
ਆਜ਼ਾਦ ਭਾਰਤ ਦੇ ਪਹਿਲੇ ਰਾਸ਼ਟਰਪਤੀ ਸਨ ਡਾ. ਰਾਜਿੰਦਰ ਪ੍ਰਸਾਦ
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਰਤ ਦੇ ਪਹਿਲੇ ਰਾਸ਼ਟਰਪਤੀ ਡਾ. ਰਾਜਿੰਦਰ ਪ੍ਰਸਾਦ ਦੀ ਬਰਸੀ 'ਤੇ ਟਵੀਟ ਕਰ ਉਨ੍ਹਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਹੈ। ਆਪਣੇ ਟਵੀਟ ਵਿਚ ਉਨ੍ਹਾਂ ਕਿਹਾ ਕਿ ਭਾਰਤ ਦੇ ਪਹਿਲੇ ਰਾਸ਼ਟਰਪਤੀ ਡਾ. ਰਾਜਿੰਦਰ ਪ੍ਰਸਾਦ ਜੀ ਦਾ ਭਾਰਤ ਦੇ ਵਿਕਾਸ ਲਈ ਅਮੁੱਲ ਯੋਗਦਾਨ ਰਿਹਾ ਹੈ ਅਤੇ ਉਹ ਦੇਸ਼ ਪ੍ਰਤੀ ਸਮਰਪਣ ਲਈ ਹਮੇਸ਼ਾ ਪ੍ਰੇਰਣਾਸ੍ਰੋਤ ਰਹੇ ਹਨ।
Dr. Rajendra Prasad
ਉਨ੍ਹਾਂ ਕਿਹਾ, 'ਡਾ. ਰਾਜਿੰਦਰ ਪ੍ਰਸਾਦ ਸਾਡੇ ਦੇਸ਼ ਦੀ ਆਜ਼ਾਦੀ ਦੀ ਲੜਾਈ ਵਿਚ ਮੋਹਰੀ ਸ਼ਖਸੀਅਤ ਸਨ ਜਿਨ੍ਹਾਂ ਨੇ, ਭਾਰਤ ਦੇ ਪਹਿਲੇ ਰਾਸ਼ਟਰਪਤੀ ਵਜੋਂ ਅਹੁਦਾ ਸੰਭਾਲਿਆ।
captain amarinder singh tweet
ਜ਼ਿਕਰਯੋਗ ਹੈ ਕਿ ਡਾ ਰਾਜਿੰਦਰ ਪ੍ਰਸਾਦ ਇੱਕ ਭਾਰਤੀ ਰਾਜਨੇਤਾ ਸਨ ਜੋ ਅਜ਼ਾਦ ਭਾਰਤ ਦੇ ਪਹਿਲੇ ਰਾਸ਼ਟਰਪਤੀ ਬਣੇ। ਉਹ ਇਕੱਲੇ ਅਜਿਹੇ ਵਿਅਕਤੀ ਹਨ ਜੋ ਦੋ ਵਾਰੀ ਭਾਰਤ ਦੇ ਰਾਸ਼ਟਰਪਤੀ ਬਣੇ। ਉਹਨਾਂ ਨੂੰ ਭਾਰਤੀ ਗਣਤੰਤਰ ਦਾ ਨਿਰਮਾਤਾ ਕਿਹਾ ਜਾਂਦਾ ਹੈ।