ਮੋਰਚੇ ਦੀ ਮਜ਼ਬੂਤੀ ਲਈ ਬੀ.ਕੇ.ਯੂ. (ਡਕੌਂਦਾ) ਨੇ ਕੀਤੀ ਵਿਉਂਤਬੰਦੀ
ਚੰਡੀਗੜ੍ਹ, 27 ਫ਼ਰਵਰੀ (ਭੱੁਲਰ) : ਭਾਰਤੀ ਕਿਸਾਨ ਯੂਨੀਅਨ-ਏਕਤਾ (ਡਕੌਂਦਾ) ਦੀ ਸੂਬਾ-ਕਮੇਟੀ ਦੀ ਅਹਿਮ ਮੀਟਿੰਗ ਟੀਕਰੀ-ਬਾਰਡਰ 'ਤੇ ਹੋਈ | ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜਗਿੱਲ ਨੇ ਜਥੇਬੰਦੀ ਦੇ ਆਗੂਆਂ ਨੂੰ ਸੰਯੁਕਤ ਕਿਸਾਨ ਮੋਰਚਾ ਦੇ ਸਮੁੱਚੇ ਪ੍ਰੋਗਰਾਮਾਂ ਨੂੰ ਮਜ਼ਬੂਤੀ ਨਾਲ ਲਾਗੂ ਕਰਨ ਸਬੰਧੀ ਵਿਚਾਰ-ਵਟਾਂਦਰਾ ਕੀਤਾ |
ਮੀਟਿੰਗ ਦੌਰਾਨ ਸੰਬੋਧਨ ਕਰਦਿਆਂ ਬੂਟਾ ਸਿੰਘ ਬੁਰਜਗਿੱਲ ਅਤੇ ਜਨਰਲ ਸਕੱਤਰ ਜਗਮੋਹਨ ਸਿੰਘ ਪਟਿਆਲਾ ਨੇ ਕਿਹਾ ਕਿ ਕੇਂਦਰ-ਸਰਕਾਰ ਦੇ 3 ਖੇਤੀ ਕਾਨੂੰਨਾਂ, ਬਿਜ਼ਲੀ ਸੋਧ ਬਿਲ-2020 ਅਤੇ ਪਰਾਲੀ ਆਰਡੀਨੈਂਸ ਰੱਦ ਕਰਵਾਉਣ ਲਈ ਚੱਲ ਰਹੇ ਸੰਘਰਸ਼ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ, ਕਿਉਂਕਿ ਕੇਂਦਰ-ਸਰਕਾਰ ਨੇ ਜੋ ਬੇਰੁਖੀ ਧਾਰੀ ਹੈ, ਸਖ਼ਤੀ ਕੀਤੀ ਜਾ ਰਹੀ ਹੈ ਜਾਂ ਵੱਖ-ਵੱਖ ਤਰ੍ਹਾਂ ਦੀਆਂ ਪਾਬੰਦੀਆਂ ਲਾਈਆਂ ਜਾ ਰਹੀਆਂ ਹਨ, ਦਾ ਡਟਵਾਂ ਵਿਰੋਧ ਕਰਨ ਲਈ ਲੰਮੇ ਸੰਘਰਸ਼ ਦੀ ਜਰੂਰਤ ਹੈ |
ਮੀਟਿੰਗ ਦੌਰਾਨ ਸੂਬਾ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਧਨੇਰ, ਗੁਰਦੀਪ ਸਿੰਘ ਰਾਮਪੁਰਾ, ਰਾਮ ਸਿੰਘ ਮਟੋਰੜਾ, ਬਲਵੰਤ ਸਿੰਘ ਉੱਪਲੀ ਅਤੇ ਕੁਲਵੰਤ ਸਿੰਘ ਕਿਸ਼ਨਗੜ੍ਹ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਤੋਂ ਕਾਫ਼ਲਿਆਂ ਦਾ ਡਿਊਟੀ ਮੁਤਾਬਿਕ ਆਉਣਾ ਜਾਰੀ ਹੈ, ਸੰਯੁਕਤ ਕਿਸਾਨ ਮੋਰਚੇ ਦੇ ਪ੍ਰੋਗਰਾਮਾਂ ਨੂੰ ਸਫ਼ਲ ਬਣਾਉਣ ਲਈ ਨੌਜਵਾਨਾਂ ਦੀਆਂ ਨੂੰ ਨਾਲ ਜੋੜਦਿਆਂ ਸਰਗਰਮੀਆਂ ਤੇਜ਼ ਕੀਤੀਆਂ ਜਾਣਗੀਆਂ |
ਮੀਟਿੰਗ ਦੌਰਾਨ ਬਠਿੰਡਾ, ਸੰਗਰੂਰ, ਪ
imageਟਿਆਲਾ, ਬਰਨਾਲਾ, ਮਾਨਸਾ, ਫਰੀਦਕੋਟ, ਫਾਜ਼ਿਲਕਾ, ਮੁਕਤਸਰ, ਲੁਧਿਆਣਾ, ਮੁਹਾਲੀ, ਮੋਗਾ, ਕਪੂਰਥਲਾ ਸਮੇਤ ਪੰਜਾਬ ਦੇ ਵੱਖ-ਵੱਖ ਜਿਲਿ੍ਹਆਂ ਤੋਂ ਪ੍ਰਧਾਨ, ਸਕੱਤਰ ਅਤੇ ਕਨਵੀਨਰ ਹਾਜ਼ਰ ਸਨ |
