ਲੁਧਿਆਣਾ STF ਨੂੰ ਮਿਲੀ ਵੱਡੀ ਕਾਮਯਾਬੀ, 2 ਕਿਲੋ 17 ਗ੍ਰਾਮ ਹੈਰੋਇਨ ਸਣੇ ਦੋ ਕਾਬੂ
Published : Feb 28, 2021, 3:55 pm IST
Updated : Feb 28, 2021, 3:59 pm IST
SHARE ARTICLE
Ludhiana STF has recovered 2.17kg heroin
Ludhiana STF has recovered 2.17kg heroin

ਲੁਧਿਆਣਾ ਐੱਸਟੀਐੱਫ ਨੂੰ ਮਿਲੀ ਵੱਡੀ ਕਾਮਯਾਬੀ

ਲੁਧਿਆਣਾ: ਲੁਧਿਆਣਾ ਐੱਸਟੀਐੱਫ ਦੀ ਟੀਮ ਨੇ 12 ਕਰੋੜ ਦੀ ਹੈਰੋਇਨ ਸਮੇਤ ਦੋ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ।  ਐੱਸਟੀਐੱਫ ਦੀ ਟੀਮ ਨੇ ਇੰਸਪੈਕਟਰ ਹਰਬੰਸ ਸਿੰਘ ਦੀ ਅਗਵਾਈ ਵਿਚ ਗੁਪਤ ਸੂਚਨਾ ਦੇ ਅਧਾਰ ’ਤੇ ਇਕ ਗੱਡੀ ਨੂੰ ਰੋਕ ਕੇ ਚੈਕਿੰਗ ਕੀਤੀ। ਇਸ ਦੌਰਾਨ ਟੀਮ ਨੂੰ 2 ਕਿਲੋ 17 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ।

Ludhiana STF has recovered 2.17kg heroinLudhiana STF has recovered 2.17kg heroin

ਇਸ ਦੌਰਾਨ ਦੋ ਤਸਕਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਹਾਲਾਂਕਿ ਇਕ ਵਿਅਕਤੀ ਫਰਾਰ ਦੱਸਿਆ ਜਾ ਰਿਹਾ ਹੈ। ਗ੍ਰਿਫ਼ਤਾਰ ਕੀਤੇ ਗਏ ਕਥਿਤ ਦੋਸ਼ੀਆਂ ਵਿਚ ਕਮਲਜੀਤ ਸਿੰਘ ਵਾਸੀ ਕਬੀਰ ਨਗਰ ਅਤੇ ਭੁਪਿੰਦਰ ਸਿੰਘ ਵਾਸੀ ਅਮਰ ਨਗਰ ਸ਼ਾਮਲ ਹਨ। ਮਿਲੀ ਜਾਣਕਾਰੀ ਮੁਤਾਬਕ ਫਰਾਰ ਰਾਜਵੀਰ ਸਿੰਘ ‘ਤੇ ਪਹਿਲਾਂ ਵੀ ਤਿੰਨ ਮਾਮਲੇ ਦਰਜ ਹਨ।

Ludhiana STF has recovered 2.17kg heroinLudhiana STF has recovered 2.17kg heroin

ਅਧਿਕਾਰਾਂ ਨੇ ਦੱਸਿਆ ਕਿ ਇਸ ਮਾਮਲੇ ਦਾ ਮਾਸਟਰਮਾਇੰਡ ਰਾਜਵੀਰ ਸਿੰਘ ਹੀ ਹੈ। ਗ੍ਰਿਫ਼ਤਾਰ ਕੀਤੇ ਗਏ ਤਸਕਰਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ, ਜਿਸ ਵਿਚ ਕਈ ਖੁਲਾਸੇ ਹੋਣ ਦੀ ਸੰਭਾਵਨਾ ਹੈ। ਦੱਸ ਦਈਏ ਕਿ ਬਰਾਮਦ ਕੀਤੀ ਗਈ ਹੈਰੋਇਨ ਦੀ ਕੀਮਤ ਅੰਤਰਰਾਸ਼ਟਰੀ ਬਾਜ਼ਾਰ ਵਿਚ ਸਾਢੇ 12 ਕਰੋੜ ਹੈ ।

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM
Advertisement