25,000 ਰੁਪਏ ਦੀ ਵੱਢੀ ਲੈਂਦਾ ਠੇਕਾ ਮੁਲਾਜ਼ਮ ਕਾਬੂ
Published : Feb 28, 2019, 6:44 pm IST
Updated : Feb 28, 2019, 6:44 pm IST
SHARE ARTICLE
Bribe
Bribe

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਵਿਕਰੀ ਕਰ ਵਿਭਾਗ ਲੁਧਿਆਣਾ ਵਿਖੇ ਠੇਕੇ 'ਤੇ ਤਾਇਨਾਤ ਕਰਮਚਾਰੀ ਪ੍ਰਸ਼ਾਂਤ ਕੁਮਾਰ ਨੂੰ 25,000 ਰੁਪਏ ਦੀ...

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਵਿਕਰੀ ਕਰ ਵਿਭਾਗ ਲੁਧਿਆਣਾ ਵਿਖੇ ਠੇਕੇ 'ਤੇ ਤਾਇਨਾਤ ਕਰਮਚਾਰੀ ਪ੍ਰਸ਼ਾਂਤ ਕੁਮਾਰ ਨੂੰ 25,000 ਰੁਪਏ ਦੀ ਰਿਸ਼ਵਤ ਲੈਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ ਅਤੇ ਇਸ ਰਿਸ਼ਵਤਖੋਰੀ ਦੇ ਕੇਸ 'ਚ ਸ਼ਾਮਲ ਸੰਗਰੂਰ ਵਿਖੇ ਤਾਇਨਾਤ ਵਿਕਰੀ ਕਰ ਇੰਸਪੈਕਟਰ ਪੰਕਜ ਟੱਕਰ ਵਿਰੁੱਧ ਵੀ ਪਰਚਾ ਦਰਜ ਕੀਤਾ ਗਿਆ ਹੈ।
ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਪ੍ਰਸ਼ਾਂਤ ਕੁਮਾਰ ਨੂੰ ਸ਼ਿਕਾਇਕਕਰਤਾ ਸ਼ਾਮ ਲਾਲ ਵਾਸੀ ਮਾਸਟਰ ਕਾਲੋਨੀ ਸੁਨਾਮ ਜ਼ਿਲ੍ਹਾ ਸੰਗਰੂਰ ਦੀ ਸ਼ਿਕਾਇਤ 'ਤੇ 25,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਨੂੰ ਆਪਣੀ ਸ਼ਿਕਾਇਤ 'ਚ ਦੱਸਿਆ ਕਿ ਉਸ ਦੀ ਕਪੜੇ ਦੀ ਦੁਕਾਨ ਹੈ ਅਤੇ ਸੇਲ ਟੈਕਸ ਵਿਭਾਗ ਵਲੋਂ ਉਸ ਦੀ ਦੁਕਾਨ ਦਾ ਸੇਲ ਟੈਕਸ ਨਾ ਭਰਨ ਕਾਰਨ ਨੋਟਿਸ ਜਾਰੀ ਕੀਤੇ ਸਨ, ਜਿਨ੍ਹਾਂ ਨੋਟਿਸਾਂ ਨੂੰ ਰਫਾ-ਦਫਾ ਕਰਾਉਣ ਦੇ ਬਦਲੇ ਉਕਤ ਕਰਮਚਾਰੀ ਪ੍ਰਸ਼ਾਂਤ ਕੁਮਾਰ ਅਤੇ ਸੰਗਰੂਰ ਵਿਖੇ ਤਾਇਨਾਤ ਵਿਕਰੀ ਕਰ ਇੰਸਪੈਕਟਰ ਪੰਕਜ ਟੱਕਰ ਵਲੋਂ 50,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਗਈ ਹੈ ਅਤੇ ਸੌਦਾ 40,000 ਰੁਪਏ 'ਚ ਤੈਅ ਹੋਇਆ ਹੈ ਅਤੇ ਉਸ ਵਲੋਂ 15,000 ਰੁਪਏ ਪਹਿਲੀ ਕਿਸ਼ਤ ਵਜੋਂ ਅਦਾ ਵੀ ਕੀਤੇ ਜਾ ਚੁੱਕੇ ਹਨ।
ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਪ੍ਰਸ਼ਾਂਤ ਕੁਮਾਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ ਦੁੱਜੀ ਕਿਸ਼ਤ ਦੇ 25,000 ਰੁਪਏ ਦੀ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਉਕਤ ਦੋਹਾਂ ਦੋਸ਼ੀਆਂ ਵਿਰੁੱਧ ਪਟਿਆਲਾ ਸਥਿਤ ਵਿਜੀਲੈਂਸ ਬਿਓਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰ ਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਭੀਖ ਮੰਗਣ ਵਾਲੇ ਨਿਆਣਿਆਂ ਤੇ ਉਨ੍ਹਾਂ ਦੇ ਮਾਪਿਆਂ ਦਾ ਰੈਸਕਿਊ, ਪੂਰੇ ਪੰਜਾਬ 'ਚ ਭਿਖਾਰੀਆਂ ਦੇ ਕੀਤੇ ਜਾਣਗੇ DNA ਟੈਸਟ

17 Jul 2025 7:49 PM

ਕਿਸਾਨ ਲੈਣਗੇ ਸਿਆਸਤਦਾਨਾਂ ਦੀ ਕਲਾਸ, ਸੱਦ ਲਈ ਸਭ ਤੋਂ ਵੱਡੀ ਬੈਠਕ, ਜ਼ਮੀਨ ਦੀ ਸਰਕਾਰੀ ਖ਼ਰੀਦ ਖ਼ਿਲਾਫ਼ ਲਾਮੰਬਦੀ

17 Jul 2025 7:47 PM

'Punjab 'ਚ ਚਿੱਟਾ ਲਿਆਉਣ ਵਾਲੇ ਹੀ ਅਕਾਲੀ ਨੇ' ਅਕਾਲ ਤਖ਼ਤ ਸਾਹਿਬ 'ਤੇ Sukhbir ਨੇ ਕਿਉਂ ਕਬੂਲੀ ਸੀ ਬੇਅਦਬੀ ਦੀ ਗੱਲ ?

17 Jul 2025 5:24 PM

'Raid 'ਚ Bikram Majithia ਦੀਆਂ ਕਈ ਬੇਨਾਮੀ ਜਾਇਦਾਦਾਂ ਮਿਲੀਆਂ' Advocate ਵੱਲੋਂ ਵੱਡੇ ਖ਼ੁਲਾਸੇ | Akali Dal

17 Jul 2025 5:23 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 15/07/2025

16 Jul 2025 4:25 PM
Advertisement