
ਚੰਡੀਗੜ੍ਹ : ਬੀਤੇ ਕੱਲ੍ਹ ਪਾਕਿਸਤਾਨੀ ਵੱਲੋਂ ਹਿਰਾਸਤ 'ਚ ਲਏ ਗਏ ਭਾਰਤੀ ਹਵਾਈ ਸੈਨਾ ਦੇ ਵਿੰਗ ਕਮਾਂਡਰ ਅਭਿਨੰਦਨ ਵਰਥਾਮਨ ਨੂੰ ਭਲਕੇ ਰਿਹਾਅ ਕਰਨ ਜਾ ਰਿਹਾ ਹੈ...
ਚੰਡੀਗੜ੍ਹ : ਬੀਤੇ ਕੱਲ੍ਹ ਪਾਕਿਸਤਾਨੀ ਵੱਲੋਂ ਹਿਰਾਸਤ 'ਚ ਲਏ ਗਏ ਭਾਰਤੀ ਹਵਾਈ ਸੈਨਾ ਦੇ ਵਿੰਗ ਕਮਾਂਡਰ ਅਭਿਨੰਦਨ ਵਰਥਾਮਨ ਨੂੰ ਭਲਕੇ ਰਿਹਾਅ ਕਰਨ ਜਾ ਰਿਹਾ ਹੈ। ਇਹ ਐਲਾਨ ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਕੌਮੀ ਅਸੈਂਬਲੀ 'ਚ ਕੀਤਾ। ਇਮਰਾਨ ਖ਼ਾਨ ਦੇ ਇਸ ਫ਼ੈਸਲੇ ਦਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਵਾਗਤ ਕੀਤਾ ਹੈ।
ਕੈਪਟਨ ਨੇ ਕਿਹਾ, “ਮੈਂ ਬਹੁਤ ਖ਼ੁਸ਼ ਹਾਂ। ਮੈਂ ਪਹਿਲਾਂ ਵੀ ਉਸ ਦੀ ਰਿਹਾਈ ਦੀ ਮੰਗ ਕੀਤੀ ਸੀ। ਇਹ ਸਦਭਾਵਨਾ ਦੀ ਦਿਸ਼ਾ ਵਿੱਚ ਇੱਕ ਕਦਮ ਹੋਣ ਜਾ ਰਿਹਾ ਹੈ ਅਤੇ ਮੈਨੂੰ ਉਮੀਦ ਹੈ ਕਿ ਇਹ ਸਥਾਈ ਹੋਵੇਗਾ।”
Wing Commander Abhinandan Varthamanਜ਼ਿਕਰਯੋਗ ਹੈ ਕਿ ਅਭਿਨੰਦਨ ਵਰਥਾਮਨ ਨੂੰ ਪਾਕਿਸਤਾਨ ਨੇ ਬੀਤੇ ਕੱਲ੍ਹ ਆਪਣੀ ਜ਼ਮੀਨ 'ਤੇ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਸੀ, ਜਿਸ ਮਗਰੋਂ ਉਸ ਦੇ ਕਈ ਵੀਡੀਓਜ਼ ਵੀ ਵਾਇਰਲ ਹੋਏ ਸਨ। ਅਭਿਨੰਦਨ ਨੇ ਭਾਰਤੀ ਹੱਦ 'ਤੇ ਬੰਬ ਸੁੱਟਣ ਆਏ ਪਾਕਿਸਤਾਨੀ ਲੜਾਕੂ ਜਹਾਜ਼ਾਂ ਨੂੰ ਭਜਾਉਣ ਲਈ ਆਪਣੇ ਮਿੱਗ-21 ਜਹਾਜ਼ 'ਚ ਉਡਾਣ ਭਰੀ ਸੀ।