ਕੈਪਟਨ ਅਮਰਿੰਦਰ ਸਿੰਘ ਵੱਲੋਂ ਜਲੰਧਰ ‘ਚ ਸਰਕਾਰੀ ਗਰਲਜ਼ ਕਾਲਜ ਦਾ ਉਦਘਾਟਨ
Published : Feb 28, 2019, 11:29 am IST
Updated : Feb 28, 2019, 6:29 pm IST
SHARE ARTICLE
Captain Amrinder Singh
Captain Amrinder Singh

ਜਲੰਧਰ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਥਾਨਕ ਬੂਟਾ ਮੰਡੀ ਵਿਖੇ ਲੜਕੀਆਂ ਵਾਸਤੇ ਡਿਗਰੀ ਕਾਲਜ ਦਾ ਨੀਂਹ ਪੱਥਰ ਰੱਖਣ ਤੋਂ...

ਜਲੰਧਰ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਥਾਨਕ ਬੂਟਾ ਮੰਡੀ ਵਿਖੇ ਲੜਕੀਆਂ ਵਾਸਤੇ ਡਿਗਰੀ ਕਾਲਜ ਦਾ ਨੀਂਹ ਪੱਥਰ ਰੱਖਣ ਤੋਂ ਬਾਅਦ ਅਗਲੇ ਤਿੰਨ ਸਾਲਾਂ 'ਚ ਉਨ੍ਹਾਂ ਦੀ ਸਰਕਾਰ ਵੱਲੋਂ ਸੂਬੇ ਵਿੱਚ 50 ਕਾਲਜ ਸਥਾਪਿਤ ਕਰਨ ਦਾ ਟੀਚਾ ਪੂਰਾ ਕਰਨ ਦਾ ਐਲਾਨ ਕੀਤਾ ਹੈ।

Captain Amrinder Singh Captain Amrinder Singhਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਸਿਰਫ਼ ਦੋ ਸਾਲਾਂ ਵਿੱਚ 17 ਕਾਲਜ ਸਥਾਪਤ ਕਰਨ ਦੀ ਪ੍ਰਕਿਰਿਆ ਆਰੰਭ ਕੀਤੀ ਹੈ ਜਦਕਿ ਪਿਛਲੀ ਸਰਕਾਰ ਨੇ ਆਪਣੇ ਇੱਕ ਦਹਾਕੇ ਦੇ ਸ਼ਾਸਨ ਦੌਰਾਨ ਸਿਰਫ਼ 30 ਕਾਲਜ ਸਥਾਪਤ ਕੀਤੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ–ਭਾਜਪਾ ਸਰਕਾਰ ਨੇ ਸਾਲ 2008 'ਚ ਇੱਥੇ ਕਾਲਜ ਬਨਾਉਣ ਦਾ ਐਲਾਨ ਕੀਤਾ ਸੀ ਪਰ ਇਸ ਸਬੰਧ 'ਚ ਕੋਈ ਵੀ ਪ੍ਰਗਤੀ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਇਸ ਦਾ ਸਿਰਫ਼ ਨਾਂ ਦੀ ਖਾਤਰ ਐਲਾਨ ਕੀਤਾ ਸੀ ਪਰ ਇਸ ਨੂੰ ਪੂਰਾ ਨਹੀਂ ਕੀਤਾ।
ਬੂਟਾ ਮੰਡੀ ਵਿਖੇ ਉਸਾਰੇ ਜਾ ਰਹੇ ਡਿਗਰੀ ਕਾਲਜ ਬਾਰੇ ਗੱਲ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਹ ਇਸ ਖਿੱਤੇ ਦੀ ਇਕ ਬਹੁਤ ਪੁਰਾਣੀ ਮੰਗ ਸੀ ਜਿਸ ਨੂੰ ਪਹਿਲੀ ਵਾਰ 1992 ਵਿੱਚ ਉਠਾਇਆ ਗਿਆ ਸੀ। ਉਨ੍ਹਾਂ ਦੱਸਿਆ ਕਿ ਇਹ ਕਾਲਜ 3 ਏਕੜ ਰਕਬੇ 'ਤੇ 13 ਕਰੋੜ ਰੁਪਏ ਦੀ ਲਾਗਤ ਨਾਲ ਡੇਢ ਸਾਲ ਵਿੱਚ ਬਣ ਕੇ ਤਿਆਰ ਹੋ ਜਾਵੇਗਾ। ਇਹ ਜ਼ਮੀਨ ਮੰਡੀ ਬੋਰਡ ਵੱਲੋਂ ਉੱਚ ਸਿੱਖਿਆ ਵਿਭਾਗ ਨੂੰ ਤਬਦੀਲ ਕੀਤੀ ਗਈ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਬਰਾਬਰਤਾ ਦੇ ਸਿਧਾਂਤਾਂ 'ਤੇ ਸਮਾਜ ਦੇ ਨਿਰਮਾਣ ਅਤੇ ਸਮਾਜਿਕ ਨਿਆਂ ਦੇ ਵਾਸਤੇ ਸਿੱਖਿਆ ਸਭ ਤੋਂ ਸ਼ਕਤੀਸ਼ਾਲੀ ਸਾਧਨ ਹੈ ਅਤੇ ਉੱਚ ਸਿੱਖਿਆ ਦਾ ਪਸਾਰ ਸਮੱਸਿਆ ਦੀ ਹਰ ਮਰਜ਼ ਦੀ ਦਵਾ ਹੈ। ਉਨ੍ਹਾਂ ਕਿਹਾ ਕਿ ਰਵਾਇਤੀ ਤੌਰ 'ਤੇ ਬੂਟਾ ਮੰਡੀ ਸਮਾਜਿਕ ਅਤੇ ਆਰਥਿਕ ਤੌਰ 'ਤੇ ਹਾਸ਼ੀਏ 'ਤੇ ਪਹੁੰਚੇ ਵਰਗਾਂ ਦਾ ਖੇਤਰ ਸੀ ਜਿਨ੍ਹਾਂ ਨੂੰ ਲੰਮਾਂ ਸਮਾਂ ਉੱਚ ਸਿੱਖਿਆ ਦੇ ਮੌਕਿਆਂ ਤੋਂ ਵਾਂਝੇ ਰੱਖਿਆ ਗਿਆ। ਕਾਲਜ ਦੀ ਇਸ ਇਮਾਰਤ ਵਿੱਚ ਪ੍ਰਬੰਧਕੀ ਬਲਾਕ, ਆਰਟਸ ਤੇ ਸਾਇੰਸ ਬਲਾਕ, ਜ਼ੂਆਲੋਜੀ/ਬੋਟਨੀ ਲੈਬ ਅਤੇ ਵੱਖ-ਵੱਖ ਸੱਭਿਆਚਾਰਕ/ਵਿਦਿਅਕ ਸਰਗਰਮੀਆਂ ਲਈ ਬਹੁਮੰਤਵੀ ਹਾਲ ਹੋਵੇਗਾ।

Degree College for Girls-1Degree College for Girls-1112 ਕਰੋੜ ਦੇ ਹੁਨਰ ਵਿਕਾਸ ਪ੍ਰਾਜੈਕਟ ਦਾ ਕੰਮ ਜਾਰੀ : ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਥੋੜ੍ਹੇ ਸਮੇਂ ਵਿੱਚ ਹੀ ਕਾਲਜ ਦੀ ਲੰਮੇ ਸਮਾਂ ਤੋਂ ਲੰਬਿਤ ਪਈ ਮੰਗ ਨੂੰ ਪ੍ਰਵਾਨ ਕਰ ਲਿਆ ਹੈ ਜਿਸ ਦਾ ਐਲਾਨ ਜਲੰਧਰ ਵਿਖੇ ਪਿਛਲੇ ਸਾਲ ਡਾ. ਬੀ.ਆਰ. ਅੰਬੇਡਕਰ ਦੇ ਜਨਮ ਦਿਹਾੜੇ ਮੌਕੇ ਕੀਤਾ ਗਿਆ ਸੀ। ਸੰਸਦ ਮੈਂਬਰ ਨੇ ਜਲੰਧਰ ਵਿਖੇ ਟਾਟਾ ਗਰੁੱਪ ਵੱਲੋਂ 112 ਕਰੋੜ ਦੇ ਨਾਲ ਸ਼ੁਰੂ ਕੀਤੇ ਜਾ ਰਹੇ ਹੁਨਰ ਵਿਕਾਸ ਪ੍ਰੋਜੈਕਟ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਜਲੰਧਰ ਵਿਖੇ ਅਤਿਆਧੁਨਿਕ ਸੁਪਰ ਸਪੈਸ਼ਿਲਟੀ ਹਸਪਤਾਲ ਅਤੇ ਮੈਡੀਕਲ ਕਾਲਜ ਦੀ ਵੀ ਮੰਗ ਕੀਤੀ। ਉਨ੍ਹਾਂ ਨੇ 85ਵੀਂ ਸੋਧ ਨੂੰ ਇਸ ਦੀ ਅਸਲ ਭਾਵਨਾ ਅਨੁਸਾਰ ਲਾਗੂ ਕਰਨ ਲਈ ਮੁੱਖ ਮੰਤਰੀ ਨੂੰ ਬੇਨਤੀ ਕੀਤੀ।

Degree College for Girls-2Degree College for Girls-2ਸਮੁੱਚੇ ਦੇਸ਼ ਦੀ ਭਲਾਈ ਲਈ ਅਰਦਾਸ ਕਰਨੀ ਚਾਹੀਦੀ ਹੈ : ਜਾਖੜ 
ਗੁਰਦਾਸਪੁਰ ਤੋਂ ਲੋਕ ਸਭਾ ਮੈਂਬਰ ਸੁਨੀਲ ਜਾਖੜ ਨੇ ਕਿਹਾ ਕਿ ਸਰਹੱਦ 'ਤੇ ਲਗਾਤਾਰ ਤਣਾਅ ਬਣਿਆ ਹੋਇਆ ਹੈ ਅਤੇ ਸਾਨੂੰ ਸਮੁੱਚੇ ਦੇਸ਼ ਦੀ ਭਲਾਈ ਲਈ ਅਰਦਾਸ ਕਰਨੀ ਚਾਹੀਦੀ ਹੈ। ਸਿੱਖਿਆ ਦੇ ਖੇਤਰ ਵਿੱਚ ਨਵਾਂ ਮੀਲ ਪੱਥਰ ਕਾਇਮ ਕਰਨ ਲਈ ਮੁੱਖ ਮੰਤਰੀ ਦਾ ਧੰਨਵਾਦ ਕਰਦੇ ਹੋਏ ਜਾਖੜ ਨੇ ਕਿਹਾ ਕਿ ਇਹ ਸਿੱਖਿਆ ਸੰਸਥਾ ਸਿਹਤਮੰਦ ਅਤੇ ਸ਼ਕਤੀਸ਼ਾਲੀ ਰਾਸ਼ਟਰ ਨਿਰਮਾਣ ਲਈ ਵੱਡਾ ਤੋਹਫਾ ਹੈ। ਉਨ੍ਹਾਂ ਨੇ ਅਨੁਸੂਚਿਤ ਜਾਤਾਂ ਦੇ ਹਿੱਤਾਂ ਖਾਸਕਰ ਪੋਸਟ ਮੈਟਰਿਕ ਸਕਾਲਰਸ਼ਿਪ ਸਕੀਮ ਨੂੰ ਅਣਗੌਲਣ ਲਈ ਕੇਂਦਰ ਸਰਕਾਰ ਦੀ ਤਿੱਖੀ ਅਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਸਾਨੂੰ ਸਭਨਾਂ ਲਈ ਸਿੱਖਿਆ ਮੁਹਈਆ ਕਰਵਾਉਣ ਦੇ ਡਾ. ਬੀ.ਆਰ. ਅੰਬੇਡਕਰ ਦੇ ਸੁਪਨੇ ਨੂੰ ਹਕੀਕਤ ਵਿੱਚ ਲਿਆਉਣ ਲਈ ਇਕੱਠੇ ਹੋ ਕੇ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਆਉਂਦੇ ਸਮੇਂ ਦੌਰਾਨ ਦੇਸ਼ ਦੇ ਲੋਕ ਫੈਸਲਾਕੁੰਨ ਫੈਸਲਾ ਲੈਣਗੇ।
ਇਸ ਦੌਰਾਨ ਚੌਧਰੀ ਸੰਤੋਖ ਸਿੰਘ, ਵਿਧਾਇਕ ਸੁਸ਼ੀਲ ਕੁਮਾਰ ਰਿੰਕੂ, ਪਰਗਟ ਸਿੰਘ, ਚੌਧਰੀ ਸੁਰਿੰਦਰ ਸਿੰਘ, ਰਜਿੰਦਰ ਬੇਰੀ, ਅਵਤਾਰ ਸਿੰਘ ਬਾਵਾ ਹੈਨਰੀ, ਹਰਦੇਵ ਸਿੰਘ ਲਾਡੀ, ਸੀਨੀਅਰ ਡਿਪਟੀ ਮੇਅਰ ਸੁਰਿੰਦਰ ਕੌਰ ਅਤੇ ਕੌਂਸਲਰ ਸੁਨੀਤਾ ਰਿੰਕੂ ਨੇ ਡਾ. ਬੀ.ਆਰ. ਅੰਬੇਦਕਰ ਦੀ ਤਸਵੀਰ ਦੇ ਕੇ ਮੁੱਖ ਮੰਤਰੀ ਦਾ ਸਨਮਾਨ ਕੀਤਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement