
ਚੰਡੀਗੜ੍ਹ : ਗਰੈਂਡ ਮੈਨਰ ਹੋਮਜ਼ ਜ਼ਮੀਨ ਘੁਟਾਲੇ 'ਚ ਸ਼ਮੂਲੀਅਤ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਕੈਬਨਿਟ ਮੰਤਰੀ ਭਰਤ ਭੂਸ਼ਣ ਆਸ਼ੂ ਦੀਆਂ ਮੁਸ਼ਕਲਾਂ ਖ਼ਤਮ ਹੋਣ...
ਚੰਡੀਗੜ੍ਹ : ਗਰੈਂਡ ਮੈਨਰ ਹੋਮਜ਼ ਜ਼ਮੀਨ ਘੁਟਾਲੇ 'ਚ ਸ਼ਮੂਲੀਅਤ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਕੈਬਨਿਟ ਮੰਤਰੀ ਭਰਤ ਭੂਸ਼ਣ ਆਸ਼ੂ ਦੀਆਂ ਮੁਸ਼ਕਲਾਂ ਖ਼ਤਮ ਹੋਣ ਦਾ ਨਾਂ ਨਹੀਂ ਲੈ ਰਹੀਆਂ ਹਨ। ਹੁਣ ਆਮ ਆਦਮੀ ਪਾਰਟੀ ਨੇ ਭਾਰਤ ਭੂਸ਼ਨ ਆਸ਼ੂ ਨੂੰ ਮੰਤਰੀ ਮੰਡਲ 'ਚੋਂ ਬਰਖ਼ਾਸਤ ਕਰਨ ਦੀ ਮੰਗ ਕੀਤੀ ਹੈ।
ਆਪ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਅੱਜ ਪੰਜਾਬ ਰਾਜਪਾਲ ਵੀ.ਪੀ. ਸਿੰਘ ਬਦਨੌਰ ਨੂੰ ਮੰਗ ਪੱਤਰ ਸੌਂਪਿਆ। ਚੀਮਾ ਨੇ ਦੱਸਿਆ ਕਿ ਪਿਛਲੇ ਕਈ ਦਿਨਾਂ ਤੋਂ ਲੁਧਿਆਣਾ 'ਚ ਹੋਇਆ ਜ਼ਮੀਨ ਘੁਟਾਲਾ ਮੀਡੀਆ ਦੀਆਂ ਸੁਰਖ਼ੀਆਂ ਬਣੀਆਂ ਹੋਈਆਂ ਹਨ ਅਤੇ ਇਹ ਮਾਮਲਾ ਪੰਜਾਬ ਵਿਧਾਨ ਸਭਾ ਦੇ ਹਾਲ ਹੀ ਦੌਰਾਨ ਹੋਏ ਸੈਸ਼ਨ 'ਚ ਵੀ ਆਮ ਆਦਮੀ ਪਾਰਟੀ ਪੰਜਾਬ ਵੱਲੋਂ ਉਠਾਇਆ ਗਿਆ ਸੀ।
AAP leaders meet Punjab governorਚੀਮਾ ਨੇ ਕਿਹਾ ਕਿ ਗਰੈਂਡ ਮੈਨਰ ਹੋਮਜ਼ ਜ਼ਮੀਨ ਘੁਟਾਲੇ ਬਾਰੇ ਜਾਂਚ ਰਿਪੋਰਟ 'ਚ ਦੋਸ਼ੀ ਮੰਨੇ ਗਏ ਮੰਤਰੀ ਭਾਰਤ ਭੂਸ਼ਨ ਆਸ਼ੂ, ਆਤਮ ਨਗਰ (ਲੁਧਿਆਣਾ) ਤੋਂ ਕਾਂਗਰਸੀ ਉਮੀਦਵਾਰ ਰਹੇ ਕਮਲਜੀਤ ਸਿੰਘ ਕੜਵਲ, ਤਿੰਨ ਉੱਚ ਅਧਿਕਾਰੀਆਂ ਦੇ ਨਾਮ ਆਏ ਹਨ। ਇਸ ਲਈ ਕੈਪਟਨ ਸਰਕਾਰ ਇਨ੍ਹਾਂ ਸਮੇਤ ਲੈਂਡ ਮਾਫ਼ੀਆ ਚਲਾਉਂਦੇ ਸਾਰੇ ਲੋਕਾਂ ਵਿਰੁੱਧ ਐਫ.ਆਈ.ਆਰ. ਕਰ ਕੇ ਇਨ੍ਹਾਂ ਨੂੰ ਤੁਰੰਤ ਗ੍ਰਿਫ਼ਤਾਰ ਕਰੇ।
ਇਸ ਮੌਕੇ ਸਰਬਜੀਤ ਕੌਰ ਮਾਣੂੰਕੇ (ਉਪ ਨੇਤਾ ਵਿਰੋਧੀ ਧਿਰ), ਵਿਧਾਇਕ ਕੁਲਤਾਰ ਸਿੰਘ ਸੰਧਵਾਂ, ਜੈ ਕਿਸ਼ਨ ਸਿੰਘ ਰੋੜੀ, ਕੁਲਵੰਤ ਸਿੰਘ ਪੰਡੋਰੀ, ਦਲਬੀਰ ਸਿੰਘ ਢਿੱਲੋਂ, ਡਾ. ਬਲਬੀਰ ਸਿੰਘ, ਸੁਖਵਿੰਦਰ ਪਾਲ ਸਿੰਘ ਸੁੱਖੀ, ਨਵਦੀਪ ਸਿੰਘ ਸੰਘਾ, ਨਰਿੰਦਰ ਸਿੰਘ ਸ਼ੇਰਗਿੱਲ, ਡਾ. ਰਵਜੋਤ ਸਿੰਘ ਆਦਿ ਮੌਜੂਦ ਸਨ।