
ਫ਼ਿਰੋਜ਼ਪੁਰ : ਫ਼ਿਰੋਜ਼ਪੁਰ ਸ਼ਹਿਰ ਦੇ ਬਾਂਸੀ ਗੇਟ ਨੇੜੇ 2 ਮੋਟਰਸਾਈਕਲ ਸਵਾਰਾਂ ਵੱਲੋਂ ਕਾਂਗਰਸੀ ਆਗੂ ਨੂੰ ਗੋਲੀਆਂ...
ਫ਼ਿਰੋਜ਼ਪੁਰ : ਫ਼ਿਰੋਜ਼ਪੁਰ ਸ਼ਹਿਰ ਦੇ ਬਾਂਸੀ ਗੇਟ ਨੇੜੇ 2 ਮੋਟਰਸਾਈਕਲ ਸਵਾਰਾਂ ਵੱਲੋਂ ਕਾਂਗਰਸੀ ਆਗੂ ਨੂੰ ਗੋਲੀਆਂ ਮਾਰ ਕੇ ਕਤਲ ਕਰ ਦੇਣ ਦਾ ਸਨਸਨੀਖ਼ੇਜ ਮਾਮਲਾ ਸਾਹਮਣੇ ਆਇਆ ਹੈ।
ਮ੍ਰਿਤਕ ਦੀ ਪਛਾਣ ਪਿੰਡ ਅਲੀਕੇ ਵਾਸੀ ਕਾਂਗਰਸੀ ਆਗੂ ਪ੍ਰੀਤਮ ਸਿੰਘ ਵਜੋਂ ਹੋਈ ਹੈ, ਜੋ ਕਿ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਵੀ ਸੀ।
ਮੌਕੇ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਵੀਰਵਾਰ ਸਵੇਰੇ 9 ਵਜੇ ਦੇ ਕਰੀਬ ਜਦੋਂ ਪ੍ਰੀਤਮ ਸਿੰਘ ਆਪਣੇ ਬੱਚਿਆਂ ਨੂੰ ਸਕੂਲ ਛੱਡਣ ਲਈ ਸ਼ਹਿਰ ਆਇਆ ਸੀ ਤਾਂ ਸਥਾਨਕ ਕੰਬੋਜ਼ ਨਗਰ ਵਿਖੇ ਮੋਟਰਸਾਈਕਲ ਸਵਾਰ ਦੋ ਗੈਂਗਸਟਰਾਂ ਨੇ ਉਸ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ।
ਇਸ ਘਟਨਾ ਦੀ ਸੂਚਨਾ ਮਿਲਣ 'ਤੇ ਥਾਣਾ ਸਿਟੀ ਫ਼ਿਰੋਜ਼ਪੁਰ ਦੀ ਪੁਲਿਸ ਘਟਨਾ ਸਥਾਨ 'ਤੇ ਪਹੁੰਚੀ। ਪੁਲਿਸ ਵੱਲੋਂ ਘਟਨਾ ਵਾਲੀ ਥਾਂ 'ਤੇ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫ਼ੁਟੇਜ ਖੰਗਾਲੀ ਜਾ ਰਹੀ ਹੈ।