
ਬੀਬੀਐਮਬੀ ਨਿਯਮਾਂ ਵਿਚ ਸੋਧ ਦਾ ਮਾਮਲਾ ਇਹਨੀਂ ਦਿਨੀਂ ਕਾਫੀ ਗਰਮਾਇਆ ਹੋਇਆ ਹੈ।
ਨੰਗਲ (ਕੁਲਵਿੰਦਰ ਭਾਟੀਆ): ਬੀਬੀਐਮਬੀ ਨਿਯਮਾਂ ਵਿਚ ਸੋਧ ਦਾ ਮਾਮਲਾ ਇਹਨੀਂ ਦਿਨੀਂ ਕਾਫੀ ਗਰਮਾਇਆ ਹੋਇਆ ਹੈ। ਇਸ ਦੇ ਚਲਦਿਆਂ ਅੱਜ ਨੰਗਲ ਵਿਖੇ ਸਥਿਤ ਬੀਬੀਐਮਬੀ ਦਫ਼ਤਰ ਦੇ ਬਾਹਰ ਕਾਂਗਰਸੀ ਵਰਕਰਾਂ ਵਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਦਰਅਸਲ ਭਾਰਤ ਸਰਕਾਰ ਵਲੋਂ ਭਾਖੜਾ ਬਿਆਸ ਮੈਨੇਜਮੈਂਟ ਰੂਲਜ਼ 1974 ਵਿਚ ਬਦਲਾਅ ਕਰਕੇ ਬੀਬੀਐਮਬੀ ਵਿਚ ਪੰਜਾਬ ਦੀ ਪੱਕੀ ਮੈਂਬਰਸ਼ਿਪ ਬੰਦ ਕਰ ਦਿੱਤੀ ਗਈ ਹੈ। ਇਸ ਫੈਸਲੇ ਨੂੰ ਲੈ ਕੇ ਪੰਜਾਬੀਆਂ ਵਿਚ ਭਾਰੀ ਰੋਸ ਹੈ।
Protest of Congress workers outside BBMB office in Nangal
ਬੀਬੀਐੱਮਬੀ ਵਿਚ ਕੇਂਦਰ ਸਰਕਾਰ ਵੱਲੋਂ ਪੰਜਾਬ ਦੀ ਅਜ਼ਾਰੇਦਾਰੀ ਖਤਮ ਕਰਨ ਦੇ ਮਾਮਲੇ ਵਿਚ ਅੱਜ ਪੰਜਾਬ ਵਿਧਾਨ ਸਭਾ ਦੇ ਸਪੀਕਰ ਅਤੇ ਵਿਧਾਇਕ ਰਾਣਾ ਕੇਪੀ ਸਿੰਘ ਦੀ ਅਗਵਾਈ ਹੇਠ ਕਾਂਗਰਸੀ ਵਰਕਰਾਂ ਨੇ ਬੀਬੀਐਮਬੀ ਦੇ ਚੀਫ ਇੰਜੀਨੀਅਰ ਦਫ਼ਤਰ ਦੇ ਸਾਹਮਣੇ ਸੰਕੇਤਕ ਧਰਨਾ ਲਗਾਇਆ।
Protest of Congress workers outside BBMB office in Nangal
ਇਸ ਦੌਰਾਨ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੱਤੀ ਗਈ ਕਿ ਜੇਕਰ ਇਹ ਨੋਟੀਫਿਕੇਸ਼ਨ ਵਾਪਸ ਨਾ ਲਏ ਗਏ ਤਾਂ ਕਿਸਾਨੀ ਅੰਦੋਲਨ ਦੀ ਤਰਜ਼ ’ਤੇ ਇਸ ਅੰਦੋਲਨ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਪੂਰੇ ਪੰਜਾਬ ਦੇ ਲੋਕ ਇਸ ਵਿਚ ਸ਼ਮੂਲੀਅਤ ਕਰਨਗੇ। ਦੱਸ ਦਈਏ ਕਿ ਪਹਿਲਾਂ ਆਮ ਸਹਿਮਤੀ ਮੁਤਾਬਕ ਬੀਬੀਐਮਬੀ ਵਿਚ ਹਮੇਸ਼ਾ ਹੀ ਮੈਂਬਰ (ਪਾਵਰ) ਪੰਜਾਬ ਵਿਚੋਂ ਹੁੰਦਾ ਸੀ ਜਦਕਿ ਮੈਂਬਰ (ਸਿੰਚਾਈ) ਹਰਿਆਣਾ ’ਚੋਂ ਹੁੰਦਾ ਸੀ। ਚੇਅਰਮੈਨ ਹਮੇਸ਼ਾਂ ਕੇਂਦਰ ਸਰਕਾਰ ਵਲੋਂ ਹੀ ਨਿਯੁਕਤ ਕੀਤਾ ਜਾਂਦਾ ਸੀ।
Protest of Congress workers outside BBMB office in Nangal
ਨਵੀਂ ਸੋਧ ਅਨੁਸਾਰ ਹੁਣ ਇਹ ਜ਼ਰੂਰੀ ਨਹੀਂ ਰਿਹਾ ਕਿ ਇਹ ਦੋਵੇਂ ਮੈਂਬਰ ਪੰਜਾਬ ਤੇ ਹਰਿਆਣਾ ’ਚੋਂ ਹੀ ਹੋਣ, ਇਹ ਕਿਸੇ ਵੀ ਸੂਬੇ ਵਿਚੋਂ ਹੋ ਸਕਦੇ ਹਨ। ਇਸ ਨਾਲ ਬੀਬੀਐੱਮਬੀ ਵਿਚ ਪੰਜਾਬ ਦੀ ਅਜ਼ਾਰੇਦਾਰੀ ਖਤਮ ਕੀਤੀ ਗਈ ਹੈ। ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦਾ ਗਠਨ ਸਾਂਝੇ ਪੰਜਾਬ ਸਮੇਂ ਕੀਤਾ ਗਿਆ ਸੀ।