
ਜੋ ਤਿੰਨ ਕਾਲੇ ਕਾਨੂੰਨ ਲਾਗੂ ਕਰਕੇ ਕਿਸਾਨਾਂ ਨੂੰ ਪ੍ਰੇਸ਼ਾਨੀਆਂ ਅਤੇ ਖੁਦਕੁਸ਼ੀਆਂ ਦੇ ਰਾਹ 'ਤੇ ਤੋਰਿਆ ਹੈ, ਜਿਸ ਨੂੰ ਸਿੱਖ ਜਥੇਬੰਦੀਆਂ ਬਰਦਾਸ਼ਤ ਨਹੀਂ ਕਰਨਗੀਆਂ।
ਸੁਲਤਾਨਵਿੰਡ: ਕੇਂਦਰ ਸਰਕਾਰ ਵੱਲੋਂ ਜਾਰੀ ਖੇਤੀ ਕਾਨੂੰਨਾਂ ਦੇ ਖਿਲਾਫ ਕਿਸਾਨਾਂ ਦਾ ਅੰਦੋਲਨ ਲਗਾਤਾਰ ਤੇਜ ਹੁੰਦਾ ਜਾ ਰਿਹਾ ਹੈ। ਕਿਸਾਨਾਂ ਦਿੱਲੀ ਦੀਆ ਬਰੂਹਾਂ ਤੇ ਖੇਤੀ ਕਾਨੂੰਨਾਂ ਦੇ ਖਿਲਾਫ ਡਟੇ ਹੋਏ ਹਨ। ਇਸ ਵਿਚਾਲੇ ਅੱਜ ਕਿਸਾਨ ਮਾਰੂ ਨੀਤੀਆਂ ਖਿਲਾਫ ਅੱਜ ਵੱਖ-ਵੱਖ ਸਿੱਖ ਜਥੇਬੰਦੀਆਂ ਵੱਲੋਂ ਨਿਊ ਅੰਮ੍ਰਿਤਸਰ ਦੇ ਗੋਲਡਨ ਗੇਟ ਵਿਖੇ ਮੋਟਰਸਾਈਕਲਾਂ, ਕਾਰਾਂ ਅਤੇ ਹੋਰ ਵਹੀਕਲਾਂ 'ਤੇ ਰੋਸ ਮਾਰਚ ਕੱਢਿਆ ਗਿਆ।
farmer protest
ਇਸ ਰੋਸ ਮਾਰਚ ਦੌਰਾਨ ਗੱਲਬਾਤ ਕਰਦਿਆਂ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕਿਸਾਨਾਂ 'ਤੇ ਜੋ ਤਿੰਨ ਕਾਲੇ ਕਾਨੂੰਨ ਲਾਗੂ ਕਰਕੇ ਕਿਸਾਨਾਂ ਨੂੰ ਪ੍ਰੇਸ਼ਾਨੀਆਂ ਅਤੇ ਖੁਦਕੁਸ਼ੀਆਂ ਦੇ ਰਾਹ 'ਤੇ ਤੋਰਿਆ ਹੈ, ਜਿਸ ਨੂੰ ਸਿੱਖ ਜਥੇਬੰਦੀਆਂ ਬਰਦਾਸ਼ਤ ਨਹੀਂ ਕਰਨਗੀਆਂ।