‘ਆਪ’ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਨੂੰ ਹਾਈ ਕੋਰਟ ਨੇ ਦਿੱਤਾ ਵੱਡਾ ਝਟਕਾ
Published : Jan 28, 2026, 12:23 pm IST
Updated : Jan 28, 2026, 12:23 pm IST
SHARE ARTICLE
High Court gives big blow to AAP MLA Harmeet Singh Pathanmajra
High Court gives big blow to AAP MLA Harmeet Singh Pathanmajra

ਭਗੌੜਾ ਐਲਾਨਣ ਦੇ ਹੁਕਮ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਕੀਤੀ ਖਾਰਜ

ਚੰਡੀਗੜ੍ਹ : ਬਲਾਤਕਾਰ ਅਤੇ ਧੋਖਾਧੜੀ ਦੇ ਗੰਭੀਰ ਇਲਜ਼ਾਮਾਂ ਦਾ ਸਾਹਮਣਾ ਕਰ ਰਹੇ ‘ਆਪ’ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ । ਹਾਈ ਕੋਰਟ ਨੇ ਉਨ੍ਹਾਂ ਨੂੰ ਭਗੌੜਾ ਐਲਾਨਣ ਦੇ ਹੁਕਮ ਨੂੰ ਰੱਦ ਕਰਨ ਅਤੇ ਉਨ੍ਹਾਂ ਵਿਰੁੱਧ ਕਿਸੇ ਵੀ ਹੋਰ ਕਾਰਵਾਈ ਨੂੰ ਰੋਕਣ ਦੀ ਮੰਗ ਕਰਨ ਵਾਲੀ ਉਨ੍ਹਾਂ ਦੀ ਪਟੀਸ਼ਨ ਖਾਰਜ ਕਰ ਦਿੱਤੀ ਹੈ। ਇਸ ਫੈਸਲੇ ਦੇ ਨਾਲ ਅਦਾਲਤ ਨੇ ਪਠਾਣਮਾਜਰਾ ਨੂੰ ਕੋਈ ਵੀ ਅੰਤਰਿਮ ਰਾਹਤ ਦੇਣ ਤੋਂ ਵੀ ਸਪੱਸ਼ਟ ਤੌਰ 'ਤੇ ਇਨਕਾਰ ਕਰ ਦਿੱਤਾ।

ਮਾਮਲੇ ਦੇ ਅਨੁਸਾਰ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਵਿਰੁੱਧ 1 ਸਤੰਬਰ ਨੂੰ ਬਲਾਤਕਾਰ ਅਤੇ ਧੋਖਾਧੜੀ ਦੇ ਦੋਸ਼ਾਂ ਵਿੱਚ ਐਫ.ਆਈੇ.ਆਰ. ਦਰਜ ਕੀਤੀ ਗਈ ਸੀ। ਜਾਂਚ ਦੌਰਾਨ ਉਨ੍ਹਾਂ ਨੇ ਅਗਾਊਂ ਜ਼ਮਾਨਤ ਲਈ ਹੇਠਲੀ ਅਦਾਲਤ ਤੱਕ ਪਹੁੰਚ ਕੀਤੀ, ਪਰ ਹੇਠਲੀ ਅਦਾਲਤ ਨੇ ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ। ਇਸ ਦੇ ਬਾਵਜੂਦ ਪਠਾਨਮਾਜਰਾ ਅਦਾਲਤ ਵਿੱਚ ਪੇਸ਼ ਹੋਣ ਵਿੱਚ ਅਸਫਲ ਰਹੇ । ਉਨ੍ਹਾਂ ਦੀ ਲਗਾਤਾਰ ਗੈਰਹਾਜ਼ਰੀ ਕਾਰਨ ਅਦਾਲਤ ਨੇ ਉਨ੍ਹਾਂ ਨੂੰ ਭਗੌੜਾ ਐਲਾਨਣ ਦੀ ਪ੍ਰਕਿਰਿਆ ਸ਼ੁਰੂ ਕੀਤੀ ਅਤੇ 20 ਦਸੰਬਰ 2015 ਨੂੰ ਉਨ੍ਹਾਂ ਨੂੰ ਇਸ ਮਾਮਲੇ ਵਿੱਚ ਭਗੌੜਾ ਐਲਾਨ ਦਿੱਤਾ ਗਿਆ।

ਭਗੌੜਾ ਐਲਾਨਣ ਦੇ ਇਸ ਹੁਕਮ ਨੂੰ ਚੁਣੌਤੀ ਦਿੰਦੇ ਹੋਏ ਪਠਾਣਮਾਜਰਾ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ। ਪਟੀਸ਼ਨ ਵਿੱਚ ਦਲੀਲ ਦਿੱਤੀ ਗਈ ਸੀ ਕਿ ਕਾਨੂੰਨ ਦੇ ਉਪਬੰਧਾਂ ਦੇ ਤਹਿਤ ਪੁਲਿਸ ਨੂੰ ਐਫ.ਆਈ.ਆਰ. ਦਰਜ ਹੋਣ ਤੋਂ ਬਾਅਦ ਗ੍ਰਿਫ਼ਤਾਰੀ ਲਈ ਵੱਖਰਾ ਵਾਰੰਟ ਪ੍ਰਾਪਤ ਕਰਨ ਦੀ ਲੋੜ ਨਹੀਂ ਹੈ । ਉਸ ਨੇ ਇਹ ਵੀ ਦਲੀਲ ਦਿੱਤੀ ਕਿ ਕਿਸੇ ਆਰੋਪੀ ਨੂੰ ਭਗੌੜਾ ਐਲਾਨਣ ਦੀ ਪ੍ਰਕਿਰਿਆ ਉਦੋਂ ਤੱਕ ਸ਼ੁਰੂ ਨਹੀਂ ਕੀਤੀ ਜਾ ਸਕਦੀ ਜਦੋਂ ਤੱਕ ਜਾਂਚ ਪੂਰੀ ਨਹੀਂ ਹੋ ਜਾਂਦੀ ਅਤੇ ਅਦਾਲਤ ਵਿੱਚ ਚਾਰਜਸ਼ੀਟ ਦਾਇਰ ਨਹੀਂ ਕੀਤੀ ਜਾਂਦੀ। ਪਟੀਸ਼ਨਕਰਤਾ ਨੇ ਦਲੀਲ ਦਿੱਤੀ ਕਿ ਕਿਉਂਕਿ ਉਸਦੇ ਮਾਮਲੇ ਵਿੱਚ ਨਾ ਤਾਂ ਜਾਂਚ ਅਤੇ ਨਾ ਹੀ ਚਾਰਜਸ਼ੀਟ ਦਾਇਰ ਕੀਤੀ ਗਈ ਹੈ, ਇਸ ਲਈ ਉਸ ਨੂੰ ਭਗੌੜਾ ਐਲਾਨਣਾ ਕਾਨੂੰਨ ਦੇ ਵਿਰੁੱਧ ਹੈ।

ਹਾਈ ਕੋਰਟ ਨੇ ਇਨ੍ਹਾਂ ਦਲੀਲਾਂ ਨੂੰ ਸਵੀਕਾਰ ਨਹੀਂ ਕੀਤਾ। ਰਿਕਾਰਡ ਤੇ ਤੱਥਾਂ ਅਤੇ ਹਾਲਾਤਾਂ ਦਾ ਹਵਾਲਾ ਦਿੰਦੇ ਹੋਏ, ਅਦਾਲਤ ਨੇ ਕਿਹਾ ਕਿ ਦੋਸ਼ੀ ਦਾ ਆਚਰਣ ਸਪੱਸ਼ਟ ਤੌਰ 'ਤੇ ਅਦਾਲਤੀ ਪ੍ਰਕਿਰਿਆ ਤੋਂ ਉਸ ਦੀ ਬਚਣ ਅਤੇ ਪੇਸ਼ ਨਾ ਹੋਣ ਨੂੰ ਦਰਸਾਉਂਦਾ ਹੈ। ਸਿੱਟੇ ਵਜੋਂ ਹੇਠਲੀ ਅਦਾਲਤ ਵੱਲੋਂ ਉਸ ਨੂੰ ਭਗੌੜਾ ਐਲਾਨਣ ਦੀ ਕਾਰਵਾਈ ਨੂੰ ਦੋਸ਼ੀ ਨਹੀਂ ਠਹਿਰਾਇਆ ਜਾ ਸਕਦਾ । ਅਦਾਲਤ ਨੇ ਇਹ ਵੀ ਸਪੱਸ਼ਟ ਕੀਤਾ ਕਿ ਕਾਨੂੰਨ ਕਿਸੇ ਦੋਸ਼ੀ ਨੂੰ ਨਿਆਂਇਕ ਪ੍ਰਕਿਰਿਆ ਤੋਂ ਬਚਣ ਦੀ ਇਜਾਜ਼ਤ ਨਹੀਂ ਦਿੰਦਾ, ਖਾਸ ਕਰਕੇ ਜਦੋਂ ਉਸੲ ਦੇ ਵਿਰੁੱਧ ਆਰੋਪ ਗੰਭੀਰ ਹੋਣ।

ਹਾਈ ਕੋਰਟ ਦੇ ਇਸ ਹੁਕਮ ਤੋਂ ਬਾਅਦ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੀਆਂ ਕਾਨੂੰਨੀ ਮੁਸ਼ਕਲਾਂ ਹੋਰ ਵੀ ਵਧ ਗਈਆਂ ਹਨ। ਪਟੀਸ਼ਨ ਨੂੰ ਖਾਰਜ ਕਰਨਾ ਸਪੱਸ਼ਟ ਤੌਰ 'ਤੇ ਦਰਸਾਉਂਦਾ ਹੈ ਕਿ ਉਸ ਦੇ ਵਿਰੁੱਧ ਚੱਲ ਰਹੀ ਅਪਰਾਧਿਕ ਕਾਰਵਾਈ ਜਾਰੀ ਰਹੇਗੀ ਅਤੇ ਉਸ ਨੂੰ ਭਗੌੜਾ ਐਲਾਨਣ ਦਾ ਹੁਕਮ ਲਾਗੂ ਰਹੇਗਾ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM

Deadly Chinese Dor Kite String: ਹਾਏ ਮੇਰਾ ਤਰਨਜੋਤ,China Dor ਨੇ ਰੋਲ ਦਿੱਤਾ ਮਾਂ ਦਾ ਇਕਲੌਤਾ ਪੁੱਤ

25 Jan 2026 2:08 PM

ਲਈ ਖਰੀਦੀ ਲਾਟਰੀ 10 ਲੱਖ ਦੀ ਨਿਕਲੀ, ਲੁਧਿਆਣਾ ਤੋਂ ਲੈ ਕੇ ਆਇਆ ਸੀ ਸਾਲਾ

23 Jan 2026 3:09 PM
Advertisement