ਸਕੂਲੀ ਕਿਤਾਬਾਂ ’ਚ ਗੁਰੂ ਸਾਹਿਬਾਨ ਅਤੇ ਸਿੱਖਾਂ ਬਾਰੇ ਲਿਖਿਆ ਗ਼ਲਤ ਇਤਿਹਾਸ ਸਿੱਖ ਧਰਮ ਵਿਰੁਧ ਵੱਡੀ ਸਾਜ਼ਸ਼ : ਕੁਲਤਾਰ ਸਿੰਘ ਸੰਧਵਾਂ
Published : Feb 28, 2022, 11:52 pm IST
Updated : Feb 28, 2022, 11:52 pm IST
SHARE ARTICLE
image
image

ਸਕੂਲੀ ਕਿਤਾਬਾਂ ’ਚ ਗੁਰੂ ਸਾਹਿਬਾਨ ਅਤੇ ਸਿੱਖਾਂ ਬਾਰੇ ਲਿਖਿਆ ਗ਼ਲਤ ਇਤਿਹਾਸ ਸਿੱਖ ਧਰਮ ਵਿਰੁਧ ਵੱਡੀ ਸਾਜ਼ਸ਼ : ਕੁਲਤਾਰ ਸਿੰਘ ਸੰਧਵਾਂ

ਚੰਡੀਗੜ੍ਹ, 28 ਫ਼ਰਵਰੀ (ਨਰਿੰਦਰ ਸਿੰਘ ਝਾਮਪੁਰ) : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ ਕੁਲਤਾਰ ਸਿੰਘ ਸੰਧਵਾ ਨੇ ਕਿਹਾ ਕਿ ਪੰਜਾਬ ਸਕੂਲ ਸਿਖਿਆ ਬੋਰਡ ਵਲੋਂ 12ਵੀਂ ਜਮਾਤ ’ਚ ਪੜ੍ਹਾਈਆਂ ਜਾਂਦੀਆਂ ਕਿਤਾਬਾਂ ਵਿਚ ਗੁਰੂ ਸਾਹਿਬਾਨ ਅਤੇ ਸਿੱਖਾਂ ਬਾਰੇ ਗ਼ਲਤ ਇਤਿਹਾਸ ਪੜ੍ਹਾਇਆ ਜਾ ਰਿਹਾ ਹੈ, ਜਿਸ ਲਈ ਸੱਤਾਧਾਰੀ ਕਾਂਗਰਸ ਦੇ ਨਾਲ-ਨਾਲ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਪਿਛਲੀ ਅਕਾਲੀ-ਭਾਜਪਾ ਸਰਕਾਰ ਜ਼ਿੰਮੇਵਾਰ ਹੈ। ਸੰਧਵਾਂ ਨੇ ਕਿਹਾ ਕਿ ਸਿੱਖ ਸੰਗਤ ਇਸ ਕਿਤਾਬ ਵਿਰੁਧ ਰੋਸ ਪ੍ਰਦਰਸ਼ਨ ਕਰ ਰਹੀ ਹੈ, ਇਸ ਲਈ ਪੰਜਾਬ ਸਕੂਲ ਸਿਖਿਆ ਬੋਰਡ ਵਿਵਾਦਤ ਕਿਤਾਬਾਂ ’ਤੇ ਤੁਰਤ ਪਾਬੰਦੀ ਲਵੇ। 
ਕੁਲਤਾਰ ਸਿੰਘ ਸੰਧਵਾਂ ਨੇ ਸੋਮਵਾਰ ਨੂੰ ਸਿੱਖ ਜਥੇਬੰਦੀਆਂ ਵਲੋਂ ਮੋਹਾਲੀ ਵਿਖੇ ਕੀਤੀ ਰੋਸ ਰੈਲੀ ’ਚ ਸ਼ਮੂਲੀਅਤ ਕੀਤੀ ਅਤੇ ਸਿੱਖ ਆਗੂ ਬਲਦੇਵ ਸਿੰਘ ਸਿਰਸਾ ਨਾਲ ਮੁਲਾਕਾਤ ਕੀਤੀ। ਉਪਰੰਤ ਸੰਧਵਾਂ ਨੇ ਪੰਜਾਬ ਸਕੂਲ ਸਿਖਿਆ ਬੋਰਡ ਦੇ ਚੇਅਰਮੈਨ ਡਾ. ਯੋਗਰਾਜ ਨਾਲ ਮੁਲਾਕਾਤ ਕਰ ਕੇ ਅਪੀਲ ਕੀਤੀ ਕਿ ਸਿੱਖ ਸੰਗਤ ਦੇ ਹਿਰਦਿਆਂ ’ਤੇ ਸੱਟ ਮਾਰਨ ਵਾਲੀਆਂ ਕਿਤਾਬਾਂ ’ਤੇ ਤੁਰਤ ਪਾਬੰਦੀ ਲਾਈ ਜਾਵੇ। ਉਨ੍ਹਾਂ ਕਿਹਾ ਕਿ ਜੇ 5 ਮਾਰਚ ਤਕ ਸਿਖਿਆ ਬੋਰਡ ਨੇ ਕਿਤਾਬਾਂ ’ਤੇ ਪਾਬੰਦੀ ਨਾ ਲਾਈ ਤਾਂ ਆਮ ਆਦਮੀ ਪਾਰਟੀ ਵੱਡੇ ਪੱਧਰ ’ਤੇ ਸੰਘਰਸ਼ ਕਰੇਗੀ।
ਪਾਰਟੀ ਮੁੱਖ ਦਫ਼ਤਰ ਤੋਂ ਬਿਆਨ ਜਾਰੀ ਕਰਦਿਆਂ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਇੱਕ ਵੱਡੀ ਅਤੇ ਗਿਣੀ-ਮਿਥੀ ਸਾਜ਼ਸ਼ ਨਾਲ ਸਿੱਖ ਇਤਿਹਾਸ, ਸਿੱਖ ਗੁਰੂਆਂ, ਗੁਰੂ ਦੀ ਬਾਣੀ ਸਮੇਤ ਪੰਜਾਬ ਦੀ ਸਰਜਮੀਂ ਅਤੇ ਸ਼ਹੀਦਾਂ ਬਾਰੇ ਤੱਥਾਂ ਨੂੰ ਤੋੜ-ਮਰੋੜ ਕੇ ਗ਼ਲਤ ਬਿਆਨੀ ਨਵੀਂ ਪੀੜ੍ਹੀ ਨੂੰ ਪਰੋਸੀ (ਪੜ੍ਹਾਈ) ਜਾ ਰਹੀ ਹੈ, ਪ੍ਰੰਤੂ ਕਾਂਗਰਸ, ਕੈਪਟਨ ਅਤੇ ਅਕਾਲੀ-ਭਾਜਪਾ ਦੀਆਂ ਸਰਕਾਰਾਂ ਨੂੰ ਕੋਈ ਪਰਵਾਹ ਨਹੀਂ ਕਿਉਂਕਿ ਇਹ ਸੱਤਾਧਾਰੀ ਨਿੱਜੀ ਪਬਲੀਕੇਸ਼ਨ ਹਾਊਸਾਂ ਨਾਲ ਮਿਲ ਕੇ ‘ਕਿਤਾਬ ਮਾਫ਼ੀਆ’ ਰਾਹੀਂ ਪੈਸੇ ਕਮਾਉਣ ਤੋਂ ਇਲਾਵਾ ਕੁੱਝ ਨਹੀਂ ਸੋਚ ਰਹੇ, ਇਸੇ ਕਾਰਨ ਹੀ ਬੱਜਰ ਗ਼ਲਤੀਆਂ ਅਤੇ ਗੁਰੂ ਦੀ ਬਾਣੀ ਦੀ ਬੇਅਦਬੀਆਂ ਨਾਲ ਭਰੀ 100 ਰੁਪਏ ਦੀ ਕਿਤਾਬ 400 ਰੁਪਏ ਤੋਂ ਵੱਧ ਮੁੱਲ ’ਤੇ ਵੇਚੀ ਜਾ ਰਹੀ ਹੈ।
ਕੁਲਤਾਰ ਸਿੰਘ ਸੰਧਵਾਂ ਨੇ ਨਿੱਜੀ ਪਬਲੀਕੇਸ਼ਨਾਂ ਵਲੋਂ ਛਾਪੀਆਂ ਗਈਆ ਪ੍ਰੋ, ਮਨਜੀਤ ਸਿੰਘ, ਡਾ. ਏ.ਸੀ. ਅਰੋੜਾ ਅਤੇ ਡਾ. ਐੱਮ.ਐੱਸ. ਮਾਨ ਦੀਆਂ 12ਵੀਂ ਜਮਾਤ ਲਈ ਮਨਜ਼ੂਰ ਕਿਤਾਬਾਂ ਉਤੇ ਤੁਰੰਤ ਪਾਬੰਦੀ ਅਤੇ ਸਿਲੇਬਸ ‘ਚੋਂ ਵਾਪਸੀ ਦੀ ਜ਼ੋਰਦਾਰ ਮੰਗ ਕੀਤੀ। ਸੰਧਵਾਂ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ, ਸਿੱਖਿਆ ਮੰਤਰੀ ਪਰਗਟ ਸਿੰਘ, ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸਾਬਕਾ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ, ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਉੱਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਕਾਂਗਰਸੀਆਂ ਅਤੇ ਅਕਾਲੀ ਦਲ (ਬਾਦਲ) ਦੇ ਸਿਆਸਤਦਾਨਾਂ ਕੋਲੋਂ ਸਪਸ਼ਟੀਕਰਨ ਮੰਗਿਆ ਕਿ ਕੀ ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਗੋਬਿੰਦ ਨੇ ਗਵਾਲੀਅਰ ਕਿਲ੍ਹੇ ‘ਚੋਂ 52 ਰਾਜਿਆਂ ਨੂੰ ਰਿਹਾ ਕਰਵਾਉਣ ਤੋਂ ਬਾਅਦ ਮੁਗ਼ਲ ਸ਼ਾਸ਼ਕ ਜਹਾਂਗੀਰ ਦੀ ਫ਼ੌਜ ’ਚ ਨੌਕਰੀ ਕੀਤੀ ਸੀ, ਜਿਵੇਂ ਕਿ ਡਾ. ਏ.ਸੀ. ਅਰੋੜਾ ਨੇ ਅਪਣੀ ‘ਪੰਜਾਬ ਦਾ ਇਤਿਹਾਸ’ ਪੁਸਤਕ ਦੇ ਪੰਨਾ ਨੰਬਰ 81 ਉੱਤੇ ਦਸਿਆ ਹੈ। ਕੀ ਸੱਤਾਧਾਰੀ ਅਤੇ ਤਥਾ-ਕਥਿਤ ਵਿਦਵਾਨ ਇਸ ਕਥਨ ਨੂੰ ਸਹੀ ਮੰਨਦੇ ਹਨ? ਜੇਕਰ ਨਹੀਂ ਤਾਂ ਅਜਿਹੀਆਂ ਕਿਤਾਬਾਂ ਸਕੂਲੀ ਸਿਲੇਬਸ ਦਾ ਅਜੇ ਤੱਕ ਹਿੱਸਾ ਕਿਉਂ ਹਨ ਅਤੇ ਇਸ ਬਾਰੇ ਉੱਠੇ ਵਿਵਾਦ ’ਤੇ ਚੁੱਪ ਕਿਉਂ ਹਨ?
ਸੰਧਵਾਂ ਨੇ ਕਿਹਾ ਕਿ ਇਹ ਵਿਵਾਦਤ ਕਿਤਾਬਾਂ ਸਿੱਖਾਂ ਵਿਰੁਧ ਡੂੰਘੀ ਸਾਜ਼ਸ਼ ਦਾ ਹਿੱਸਾ ਹਨ, ਜਿਸ ਕਰ ਕੇ ਅਜਿਹੀਆਂ ਵਿਵਾਦਤ ਕਿਤਾਬਾਂ ’ਤੇ ਤੁਰਤ ਪਾਬੰਦੀ ਲਾਈ ਜਾਵੇ।

SHARE ARTICLE

ਏਜੰਸੀ

Advertisement

ਦਿਲਰੋਜ਼ ਦੀ ਕਾਤਲ ਨੂੰ ਫ਼ਾਂਸੀ ਦੀ ਸਜ਼ਾ, ਆਖ਼ਿਰਕਾਰ ਪਰਿਵਾਰ ਨੂੰ ਮਿਲਿਆ ਇਨਸਾਫ਼

18 Apr 2024 2:54 PM

ਦਿਲਰੋਜ਼ ਦੀ ਕਾਤਲ ਨੂੰ ਫਾਂ.ਸੀ ਦੀ ਸਜਾ, ਇਨਸਾਫ਼ ਮਗਰੋਂ ਕੋਰਟ ਬਾਹਰ ਫੁੱਟ ਫੁੱਟ ਰੋਏ ਮਾਪੇ,ਦੇਖੋ ਮੌਕੇ ਦੀਆਂ ਤਸਵੀਰਾਂ

18 Apr 2024 2:43 PM

Today Kharar News: ਪੱਕੀ ਕਣਕ ਨੂੰ ਲੱਗੀ ਭਿਆਨਕ ਅੱਗ, ਕਿਸਾਨ ਨੇ 50 ਹਜ਼ਾਰ ਰੁਪਏ ਠੇਕੇ ‘ਤੇ ਲਈ ਸੀ ਜ਼ਮੀਨ

18 Apr 2024 12:13 PM

ULO Immigration ਵਾਲੇ ਤਾਂ ਲੋਕਾਂ ਨੂੰ ਘਰ ਬੁਲਾ ਕੇ ਵਿਦੇਸ਼ ਜਾਣ ਲਈ ਕਰ ਰਹੇ ਗਾਈਡ

18 Apr 2024 12:00 PM

Big Breaking : ਰਮਿੰਦਰ ਆਵਲਾ ਛੱਡਣਗੇ ਕਾਂਗਰਸ! ਵਿਜੇ ਸਾਂਪਲਾ ਵੀ ਛੱਡ ਸਕਦੇ ਨੇ ਭਾਜਪਾ?

18 Apr 2024 11:23 AM
Advertisement