
ਦਿੱਲੀ ਦੇ ਸਿੰਘੂ ਬਾਰਡਰ ‘ਤੇ 28 ਜਨਵਰੀ ਵਾਲੇ ਦਿਨ ਦਿੱਲੀ ਦੇ ਸਥਾਨਕ ਲੋਕਾਂ ਵੱਲੋਂ...
ਚੰਡੀਗੜ੍ਹ: ਦਿੱਲੀ ਦੇ ਸਿੰਘੂ ਬਾਰਡਰ ‘ਤੇ 28 ਜਨਵਰੀ ਵਾਲੇ ਦਿਨ ਦਿੱਲੀ ਦੇ ਸਥਾਨਕ ਲੋਕਾਂ ਵੱਲੋਂ ਕਿਸਾਨ ਅੰਦੋਲਨ ਵਾਲੀ ਥਾਂ ‘ਤੇ ਆ ਕੇ ਕਿਸਾਨੀ ਅੰਦੋਲਨ ਨੂੰ ਉਥੋਂ ਚੁਕਾਉਣ ਲਈ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ, ਇਸ ਦੌਰਾਨ ਕੁਝ ਪ੍ਰਦਰਸ਼ਨਕਾਰੀਆਂ ਵੱਲੋਂ ਕਿਸਾਨਾਂ ਉਤੇ ਇੱਟਾਂ ਰੋੜਿਆਂ ਨਾਲ ਹਮਲਾ ਵੀ ਕੀਤਾ ਗਿਆ।
Kissan
ਇਸਤੋਂ ਬਾਅਦ ਕੁਝ ਲੋਕਾਂ ਦੀ ਭੀੜ ਕਿਸਾਨਾਂ ਨੂੰ ਉਕਸਾ ਰਹੀ ਸੀ ਅਤੇ ਪੱਥਰਬਾਜੀ ਕਰ ਰਹੀ ਸੀ ਨਾਲ ਹੀ ਕਿਸਾਨ ਔਰਤਾਂ ਦੇ ਟੈਂਟ ਵਿਚ ਵੜਨ ਜਾ ਰਹੀ ਸੀ ਤਾਂ ਇਸ ਸਿੱਖ ਨੌਜਵਾਨ ਨੇ ਵਿਰੋਧਤਾ ਕੀਤੀ ਸੀ। ਜਿਸ ਵਿਚ ਪ੍ਰਦਰਸ਼ਨਕਾਰੀਆਂ ਅਤੇ ਕੁਝ ਪੁਲਿਸ ਵਾਲਿਆਂ ਵੱਲੋਂ ਸਿੱਖ ਨੌਜਵਾਨ ਨੂੰ ਬਹੁਤ ਬੁਰੇ ਤਰੀਕੇ ਨਾਲ ਕੁੱਟਿਆ ਜਾਂਦਾ ਹੈ ਤੇ ਨੌਜਵਾਨ ਗੰਭੀਰ ਰੂਪ ‘ਚ ਜਖ਼ਮੀ ਅਤੇ ਬੇਹੋਸ਼ ਹੋ ਜਾਂਦਾ ਹੈ, ਇਸਤੋਂ ਬਾਅਦ ਉਸਨੂੰ ਪੁਲਿਸ ਆਪਣੀ ਗੱਡੀ ਵਿੱਚ ਸੁੱਟ ਕੇ ਲੈ ਜਾਂਦੀ ਹੈ।
Ranjit singh
ਇਸ ਸਿੱਖ ਨੌਜਵਾਨ ਦਾ ਨਾਮ ਰਣਜੀਤ ਸਿੰਘ ਪਿੰਡ ਕਾਜਮਪੁਰ ਜ਼ਿਲ੍ਹਾ ਨਵਾਂ ਸ਼ਹਿਰ ਹੈ। ਇਸ ਦੌਰਾਨ ਰਵੀ ਸਿੰਘ ਖਾਲਸਾ ਏਡ ਵੱਲੋਂ ਸੋਸ਼ਲ ਮੀਡੀਆ ‘ਤੇ ਇਕ ਪੋਸਟ ਪਾਈ ਗਈ ਹੈ।
Ravi singh Post
ਜਿਸ ਵਿਚ ਉਨ੍ਹਾਂ ਨੇ ਲਿਖਿਆ ਹੈ ਕਿ, “ਭਾਰਤੀ ਪੁਲਿਸ ਵੱਲੋਂ ਸਿੱਖਾਂ ਨੂੰ ਬਿਨਾਂ ਕਿਸੇ ਸੁਰੱਖਿਆ ਅਤੇ ਕਿਸੇ ਅਪਡੇਟ ਦੇ ਗ੍ਰਿਫ਼ਤਾਰ ਕਰ ਲਿਆ ਜਾਂਦਾ ਹੈ, ਨੌਜਵਾਨ ਸਿੱਖਾਂ ਦੀਆਂ ਇਸ ਤਰ੍ਹਾਂ ਦੀਆਂ ਖਬਰਾਂ 1980 ਦੇ ਦਹਾਕੇ ਦੀਆਂ ਯਾਦਾਂ ਤਾਜ਼ਾ ਕਰਾਉਂਦੀਆਂ ਹਨ ਜਦੋਂ ਸਿੱਖ ਨੌਜਵਾਨਾਂ ਨੂੰ ਪੁਲਿਸ ਗ੍ਰਿਫ਼ਤਾਰ ਕਰਕੇ ਤਸੀਹੇ ਦੇ-ਦੇ ਕੇ ਕਤਲ ਕਰ ਦਿੱਤਾ ਜਾਂਦਾ ਸੀ!
ਅਜਿਹੇ ਮੁੱਦਿਆਂ ਨੂੰ ਹੱਲ ਕਰਨ ਅਤੇ ਇਨ੍ਹਾਂ ਨੌਜਵਾਨਾਂ ਦਾ ਪਤਾ ਲਗਾਉਣ ਲਈ ਸਾਡੀ ਲੀਡਰਸ਼ਿਪ ਦੀ ਕਮਜ਼ੋਰੀ ਸਾਹਮਣੇ ਆਉਂਦੀ ਹੈ ਜੋ ਕਿ ਪਹਿਲ ਦੇ ਆਧਾਰ ‘ਤੇ ਹੋਣੀ ਚਾਹੀਦੀ ਹੈ।” ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੂੰ ਰਣਜੀਤ ਸਿੰਘ ਬਾਰੇ ਪਤਾ ਹੋਵੇ ਤਾਂ ਸਾਨੂੰ ਦੱਸੇ।