ਖੇਤੀ ਖੇਤਰ ਵਿਚ ਆਤਮ ਨਿਰਭਰਤਾ ਹੀ ਭਾਰਤ ਨੂੰ ਬਣਾ ਸਕਦੀ ਹੈ ‘ਆਤਮ ਨਿਰਭਰ’ : ਹਰਪਾਲ ਸਿੰਘ ਚੀਮਾ
Published : Feb 28, 2022, 11:57 pm IST
Updated : Feb 28, 2022, 11:57 pm IST
SHARE ARTICLE
image
image

ਖੇਤੀ ਖੇਤਰ ਵਿਚ ਆਤਮ ਨਿਰਭਰਤਾ ਹੀ ਭਾਰਤ ਨੂੰ ਬਣਾ ਸਕਦੀ ਹੈ ‘ਆਤਮ ਨਿਰਭਰ’ : ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 28 ਫ਼ਰਵਰੀ (ਨਰਿੰਦਰ ਸਿੰਘ ਝਾਮਪੁਰ) : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਦੂਜੇ ਦੇਸ਼ਾਂ ’ਤੇ ਖਾਧ ਪਦਾਰਥਾਂ ਲਈ ਭਾਰਤ ਦੀ ਨਿਰਭਰਤਾ ’ਤੇ ਮੁੜ ਗੌਰ ਕਰਨ ਦਾ ਬੇਹੱਦ ਢੁਕਵਾਂ ਸਮਾਂ ਹੈ। ਚੀਮਾ ਨੇ ਕਿਹਾ ਕਿ ਭਾਰਤ ਵੱਡੀ ਮਾਤਰਾ ਵਿਚ ਖਾਣ ਵਾਲੇ ਤੇਲਾਂ ਦਾ ਆਯਾਤ ਕਰਦਾ ਹੈ, ਜਦਕਿ ਦੇਸ਼ ਦੇ ਕਿਸਾਨ ਇਨ੍ਹਾਂ ਚੀਜ਼ਾਂ ਦਾ ਉਤਪਾਦਨ ਕਰਨ ਵਿਚ ਪੂਰੀ ਤਰਾਂ ਸਮਰੱਥ ਹਨ। ਕੇਂਦਰ ਅਤੇ ਰਾਜ ਸਰਕਾਰਾਂ ਦੀਆਂ ਗ਼ਲਤ ਖੇਤੀ ਨੀਤੀਆਂ ਕਾਰਨ ਦੇਸ਼ ਨੂੰ ਹਜ਼ਾਰਾਂ ਖਾਧ ਪਦਾਰਥ ਵਿਦੇਸ਼ਾਂ ਤੋਂ ਮੰਗਵਾਉਣੇ ਪੈਂਦੇ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਖੇਤੀ ਵਿਚ ਆਤਮ ਨਿਰਭਰਤਾ ਹੀ ਭਾਰਤ ਨੂੰ ਸਹੀ ਮਾਅਇਨੇ ਵਿਚ ‘ਆਤਮ ਨਿਰਭਰ’ ਬਣਾ ਸਕਦੀ ਹੈ।
‘ਆਪ’ ਆਗੂ ਨੇ ਕਿਹਾ ਕਿ ਭਾਰਤ ਹਰ ਸਾਲ ਯੂਕਰੇਨ ਤੋਂ 1,371 ਮਿਲੀਅਨ ਡਾਲਰ ਮੁੱਲ ਦਾ ਸੂਰਜਮੁਖੀ ਤੇਲ ਆਯਾਤ ਕਰਦਾ ਹੈ। ਜੇ ਪੰਜਾਬ ਦੇ ਕੇਵਲ ਦੋ ਜ਼ਿਲ੍ਹੇ ਸੂਰਜਮੁਖੀ ਦੀ ਖੇਤੀ ਸ਼ੁਰੂ ਕਰ ਦੇਣ ਤਾਂ ਦੇਸ਼ ਦੀ ਇਹ ਜ਼ਰੂਰਤ ਆਸਾਨੀ ਨਾਲ ਪੂਰੀ ਹੋ ਸਕਦੀ ਹੈ। ਚੀਮਾ ਨੇ ਕਿਹਾ ਕਿ ਤਿਲਹਨ ਫ਼ਸਲਾਂ ਦਾ ਉਚਿਤ ਮੰਡੀਕਰਨ ਨਾ ਹੋਣ ਅਤੇ ਕਈ ਫ਼ਸਲਾਂ ’ਤੇ ਐਮ.ਐਸ.ਪੀ ਨਾ ਹੋਣ ਕਾਰਨ ਦੇਸ਼ ਦੇ ਕਿਸਾਨ ਫ਼ਸਲਾਂ ਵਿਚ ਬਦਲਾਅ ਨਹੀਂ ਕਰਦੇ। ਉਨ੍ਹਾਂ ਕਿਹਾ ਜੇ ਭਾਰਤ 1,371 ਮਿਲੀਅਨ ਡਾਲਰ ਦਾ ਸੂਰਜਮੁਖੀ ਤੇਲ ਆਯਾਤ ਕਰਨ ਦੀ ਥਾਂ ਇਹ ਪੈਸਾ ਤਿਲਹਨ ਫ਼ਸਲਾਂ ਨੂੰ ਪ੍ਰਫੁਲਤ ਕਰਨ ਲਈ ਕਿਸਾਨਾਂ ’ਤੇ ਖਰਚ ਕਰੇ ਤਾਂ ਭਾਰਤ ਤਿਲਹਨ ਦਾ ਆਯਾਤ ਕਰਨ ਦੀ ਥਾਂ ਨਿਰਯਾਤ ਕਰਨ ਦੀ ਸਥਿਤੀ ’ਚ ਆ ਜਾਵੇਗਾ। ਉਨ੍ਹਾਂ ਕਿਹਾ ਅੱਜ ਦੂਜੇ ਦੇਸ਼ਾਂ ’ਤੇ ਨਿਰਭਰਤਾ ਕਾਂਗਰਸ ਅਤੇ ਭਾਜਪਾ ਸਰਕਾਰਾਂ ਦੀ ਨਾਕਾਮੀ ਦਾ ਸਬੂਤ ਹੈ।
ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਭਾਰਤ ਖੇਤੀ ਪ੍ਰਧਾਨ ਦੇਸ਼ ਹੈ। ਖੇਤੀ ਖੇਤਰ ਵਿਚ ਭਾਰਤੀ ਦੀ ਨਿਰਯਾਤ- ਆਯਾਤ ਦੇ ਘਾਟੇ ਨੂੰ ਸਹੀ ਖੇਤੀ ਨੀਤੀਆਂ ਅਤੇ ਖੇਤੀ ਆਧਾਰਤ ਉਦਯੋਗਾਂ ਨਾਲ ਖ਼ਤਮ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਜੇ ਕਣਕ ਅਤੇ ਚੌਲ ਸਮੇਤ ਹੋਰ ਫ਼ਸਲਾਂ ਦਾ ਸਹੀ ਮੰਡੀਕਰਨ ਅਤੇ ਐਮ.ਐਸ.ਪੀ ਪੱਕੀ ਕੀਤੀ ਜਾਵੇ ਤਾਂ ਭਾਰਤ ਖੇਤੀ ਆਧਾਰਿਤ ਉਦਪਾਦਾਂ ਦਾ ਸੱਭ ਤੋਂ ਵੱਡਾ ਨਿਰਯਾਤਕ ਦੇਸ਼ ਬਣ ਸਕਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਕੋਲ ਭਾਰਤ ਦੀਆਂ ਖਾਣ ਵਾਲੇ ਤੇਲ ਦੀਆਂ ਜ਼ਰੂਰਤਾਂ ਪੂਰੀਆਂ ਕਰਨ ਦੀ ਲੋੜੀਂਦੀ ਸਮਰੱਥਾ ਹੈ। ਪਰ ਜ਼ਰੂਰੀ ਹੈ ਕਿ ਤਿਲਹਨ ਦੀ ਖੇਤੀ ਲਈ ਕਿਸਾਨਾਂ ਨੂੰ ਸਰਕਾਰ ਉਤਸ਼ਾਹਤ ਕਰੇ।
ਚੀਮਾ ਨੇ ਸਵਾਲ ਕਰਦਿਆਂ ਕਿਹਾ ਕਿ ਆਖਰ ਹਰੀ ਕਰਾਂਤੀ ਤੋਂ ਬਾਅਦ ਭਾਰਤ ਵਿਚ ਕੋਈ ਹੋਰ ਖੇਤੀ ਕ੍ਰਾਂਤੀ ਕਿਉਂ ਨਹੀਂ ਹੋਈ? ਜਿਹੜੀ ਖਾਧ ਪਦਾਰਥਾਂ ਦੇ ਮਾਮਲੇ ਵਿਚ ਭਾਰਤ ਨੂੰ ਨਿਰਭਰ ਬਣਾ ਸਕੇ ਅਤੇ ਕਿਸਾਨਾਂ ਦੀ ਆਰਥਕ ਹਾਲਤ ਸੁਧਾਰ ਸਕੇ। ਉਨ੍ਹਾਂ ਕਿਹਾ ਕਿ ਖੇਤੀ ਅਤੇ ਕਿਸਾਨਾਂ ਨਾਲ ਸਬੰਧਤ ਨੀਤੀਆਂ ਤਿਆਰ ਕਰਨ ਵਿਚ ਕਾਂਗਰਸ ਤੇ ਭਾਜਪਾ ਸਰਕਾਰਾਂ ’ਚ ਹਮੇਸ਼ਾ ਦੂਰਦਿ੍ਰਸ਼ਟੀ ਦੀ ਘਾਟ ਰਹੀ ਹੈ।  ਇਹੀ ਕਾਰਨ ਹੈ ਕਿ ਖੇਤੀ ਪ੍ਰਧਾਨ ਦੇਸ਼ ਹੋਣ ਦੇ ਬਾਵਜੂਦ ਭਾਰਤ ਖੁਰਾਕ ਪਦਾਰਥਾਂ ਲਈ ਅੱਜ ਵੀ ਦੂਜੇ ਦੇਸ਼ਾਂ ’ਤੇ ਨਿਰਭਰ ਹੈ। 
ਉਨ੍ਹਾਂ ਕਿਹਾ ਕਿ ਪੰਜਾਬ ਸਮੇਤ ਪੂਰੇ ਭਾਰਤ ਵਿਚ ਖੇਤੀ ਖੇਤਰ ਦਾ ਵਿਕਾਸ ਅਤੇ ਖੁਰਾਕ ਉਦਪਾਦਾਂ, ਖੇਤੀ ਆਧਾਰਤ ਉਦਯੋਗਾਂ ਲਈ ਦੂਰਦਰਸ਼ੀ ਅਤੇ ਠੋਸ ਨੀਤੀਆਂ ਬਣਾਉਣ ਦੀ ਜ਼ਰੂਰਤ ਹੈ। ਖੇਤੀ ਖੇਤਰ ’ਚ ਆਤਮ ਨਿਰਭਰ ਬਣਨ ਨਾਲ ਦੇਸ਼ ਹੋਰ ਵੀ ਕਈ ਮਾਮਲਿਆਂ ਵਿਚ ਵਿਕਾਸ ਕਰ ਸਕਦਾ ਹੈ।
 

SHARE ARTICLE

ਏਜੰਸੀ

Advertisement

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM
Advertisement