ਜਾ ਰਿਹਾ ਹੈ ਕਿ ਕਮਿਸ਼ਨਰ ਨੂੰ ਮਾਮਲੇ ਦੀ ਸੁਣਵਾਈ ਦੌਰਾਨ ਅਦਾਲਤ ਵਿੱਚ ਪੇਸ਼ ਹੋਣਾ ਸੀ ਪਰ ਉਹ ਵੀ.ਵੀ.ਆਈ.ਪੀ. ਡਿਊਟੀ ਦਾ ਹਵਾਲਾ ਦਿੰਦੇ ਹੋਏ ਪੇਸ਼ ਨਹੀਂ ਹੋਈ। ਨਤੀਜੇ ਵਜੋਂ ਅਦਾਲਤ ਨੇ ਸਖ਼ਤ ਰੁਖ਼ ਅਪਣਾਇਆ ਅਤੇ ਜ਼ਮਾਨਤੀ ਵਾਰੰਟ ਜਾਰੀ ਕਰਨ ਦਾ ਹੁਕਮ ਦਿੱਤਾ।
