
ਕਿਹਾ -ਭਾਰਤ ਵਿਚ ਸਿੱਖਿਆ ਖੇਤਰ ਨੂੰ ਮਜ਼ਬੂਤੀ ਦਿਤੀ ਜਾਵੇ ਤਾਂ ਜੋ ਮੱਧਵਰਗੀ ਪਰਿਵਾਰਾਂ ਦੇ ਬੱਚਿਆਂ ਨੂੰ ਨਾ ਜਾਣਾ ਪਵੇ ਵਿਦੇਸ਼
ਮੋਗਾ : ਰੂਸ ਅਤੇ ਯੂਕਰੇਨ ਵਿਚਕਾਰ ਜੰਗ ਲੱਗੀ ਹੋਣ ਕਾਰਨ ਉਥੇ ਕਈ ਭਾਰਤੀ ਵਿਦਿਆਰਥੀ ਫਸੇ ਹੋਏ ਹਨ। ਜਿਸ ਨੂੰ ਲੈ ਕੇ ਮਾਪਿਆਂ ਵਲੋਂ ਸਰਕਾਰ ਤੋਂ ਇਹ ਮੰਗ ਕੀਤੀ ਜਾ ਰਹੀ ਹੈ ਕਿ ਬੱਚਿਆਂ ਦੀ ਜਲਦ ਹੀ ਵਤਨ ਵਾਪਸੀ ਕਰਵਾਈ ਜਾਵੇ। ਇਸ ਦੌਰਾਨ ਮੋਗਾ ਜ਼ਿਲ੍ਹੇ ਦਾ ਨੌਜਵਾਨ ਜਸ਼ਨਪ੍ਰੀਤ ਸਿੰਘ ਸੁਰੱਖਿਅਤ ਘਰ ਵਾਪਸ ਆਇਆ ਹੈ।
ਇਸ ਮੌਕੇ ਮੀਡੀਆ ਨਾਲ ਗਲਬਾਤ ਕਰਦੇ ਹੋਏ ਜਸ਼ਨਪ੍ਰੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਸ਼ਹਿਰ ਅਜੇ ਵਾਰ ਜ਼ੋਨ ਵਿਚ ਨਹੀਂ ਆ ਰਿਹਾ ਪਰ ਆਉਣ ਵਾਲੇ ਸਮੇਂ ਬਾਰੇ ਕੁਝ ਵੀ ਨਹੀਂ ਕੀਤਾ ਜਾ ਸਕਦਾ ਅਤੇ ਰਜਧਾਨੀ ਕੀਵ ਅਤੇ ਹੋਰ ਇਲਾਕਿਆਂ ਵਿਚ ਸਥਿਤੀ ਬਹੁਤ ਹੀ ਨਾਜ਼ੁਕ ਬਣੀ ਹੋਈ ਹੈ। ਉਥੇ ਲਗਾਤਾਰ ਬੰਬ ਧਮਾਕੇ ਹੋ ਰਹੇ ਹਨ ਅਤੇ ਗੋਲੀਬਾਰੀ ਵੀ ਹੋ ਰਹੀ ਹੈ ਜਿਸ ਕਾਰਨ ਸਾਰਿਆਂ ਵਿਚ ਡਰ ਦਾ ਮਾਹੌਲ ਹੈ।
Jashanpreet reaches home safely from Ukraine
ਉਨ੍ਹਾਂ ਦੱਸਿਆ ਕਿ ਕੀਵ ਅਤੇ ਖਾਰਕੀਵ ਵਿਚ ਹਾਲਾਤ ਬਹੁਤ ਖਰਾਬ ਹੋ ਚੁੱਕੇ ਹਨ। ਉਥੇ ਰਹਿ ਰਹੇ ਲੋਕਾਂ ਲਈ ਹੁਣ ਜਾਣ ਬਚਾਉਣੀ ਔਖੀ ਹੋ ਗਈ ਹੈ। ਉਹ ਬੰਕਰਾਂ ਅਤੇ ਮੈਟਰੋ ਸਟੇਸ਼ਨਾਂ 'ਤੇ ਪਨਾਹ ਲੈ ਰਹੇ ਹਨ। ਉਨ੍ਹਾਂ ਨੂੰ ਰਾਸ਼ਨ ਦੀ ਕਮੀ ਅਤੇ ਹੋਰ ਕਈ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਲਈ ਭਾਰਤ ਸਰਕਾਰ ਨੂੰ ਅਪੀਲ ਕਰਦੇ ਹਾਂ ਕਿ ਜੰਗ ਪ੍ਰਭਾਵਿਤ ਇਲਾਕਿਆਂ ਵਿਚ ਫਸੇ ਭਾਰਤੀਆਂ ਨੂੰ ਜਲਦ ਹੀ ਬਾਹਰ ਕੱਢਣ ਲਈ ਯਤਨ ਕੀਤੇ ਜਾਣ।
Jashanpreet's family member
ਇਸ ਮੌਕੇ ਜਸ਼ਨਪ੍ਰੀਤ ਦੇ ਪਰਿਵਾਰਕ ਮੈਂਬਰਾਂ ਨੇ ਵੀ ਗਲਬਾਤ ਕੀਤੀ ਅਤੇ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਘਰ ਵਾਪਸ ਆ ਗਿਆ ਹੈ ਤਾਂ ਉਨ੍ਹਾਂ ਨੂੰ ਸੁਖ ਦਾ ਸਾਹ ਆਇਆ ਹੈ ਕਿਉਂਕਿ ਜਦੋਂ ਜਸ਼ਨਪ੍ਰੀਤ ਯੂਕਰੇਨ ਵਿਚ ਸੀ ਤਾਂ ਪਰਵਾਰ ਨੂੰ ਉਸ ਦੀ ਬਹੁਤ ਚਿੰਤਾ ਸੀ। ਉਨ੍ਹਾਂ ਨੇ ਇਹ ਵੀ ਕਿਹਾ ਕਿ ਭਾਰਤ ਦੇ ਲਗਭਗ 20 ਹਜ਼ਾਰ ਵਿਦਿਆਰਥੀ ਯੂਕਰੇਨ ਵਿਚ ਫਸੇ ਹੋਏ ਹਨ ਜਿਸ ਕਾਰਨ ਸਾਰਿਆਂ ਦੇ ਪਰਿਵਾਰਾਂ ਦੀ ਜਾਨ ਸੁੱਕੀ ਹੋਈ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਲਈ ਇਹ ਇੱਕ ਬਹੁਤ ਵੱਡਾ ਸਵਾਲ ਹੈ ਕਿ ਇਹ ਨੌਬਤ ਕਿਉਂ ਆ ਰਹੀ ਹੈ, ਕਿਉਂ ਸਿਹਤ ਦੀ ਕਮੀ ਹੈ ਅਤੇ ਬੱਚਿਆਂ ਨੂੰ ਮੈਡੀਕਲ ਦੀ ਪੜ੍ਹਾਈ ਲਈ ਵਿਦੇਸ਼ਾਂ ਵਿਚ ਜਾਣਾ ਪੈ ਰਿਹਾ ਹੈ?
Jashanpreet's family member
ਉਨ੍ਹਾਂ ਕਿਹਾ ਕਿ ਇਹ ਸਾਰੇ ਬਚੇ ਮੱਧਵਰਗੀ ਪਰਿਵਾਰਾਂ ਨਾਲ ਸਬੰਧਿਤ ਹਨ। ਉਨ੍ਹਾਂ ਕਿਹਾ ਕਿ ਭਾਰਤ ਵਿਚ ਮੈਡੀਕਲ ਦੀ ਸਿੱਖਿਆ ਬਹੁਤ ਮਹਿੰਗੀ ਹੋ ਗਈ ਹੈ ਜਿਸ ਕਾਰਨ ਬੱਚਿਆਂ ਨੂੰ ਉਚੇਰੀ ਮੈਡੀਕਲ ਸਿੱਖਿਆ ਲਈ ਵਿਦੇਸ਼ਾਂ ਵਿਚ ਜਾਣਾ ਪੈ ਰਿਹਾ ਹੈ ਅਤੇ ਅੱਜ ਇਹ ਇਸ ਦਾ ਹੀ ਨਤੀਜਾ ਹੈ ਕਿ ਅਨੇਕਾਂ ਬਚੇ ਉਥੇ ਜੰਗ ਦੀ ਸਥਿਤੀ ਨਾਲ ਜੂਝ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਬੱਚੇ ਅਤੇ ਮਾਪੇ ਦੋਹਰਾ ਸੰਤਾਪ ਹੰਢਾ ਰਹੇ ਹਨ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਦੇਸ਼ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਲਈ ਵਿਦਿਆਰਥੀਆਂ ਨੂੰ ਦੇਸ਼ ਵਿਚ ਹੀ ਮੈਡੀਕਲ ਸਿੱਖਿਆ ਦਿਤੀ ਜਾਵੇ ਜੋ ਮੱਧਵਰਗੀ ਪਰਵਾਰਾਂ 'ਤੇ ਵਿੱਤੀ ਬੋਝ ਨਾ ਪਾਵੇ।
Jashanpreet's family member
ਇਸ ਮੌਕੇ ਜਸ਼ਨਪ੍ਰੀਤ ਦੇ ਨਾਨਾ ਜੀ ਨੇ ਕਿਹਾ ਕਿ ਉਨ੍ਹਾਂ ਨੂੰ ਬਹੁਤ ਖੁਸ਼ੀ ਹੋਈ ਹੈ ਕਿ ਉਨ੍ਹਾਂ ਦਾ ਦੋਹਤਾ ਸੁਰੱਖਿਅਤ ਵਾਪਸ ਘਰ ਆ ਰਿਹਾ ਹੈ। ਭਾਵੁਕ ਹੁੰਦਿਆਂ ਉਨ੍ਹਾਂ ਕਿਹਾ ਕਿ ਉਥੇ ਫਸੇ ਬੱਚਿਆਂ ਨੂੰ ਠੰਡ ਵਿਚ ਰਾਤਾਂ ਕੱਟਣੀਆਂ ਪੈ ਰਹੀਆਂ ਹਨ ਅਤੇ ਮਜਬੂਰੀਆਂ ਦੇ ਮਾਰੇ ਉਹ ਵਿਦੇਸ਼ਾਂ ਵਿਚ ਪੜ੍ਹਾਈ ਲਈ ਜਾ ਰਹੇ ਹਨ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਸਰਕਾਰ ਉਥੇ ਫਸੇ ਹੋਰ ਬੱਚਿਆਂ ਨੂੰ ਵੀ ਜਲਦ ਹੀ ਵਾਪਸ ਲਿਆਂਦਾ ਜਾਵੇ।