ਕਾਂਗਰਸ ਨੇ ਚੋਣਾਂ ਦੌਰਾਨ ਕੀਤੇ ਵਾਅਦੇ ਪੂਰੇ ਨਹੀਂ ਕੀਤੇ, ਵਿਧਾਨ ਸਭਾ 'ਚ ਪੁਛਿਆ ਜਾਵੇਗਾ ਜਵਾਬ: ਚੀਮਾ
Published : Feb 28, 2021, 9:22 pm IST
Updated : Feb 28, 2021, 9:25 pm IST
SHARE ARTICLE
Harpal Singh Cheema
Harpal Singh Cheema

ਕਿਹਾ, ਪੰਜਾਬ ਵਿਚ ਕਾਂਗਰਸ ਦੀ ਨਹੀਂ, ਭ੍ਰਿਸ਼ਟਾਚਾਰ ਦਾ ਚੱਲ ਰਹੀ ਸਰਕਾਰ

ਚੰਡੀਗੜ੍ਹ (ਹਰਦੀਪ ਸਿੰਘ ਭੋਗਲ) : ਭਲਕੇ 1 ਮਾਰਚ ਨੂੰ ਪੰਜਾਬ ਵਿਧਾਨ ਸਭਾ ਵਿਚ ਬਜਟ ਇਜਲਾਸ ਹੋਣ ਜਾ ਰਿਹਾ ਹੈ। ਮੌਜੂਦਾ ਸਰਕਾਰ ਦੇ ਇਕ ਕਾਰਜਕਾਲ ਦਾ ਇਹ ਆਖਰੀ ਬਜਟ ਹੈ ਅਤੇ ਆਉਂਦੇ ਸਾਲ ਦੇ ਫਰਵਰੀ ਮਹੀਨੇ ਵਿਧਾਨ ਸਭਾ ਚੋਣਾਂ ਹੋਣ ਵਾਲੀਆਂ ਹਨ। ਚੋਣਾਂ ਦੇ ਮੱਦੇਨਜ਼ਰ ਬਜਟ ਇਜਲਾਸ ਹੰਗਾਮੇ ਭਰਪੂਰ ਰਹਿਣ ਦੇ ਆਸਾਰ ਹਨ। ਵਿਰੋਧੀ ਧਿਰਾਂ ਵੱਲੋਂ ਸਰਕਾਰ ਨੂੰ ਘੇਰਨ ਲਈ ਵਿਸ਼ੇਸ਼ ਵਿਉਂਤਬੰਦੀ ਕੀਤੀ ਗਈ ਹੈ। ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਬਜਟ ਇਜਲਾਸ ਦੌਰਾਨ ਅਹਿਮ ਰਹਿਣ ਵਾਲੇ ਮੁੱਦਿਆਂ ਬਾਰੇ ਗੱਲ ਕਰਦਿਆਂ ਕਿਹਾ ਕਿ ਮੌਜੂਦਾ ਸਰਕਾਰ ਦਾ ਇਹ ਚੌਥਾ ਬਜਟ ਇਜਲਾਸ ਹੈ।

harpal singh Cheemaharpal singh Cheema

ਪਿਛਲੇ ਤਿੰਨ ਬਜਟ ਇਜਲਾਸ ਦੌਰਾਨ ਸਰਕਾਰ ਨੇ ਲੋਕਾਂ ਨੂੰ ਨਿਰਾਸ਼ ਕਰਦੀ ਆ ਰਹੀ ਹੈ। ਇਸ ਵਾਰ ਵੀ ਇਹੋ ਕੁੱਝ ਹੋਣ ਦੀ ਉਮੀਦ ਹੈ, ਕਿਉਂਕਿ ਹਰ ਵਾਰ ਪੰਜਾਬ ਦੇ ਵਿੱਤ ਮੰਤਰੀ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖਜ਼ਾਨਾ ਖਾਲੀ ਹੋਣ ਦੀ ਡਫਲੀ ਵਜਾਉਂਦੇ ਆ ਰਹੇ ਹਨ। ਇਹ ਕੇਂਦਰ ਤੋਂ ਕਰਜ਼ਾ ਲਈ ਜਾ ਰਹੇ ਹਨ। ਲੋਕਾਂ ਤੋਂ ਭਾਰੀ ਟੈਕਸ ਇਕੱਠੇ ਕੀਤੇ ਜਾਣ ਦੇ ਬਾਵਜੂਦ ਵੀ ਖਜਾਨਾ ਖਾਲੀ ਹੋਣਾ ਵੱਡੇ ਸਵਾਲ ਖੜੇ ਕਰਦਾ ਹੈ। ਉਨ੍ਹਾਂ ਕਿਹਾ ਪੰਜਾਬ ਦੇ ਹਸਪਤਾਲ ਲੋਕਾਂ ਦਾ ਇਲਾਜ ਕਰਨ ਦੀ ਥਾਂ ਖੁਦ ਬਿਮਾਰ ਹਨ। ਸਕੂਲ ਅਧਿਆਪਕਾਂ ਨੂੰ ਤਰਸ ਰਹੇ ਹਨ ਜਦਕਿ ਅਧਿਆਪਕ ਮੰਤਰੀ ਦੇ ਘਰ ਮੂਹਰੇ ਧਰਨਾ ਲਾ ਰਹੇ ਹਨ।

harpal singh Cheemaharpal singh Cheema

ਉਨ੍ਹਾਂ ਕਿਹਾ ਕਿ ਈਟੀਟੀ, ਨੈਟ ਅਤੇ ਹੋਰ ਅਮਤਿਹਾਨ ਪਾਸ ਕਰਨ ਤੋਂ ਬਾਅਦ ਅਧਿਆਪਕ ਬੇਰੁਜ਼ਗਾਰ ਘੁੰਮ ਰਹੇ ਹਨ ਅਤੇ ਰੁਜਗਾਰ ਪ੍ਰਾਪਤੀ ਲਈ ਧਰਨੇ ਪ੍ਰਦਰਸ਼ਨ ਕਰਨ ਲਈ ਮਜ਼ਬੂਰ ਹਨ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਵਿਚ ਕੁਰੱਪਸ਼ਨ ਦਾ ਰਾਜ ਚੱਲ ਰਿਹਾ ਹੈ। ਅੱਜ ਲੋਕਾਂ ਨੂੰ ਲੁਟਿਆ ਜਾ ਰਿਹਾ ਹੈ ਅਤੇ ਪੰਜਾਬ ਦੀ ਆਰਥਿਕਤਾ ਨੂੰ ਬਰਬਾਦ ਕੀਤਾ ਜਾ ਰਿਹਾ ਹੈ। 2017 ਵਿਚ ਕੈਪਟਨ ਸਾਹਿਬ ਨੇ ਪੰਜਾਬ ਦੇ ਨੌਜਵਾਨਾਂ ਨੂੰ ਯੋਗਤਾ ਮੁਤਾਬਕ ਰੁਜ਼ਗਾਰ ਦੇਣ ਦਾ ਵਾਅਦਾ ਕੀਤਾ ਸੀ। ਇਸ ਦੇ ਬਕਾਇਦਾ ਕੈਪਟਨ ਸਾਹਿਬ ਦੀ ਫੋਟੋ ਲੱਗੇ ਫਾਰਮ ਭਰਵਾਏ ਗਏ ਸਨ ਪਰ ਇਹ ਵਾਅਦੇ ਪੂਰੇ ਨਹੀਂ ਹੋਏ। 

harpal singh Cheemaharpal singh Cheema

ਸਰਕਾਰ ਵੱਲੋਂ ਘਰ ਘਰ ਨੌਕਰੀ ਤਹਿਤ ਸਵਾ-16 ਲੱਖ ਲੋਕਾਂ ਨੂੰ ਰੁਜ਼ਗਾਰ ਦੇ ਕੇ ਆਤਮ ਨਿਰਭਰ ਬਣਾਉਣ ਅਤੇ 58 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਦੇਣ ਦੇ ਕੀਤੇ ਜਾ ਰਹੇ ਦਾਅਵੇ ਬਾਰੇ ਉਨ੍ਹਾਂ ਕਿਹਾ ਕਿ ਇਹ ਸਾਰੇ ਫਰਜ਼ੀ ਅੰਕੜੇ ਪੇਸ਼ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮੇਰੇ ਆਪਣੇ ਹਲਕੇ ਦਾ ਹੀ ਇਹ ਹਾਲ ਹੈ ਕਿ ਉਥੇ ਅਧਿਕਾਰੀ ਜਾ ਕੇ ਦੁਕਾਨਾਂ 'ਤੇ ਕੰਮ ਕਰਦੇ ਲੋਕਾਂ ਦੇ ਅੰਕੜੇ ਇਕੱਠੇ ਕਰ ਕੇ ਇਸ ਨੂੰ ਸਰਕਾਰ ਵੱਲੋਂ ਦਿੱਤੇ ਰੁਜ਼ਗਾਰ ਵਜੋਂ ਪੇਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਉਹ ਲੋਕ ਹਨ ਜੋ ਪਹਿਲਾਂ ਹੀ 5-7 ਹਜ਼ਾਰ ਦੀ ਨੌਕਰੀ 'ਤੇ ਲੱਗੇ ਹੋਏ ਹਨ। ਉੁਨ੍ਹਾਂ ਕਿਹਾ ਕਿ ਇਨ੍ਹਾਂ ਨੇ ਤਾਂ ਨੌਕਰੀਆਂ ਦੇਣ ਦੀ ਥਾਂ ਸਗੋ ਖਤਮ ਕੀਤੀਆਂ ਹਨ।

harpal singh Cheemaharpal singh Cheema

ਜਿਹੜੀਆਂ ਪੋਸਟਾਂ ਪਹਿਲਾਂ 4 ਹਜ਼ਾਰ ਹੁੰਦੀਆਂ ਸਨ, ਉਹ ਹੁਣ ਘੱਟ ਕੇ 2500 ਰਹਿ ਗਈਆਂ ਹਨ। ਉਨ੍ਹਾਂ ਕਿਹਾ ਕਿ ਕੈਪਟਨ ਸਾਹਿਬ ਜਿੰਨੇ ਮਰਜ਼ੀ ਦਾਅਵੇ ਕਰੀ ਜਾਣ, ਇਹ ਤਾਂ ਲੋਕਾਂ ਵਿਚ ਜਾ ਕੇ ਪਤਾ ਲੱਗੇਗਾ ਕਿ ਇਨ੍ਹਾਂ ਨੇ ਕਿੰਨੀਆਂ ਨੌਕਰੀਆਂ ਦਿੱਤੀਆਂ ਹਨ ਅਤੇ ਕਿੰਨੇ ਕੰਮ ਕੀਤੇ ਹਨ।  ਸਰਕਾਰ ਵੱਲੋਂ ਕਿਸਾਨਾਂ ਦੇ 47 ਸੌ ਕਰੋੜ ਤੋਂ ਵਧੇਰੇ ਕਰਜ਼ੇ ਮੁਆਫ ਕਰਨ ਅਤੇ ਕਿਸਾਨੀ ਦੀ ਬਾਂਹ ਫੜਣ ਦੇ ਸਰਕਾਰੀ ਦਾਅਵੇ ਬਾਰੇ ਉਨ੍ਹਾਂ ਕਿਹਾ ਕਿ ਕਾਂਗਰਸ ਨੇ 2017 ਦੀਆਂ ਚੋਣਾਂ ਦੌਰਾਨ ਕਿਸਾਨਾਂ ਦਾ ਮੁਕੰਮਲ ਕਰਜ਼ਾ ਮੁਆਫ ਕਰਨ ਦਾ ਵਾਅਦਾ ਕੀਤਾ ਸੀ ਜੋ ਪੂਰਾ ਨਹੀਂ ਕੀਤਾ ਗਿਆ। ਦਸੂਹਾ ਵਿਚ ਦੋ ਪਿਉ-ਪੁੱਤਰ ਨੇ ਖੁਦਕੁਸ਼ੀ ਕੀਤੀ ਹੈ ਜਿਨ੍ਹਾਂ ਨੂੰ ਕੁਰਕੀ ਦਾ ਨੋਟਿਸ ਆਇਆ ਹੋਇਆ ਸੀ। ਉਨ੍ਹਾਂ ਜ਼ਮੀਨ ਕੁਰਕੀ ਅਤੇ ਜੇਲ੍ਹ ਭੇਜੇ ਜਾਣ ਦਾ ਨੋਟਿਸ ਮੈਂ ਖੁਦ ਪੜ੍ਹ ਕੇ ਆਇਆ ਹਾਂ। ਉਨ੍ਹਾਂ ਕਿਹਾ ਕਿ ਕੈਪਟਨ ਸਾਹਿਬ ਵੱਲੋਂ ਕੀਤੇ ਜਾ ਰਹੇ ਸਾਰੇ ਦਾਅਵੇ ਝੂਠੇ ਹਨ ਜਿਨ੍ਹਾਂ ਬਾਰੇ ਵਿਧਾਨ ਸਭਾ ਵਿਚ ਵੀ ਜਵਾਬ ਮੰਗਿਆ ਜਾਵੇਗਾ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Bittu Balial Death News : ਵੱਡੇ ਹਾਦਸੇ ਤੋਂ ਬਾਅਦ ਵੀ ਇਸ Kabaddi player ਨੇ ਨਹੀਂ ਛੱਡੀ ਸੀ ਕੱਬਡੀ | Last Raid

08 Nov 2025 3:01 PM

Wrong E challan : ਘਰ ਖੜ੍ਹੇ ਮੋਟਰਸਾਈਕਲ ਦਾ ਕੱਟਿਆ ਗਿਆ ਚਲਾਨ, ਸਾਰੀ ਕਹਾਣੀ ਸੁਣ ਤੁਹਾਡੇ ਵੀ ਉੱਡ ਜਾਣਗੇ ਹੋਸ਼

08 Nov 2025 3:00 PM

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM
Advertisement