ਵਿੰਗ ਕਮਾਂਡਰ ਸਿਧਾਰਥ ਵਸ਼ਿਸ਼ਟ ਦਾ ਸਸਕਾਰ ਭਲਕੇ
Published : Feb 28, 2019, 6:49 pm IST
Updated : Feb 28, 2019, 6:49 pm IST
SHARE ARTICLE
Siddharth Vashisht
Siddharth Vashisht

ਚੰਡੀਗੜ੍ਹ : ਭਾਰਤੀ ਹਵਾਈ ਫ਼ੌਜ ਦਾ ਲੜਾਕੂ ਜਹਾਜ਼ ਮਿਗ-21 ਬੁੱਧਵਾਰ ਨੂੰ ਹਾਦਸਾਗ੍ਰਸਤ ਹੋ ਗਿਆ ਸੀ। ਇਸ ਹਾਦਸੇ ਵਿੱਚ ਦੋ ਪਾਇਲਟਾਂ ਦੀ ਮੌਕੇ 'ਤੇ ਹੀ...

ਚੰਡੀਗੜ੍ਹ : ਭਾਰਤੀ ਹਵਾਈ ਫ਼ੌਜ ਦਾ ਲੜਾਕੂ ਜਹਾਜ਼ ਮਿਗ-21 ਬੁੱਧਵਾਰ ਨੂੰ ਹਾਦਸਾਗ੍ਰਸਤ ਹੋ ਗਿਆ ਸੀ। ਇਸ ਹਾਦਸੇ ਵਿੱਚ ਦੋ ਪਾਇਲਟਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਸੀ। ਇਨ੍ਹਾਂ ਪਾਇਲਟਾਂ 'ਚ ਚੰਡੀਗੜ੍ਹ ਦਾ ਰਹਿਣ ਵਾਲਾ 35 ਸਾਲਾ ਵਿੰਗ ਕਮਾਂਡਰ ਸਿਧਾਰਥ ਵਸ਼ਿਸ਼ਟ ਵੀ ਸ਼ਾਮਲ ਸੀ। ਉਨ੍ਹਾਂ ਦਾ ਭਲਕੇ ਸੈਕਟਰ-25 'ਚ ਅੰਤਿਮ ਸਸਕਾਰ ਕੀਤਾ ਜਾਵੇਗਾ।
ਸਿਧਾਰਥ ਵਸ਼ਿਸ਼ਟ ਆਪਣੇ ਪਿੱਛੇ ਆਪਣੇ ਮਾਤਾ-ਪਿਤਾ, ਪਤਨੀ ਅਤੇ ਦੋ ਸਾਲ ਦੇ ਬੇਟੇ ਨੂੰ ਛੱਡ ਗਏ ਹਨ। ਸਿਧਾਰਥ ਦੀ ਪਤਨੀ ਵੀ ਸਕਵਾਡਰਨ ਲੀਡਰ ਹੈ ਅਤੇ ਉਨ੍ਹਾਂ ਦੇ ਪਿਤਾ ਆਰਮੀ 'ਚ ਸਨ। 
ਜਾਣਕਾਰੀ ਅਨੁਸਾਰ ਭਾਰਤੀ ਹਵਾਈ ਫੌਜ ਦੇ ਲੜਾਕੂ ਜਹਾਜ ਮਿੱਗ-21 ਨੇ ਸ੍ਰੀਨਗਰ ਏਅਰਪੋਰਟ ਤੋਂ ਉਡਾਣ ਭਰੀ ਸੀ। ਸਿਧਾਰਥ ਵਸ਼ਿਸ਼ਟ ਬਤੌਰ ਪਾਇਲਟ ਭਾਰਤੀ ਹਵਾਈ ਫ਼ੌਜ ਦਾ ਜਹਾਜ਼ ਉਡਾ ਰਿਹਾ ਸੀ। ਇਸ ਦੌਰਾਨ ਸ਼੍ਰੀਨਗਰ ਏਅਰਪੋਰਟ ਤੋਂ 10 ਕਿਲੋਮੀਟਰ ਦੂਰ ਬਡਗਾਮ 'ਚ ਇਹ ਹਾਦਸਾ ਵਾਪਰਿਆ ਸੀ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM
Advertisement