ਬੀ.ਬੀ.ਐੱਮ.ਬੀ. ਚੋਂ ਪੰਜਾਬ ਦੀ ਅਜਾਰੇਦਾਰੀ ਖਤਮ ਕਰਨ ਨੂੰ ਲੈ ਕੇ  ਸਪੀਕਰ ਰਾਣਾ ਕੇ.ਪੀ. ਸਿੰਘ ਨੇ ਮਾਰੀ ਲਲਕਾਰ   
Published : Feb 28, 2022, 5:45 pm IST
Updated : Feb 28, 2022, 5:45 pm IST
SHARE ARTICLE
Photo
Photo

ਕਿਹਾ ਚੇਅਰਮੈਨ ਸਾਹਿਬ ਤੁਸੀਂ ਪਤਾ ਨੀ ਕਿਹੜੇ ਸੂਬੇ ਤੋਂ ਪਰ ਭਾਖੜਾ ਸਾਡਾ ਅਸੀਂ ਦੇਖਾਂਗੇ ਇਸ ਨੂੰ ਕਿੰਜ ਚਲਾਉਣਾ ਹੈ 

 

ਨੰਗਲ (ਕੁਲਵਿੰਦਰ ਭਾਟੀਆ):  ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿਚ ਸੂਬਿਆਂ ਦੀ ਅਜ਼ਾਰੇਦਾਰੀ ਨੂੰ ਖ਼ਤਮ ਕਰਨ ਦੀ ਕੇਂਦਰ ਸਰਕਾਰ ਵੱਲੋਂ ਕੀਤੀ ਗਈ ਨੋਟੀਫਿਕੇਸ਼ਨ ਦੇ ਵਿਰੋਧ ਵਿਚ ਅੱਜ ਬਲਾਕ ਕਾਂਗਰਸ ਕਮੇਟੀ ਨੰਗਲ ਵੱਲੋਂ ਚੀਫ ਇੰਜਨੀਅਰ ਭਾਖੜਾ ਡੈਮ ਦੇ ਦਫਤਰ ਦੇ ਅੱਗੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਅਤੇ ਸਥਾਨਕ ਵਿਧਾਇਕ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਵਿੱਚ ਧਰਨਾ ਦਿੱਤਾ ਗਿਆ, ਜਿਸ ਧਰਨੇ ਵਿੱਚ ਵੱਡੀ ਗਿਣਤੀ ਵਿੱਚ ਕਾਂਗਰਸੀਆਂ ਵੱਲੋਂ ਸ਼ਮੂਲੀਅਤ ਕੀਤੀ ਗਈ।

PHOTOPHOTO

 

ਦਸਣਾ ਬਣਦਾ ਹੈ ਕਿ ਕੇਂਦਰ ਸਰਕਾਰ ਵਲੋਂ 23 ਫਰਵਰੀ ਨੂੰ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ ਹੈ ਜਿਸ ਵਿੱਚ ਭਾਖੜਾ ਬਿਆਸ ਪ੍ਰਬੰਧਨ ਬੋਰਡ ਦੀਆਂ ਪੰਜਾਬ ਅਤੇ ਹਰਿਆਣਾ ਦੇ ਮੈਂਬਰ ਲਾਉਣ ਦਾ ਏਕਾਧਿਕਾਰ ਖ਼ਤਮ ਕਰ ਦਿੱਤਾ ਹੈ। ਇਸ ਮੌਕੇ 'ਤੇ ਬੋਲਦਿਆਂ ਰਾਣਾ ਕੰਵਰਪਾਲ ਸਿੰਘ ਨੇ ਕਿਹਾ ਕਿ ਇਹ ਪੰਜਾਬ ਦੇ ਹੱਕਾਂ ਤੇ ਵੱਡਾ ਡਾਕਾ ਹੈ ਕਿਉਂਕਿ ਪੰਜਾਬ ਅਤੇ ਹਰਿਆਣਾ ਦੇ ਮੈਂਬਰ ਪੰਜਾਬ ਅਤੇ ਹਰਿਆਣਾ ਦੇ ਹੱਕਾਂ ਦੀ ਰਾਖੀ ਕਰਦੇ ਸਨ। ਉਨ੍ਹਾਂ ਨੇ ਕਿਹਾ ਕਿ ਪੰਜਾਬ ਤੋਂ ਇਹ ਮੈਂਬਰ ਹਟਾ ਕੇ ਕੇਂਦਰ ਸਰਕਾਰ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਉਹ ਪੰਜਾਬ ਵਿਰੋਧੀ ਹੈ।

PHOTOPHOTO

ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਦਾ ਇਹ ਬੀਬੀਐਮਬੀ ਨੂੰ ਲੈ ਕੇ ਪਹਿਲਾ ਹਮਲਾ ਨਹੀਂ ਹੈ ਇਸ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਭਾਖੜਾ ਡੈਮ ਦੀ ਸੁਰੱਖਿਆ ਨੂੰ ਸੀ.ਆਈ.ਐਸ.ਐਫ. ਦੇ ਹਵਾਲੇ ਕਰਨ ਦਾ ਮਨ ਬਣਾ ਲਿਆ ਹੈ ਅਤੇ ਇਸ ਤਰ੍ਹਾਂ ਕਰਕੇ ਕੇਂਦਰ ਸਰਕਾਰ ਨੇ ਇਹ ਦਰਸਾਇਆ ਹੈ ਕਿ ਉਨ੍ਹਾਂ ਨੂੰ ਪੰਜਾਬ ਅਤੇ ਹਿਮਾਚਲ ਦੀ ਪੁਲਿਸ ਤੇ ਵਿਸ਼ਵਾਸ ਨਹੀਂ। ਉਨ੍ਹਾਂ ਬੀ.ਬੀ.ਐਮ.ਬੀ. ਦੇ ਚੇਅਰਮੈਨ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਸਾਨੂੰ ਨਹੀਂ ਪਤਾ ਕਿ ਚੇਅਰਮੈਨ ਕਿੱਥੋਂ ਦਾ ਹੈ ਪਰ ਬੀ.ਬੀ.ਐੱਮ.ਬੀ. ਅਤੇ ਭਾਖੜਾ ਡੈਮ ਸਾਡਾ ਹੈ ਅਤੇ ਇਸ ਨੂੰ ਅਸੀਂ ਆਪਣੇ ਤਰੀਕੇ ਨਾਲ ਚਲਾਵਾਂਗੇ।

ਉਨ੍ਹਾਂ ਨੇ ਮੁਲਾਜਮਾਂ ਨੂੰ ਵੀ ਅਪੀਲ ਕੀਤੀ ਕੀ ਉਹ ਵੀ ਪੈੱਨ ਡਾਊਨ ਹੜਤਾਲ ਕਰ ਕੇ ਇਸ ਵਿਰੋਧ ਵਿੱਚ ਸ਼ਾਮਲ ਹੋਣ ਕਿਉਂਕਿ ਇਹ ਸਾਰੇ ਪੰਜਾਬ ਤੇ ਹਮਲਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਨੇ ਇਹ ਕਾਨੂੰਨ ਵਾਪਸ ਨਾ ਲਏ ਤਾਂ ਕਿਸਾਨੀ ਅੰਦੋਲਨ ਨਾਲੋਂ ਵੱਡਾ ਅੰਦੋਲਨ ਕੀਤਾ ਜਾਵੇਗਾ। ਉਨ੍ਹਾਂ ਪੰਜਾਬ ਦੇ ਲੋਕਾਂ ਅਤੇ ਰਾਜਨੀਤਿਕ ਪਾਰਟੀਆਂ ਨੂੰ ਕਿਹਾ ਕਿ ਆਪਸੀ ਮਤਭੇਦ ਭੁਲਾ ਕੇ ਇਕ ਮੰਚ ਤੇ ਇਕੱਠੇ ਹੋ ਕੇ ਇਹ ਲੜਾਈ ਲੜੀਏ ਕਿਉਂਕਿ ਇਹ ਲੜਾਈ ਪੰਜਾਬੀਆਂ ਦੀ ਹੈ।  ਉਨ੍ਹਾਂ ਦੱਸਿਆ ਕਿ ਉਹ ਇਸ ਮਾਮਲੇ ਨੂੰ ਲੈ ਕੇ ਅੱਜ ਸ਼ਾਮ ਗਵਰਨਰ ਪੰਜਾਬ ਨੂੰ ਵੀ ਮਿਲਣ ਜਾ ਰਹੇ ਹਨ। 

 ਇਸ ਮੌਕੇ ਤੇ ਬੋਲਦਿਆਂ ਐਡਵੋਕੇਟ ਪਰਮਜੀਤ ਸਿੰਘ  ਪੰਮਾ ਕੌਂਸਲਰ ਨੇ ਕਿਹਾ ਕਿ ਇਹ ਸਿੱਧਾ ਸਾਡੇ ਹੱਕਾਂ 'ਤੇ ਡਾਕਾ ਹੈ ਅਤੇ ਇਹ ਡਾਕਾ ਅਸੀਂ ਨਹੀਂ ਪੈਣ ਦਿਆਂਗੇ। ਉਨ੍ਹਾਂ ਨੇ ਐਲਾਨ ਕੀਤਾ ਕਿ ਜਦੋਂ ਤਕ ਇਹ ਨੋਟੀਫਿਕੇਸ਼ਨ ਰੱਦ ਨਹੀਂ ਹੋ ਜਾਂਦੀ ਚੀਫ਼ ਇੰਜੀਨੀਅਰ ਭਾਖੜਾ ਡੈਮ ਦੇ ਦਫਤਰ ਅੱਗੇ ਕਾਂਗਰਸ ਵੱਲੋਂ ਪੱਕਾ ਧਰਨਾ ਲਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਸਾਨੂੰ ਦਿੱਲੀ ਜਾਂ ਚੰਡੀਗੜ੍ਹ ਮੰਤਰੀਆਂ ਦੇ ਘਰਾਂ ਅੱਗੇ ਵੀ ਧਰਨੇ ਲਾਉਣੇ ਪਏ ਤਾਂ ਉਸ ਤੋਂ ਵੀ ਗੁਰੇਜ਼ ਨਹੀਂ ਕਰਾਂਗੇ। ਉਨ੍ਹਾਂ ਨੇ ਕਿਹਾ ਕਿ ਉਹ ਨੰਗਲ ਦੇ ਵਿੱਚ ਕੇਂਦਰੀ ਮੰਤਰੀ ਅਤੇ ਬੀ.ਬੀ.ਐੱਮ.ਬੀ. ਦੇ ਚੇਅਰਮੈਨ ਨੂੰ ਵੜਨ ਨਹੀਂ ਦੇਣਗੇ ਅਤੇ ਜੇਕਰ ਉਹ ਨੰਗਲ ਆ ਗਏ ਤਾਂ ਉਨ੍ਹਾਂ ਦਾ ਘਿਰਾਓ ਕੀਤਾ ਜਾਵੇਗਾ। ਇਸ ਮੌਕੇ 'ਤੇ ਹੋਰਨਾਂ ਤੋਂ ਇਲਾਵਾ ਬਲਾਕ ਕਾਂਗਰਸ ਕਮੇਟੀ ਦੇ ਪ੍ਰਧਾਨ ਸੰਜੇ ਸਾਹਨੀ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਰਾਕੇਸ਼ ਨਈਅਰ, ਕੌਂਸਲਰ ਇੰਦੂ ਬਾਲਾ, ਡਾ. ਰਵਿੰਦਰ ਦੀਵਾਨ, ਕੌਂਸਲਰ ਸੁਰਿੰਦਰ ਪੰਮਾ, ਬਲਵਿੰਦਰ ਬਾਲੀ, ਕੌਂਸਲਰ ਮਨਜੀਤ ਕੌਰ ਮੱਟੂ, ਸਾਬਕਾ ਕੌਂਸਲਰ ਪ੍ਰਤਾਪ ਸਿੰਘ ਸੈਣੀ, ਕੌਂਸਲਰ ਦੀਪਕ ਨੰਦਾ ਨਗਰ ਕੌਂਸਲ ਆਨੰਦਪੁਰ ਸਾਹਿਬ ਦੇ ਚੇਅਰਮੈਨ ਹਰਜੀਤ ਸਿੰਘ ਜੀਤਾ ਉਮਾ ਕਾਂਤ ਸ਼ਰਮਾ, ਜਸਵਿੰਦਰ ਸਿੰਘ ਸੈਣੀ, ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂ ਹਾਜ਼ਰ ਸਨ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement