
ਇਸ ਤੋਂ ਪਹਿਲਾਂ 22 ਤੋਂ 27 ਫਰਵਰੀ ਤੱਕ ਦੇ 195 ਕੇਸਾਂ 'ਚੋਂ 152 ਵਿਦਿਆਰਥੀ ਤੇ 48 ਅਧਿਆਪਕ ਸਨ।
ਚੰਡੀਗੜ੍ਹ: ਦੇਸ਼ ਵਿਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਵਿਚ ਫਿਰ ਵਾਧਾ ਹੋਣਾ ਸ਼ੁਰੂ ਹੋ ਗਿਆ ਹੈ। ਇਸ ਦੌਰਾਨ ਭਾਰਤ ਸਰਕਾਰ ਦਾ ਕਹਿਣਾ ਹੈ ਕਿ ਪੰਜਾਬ ਸਮੇਤ ਛੇ ਸੂਬਿਆਂ ਵਿਚ ਕੋਰੋਨਾ ਦੇ ਮਾਮਲਿਆਂ ਵਿਚ ਭਾਰੀ ਵਾਧਾ ਹੋਇਆ ਹੈ। ਇਸ ਵਿਚਕਾਰ ਹੁਣ ਸਕੂਲਾਂ 'ਚ ਵਿਦਿਆਰਥੀਆਂ ਨੇ ਜਾਣਾ ਸ਼ੁਰੂ ਕਰ ਦਿੱਤਾ ਹੈ। ਇੰਨਾ ਹੀ ਨਹੀਂ ਸਗੋਂ ਅਗਲੇ ਮਹੀਨੇ ਤੋਂ ਬੱਚਿਆਂ ਦੀਆਂ ਪ੍ਰੀਖਿਆਵਾਂ ਵੀ ਸ਼ੁਰੂ ਹਨ।
Corona
ਇਸ ਦਰਮਿਆਨ ਪਿਛਲੇ 6 ਦਿਨਾਂ ਵਿੱਚ, 200 ਨਵੇਂ ਕੋਰੋਨਾ ਕੇਸ ਅਧਿਆਪਕਾਂ ਤੇ ਵਿਦਿਆਰਥੀਆਂ ਨਾਲ ਜੁੜੇ ਹੋਏ ਹਨ। ਇਸ ਦੇ ਨਾਲ ਹੀ 7 ਜਨਵਰੀ ਤੋਂ ਰਾਜ ਦੇ ਵੱਖ-ਵੱਖ ਸਕੂਲਾਂ ਨਾਲ ਸਬੰਧਤ 923 ਮਾਮਲੇ ਸਾਹਮਣੇ ਆਏ ਹਨ। ਇਸ ਤੋਂ ਪਹਿਲਾਂ 22 ਤੋਂ 27 ਫਰਵਰੀ ਤੱਕ ਦੇ 195 ਕੇਸਾਂ 'ਚੋਂ 152 ਵਿਦਿਆਰਥੀ ਤੇ 48 ਅਧਿਆਪਕ ਸਨ।
School students corona
ਭਾਰਤ ਸਰਕਾਰ ਦੇ ਤਾਜ਼ਾ ਬਿਆਨ ਮੁਤਾਬਕ ਪੰਜਾਬ, ਮਹਾਰਾਸ਼ਟਰ, ਕੇਰਲਾ, ਕਰਨਾਟਕਾ, ਤਾਮਿਲਨਾਡੂ ਅਤੇ ਗੁਜਰਾਤ ਵਿਚ ਕੋਰੋਨਾ ਵਾਇਰਸ ਦੇ ਕੇਸਾਂ ਵਿਚ ਭਾਰੀ ਵਾਧਾ ਦੇਖਿਆ ਜਾ ਰਿਹਾ ਹੈ। ਪਿਛਲੇ 24 ਘੰਟਿਆਂ ਦੌਰਾਨ ਇਹਨਾਂ 6 ਸੂਬਿਆਂ ਵਿਚ 86.37 ਫ਼ੀਸਦੀ ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ। ਜੇਕਰ ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਵਿਡ 19 ਦੇ 16 ਹਜ਼ਾਰ 752 ਕੇਸ ਸਾਹਮਣੇ ਆਏ ਹਨ ਅਤੇ 113 ਮੌਤਾਂ ਦਰਜ ਕੀਤੀਆਂ ਗਈਆਂ । ਇਸ ਦੇ ਨਾਲ ਹੀ 11,718 ਮਰੀਜ਼ ਠੀਕ ਹੋਏ ਹਨ। ਭਾਰਤ ਵਿਚ ਇਸ ਸਮੇਂ 1 ਲੱਖ 64 ਹਜ਼ਾਰ 511 ਐਕਟਿਵ ਕੇਸ ਹਨ। ਦੇਸ਼ ਵਿਚ ਕੁਲ 1,43,01,266 ਲੋਕਾਂ ਨੂੰ ਕੋਰੋਨਾ ਵਾਇਰਸ ਦਾ ਟੀਕਾ ਲਗਾਇਆ ਗਿਆ ਹੈ।
corona case