ਯੂਕਰੇਨ ’ਚ ਫਸੇ ਹਰ ਭਾਰਤੀ ਨੂੰ ਵਾਪਸ ਲਿਆਉਣ ਲਈ ਦਿਨ-ਰਾਤ ਕੰਮ ਕਰ ਰਹੇ ਹਾਂ : ਮੋਦੀ
Published : Feb 28, 2022, 12:15 am IST
Updated : Feb 28, 2022, 12:15 am IST
SHARE ARTICLE
image
image

ਯੂਕਰੇਨ ’ਚ ਫਸੇ ਹਰ ਭਾਰਤੀ ਨੂੰ ਵਾਪਸ ਲਿਆਉਣ ਲਈ ਦਿਨ-ਰਾਤ ਕੰਮ ਕਰ ਰਹੇ ਹਾਂ : ਮੋਦੀ

ਬਸਤੀ, 27 ਫ਼ਰਵਰੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਕਿਹਾ ਕਿ ਸਰਕਾਰ ਯੂਕਰੇਨ ’ਚ ਫਸੇ ਭਾਰਤੀਆਂ ਨੂੰ ਦੇਸ਼ ਲਿਆਉਣ ਲਈ ਦਿਨ-ਰਾਤ ਕੰਮ ਕਰ ਰਹੀ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਆਪਰੇਸ਼ਨ ਗੰਗਾ ਚਲਾ ਕੇ ਅਸੀਂ ਯੂਕਰੇਨ ਤੋਂ ਹਜ਼ਾਰਾਂ ਭਾਰਤੀਆਂ ਨੂੰ ਵਾਪਸ ਲਿਆ ਰਹੇ ਹਾਂ। ਸਾਡੇ ਜੋ ਬੇਟੇ-ਬੇਟੀਆਂ ਅਜੇ ਵੀ ਉੱਥੇ ਹਨ, ਉਨ੍ਹਾਂ ਨੂੰ ਪੂਰੀ ਸੁਰੱਖਿਆ ਨਾਲ ਅਪਣੇ ਘਰ ਪਹੁੰਚਾਉਣ ਲਈ ਸਰਕਾਰ ਦਿਨ-ਰਾਤ ਕੰਮ ਕਰ ਰਹੀ ਹੈ। 
ਪ੍ਰਧਾਨ ਮੰਤਰੀ ਨੇ ਅੱਗੇ ਕਿਹਾ ਕਿ ਭਾਰਤ ਨੇ ਹਮੇਸ਼ਾ ਅਪਣੇ ਹਰ ਨਾਗਰਿਕ ਦੀ ਜ਼ਿੰਦਗੀ ਦੀ ਸੁਰੱਖਿਆ ਨੂੰ ਸਰਬਉੱਚ ਤਰਜੀਹ ਦਿਤੀ ਹੈ। ਜਿੱਥੇ ਵੀ ਸੰਕਟ ਆਇਆ, ਉੱਥੋਂ ਅਪਣੇ ਨਾਗਰਿਕਾਂ ਨੂੰ ਸੁਰੱਖਿਅਤ ਵਾਪਸ ਲਿਆਉਣ ਲਈ ਕੋਈ ਕੋਰ ਕਸਰ ਨਹੀਂ ਛੱਡੀ। ਦਰਅਸਲ ਪ੍ਰਧਾਨ ਮੰਤਰੀ ਉਤਰ ਪ੍ਰਦੇਸ਼ ਦੇ ਬਸਤੀ ’ਚ ਚੁਣਾਵੀ ਰੈਲੀ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਨੇ ਦੁਨੀਆ ਭਰ ’ਚ ਮੌਜੂਦਾ ਸੰਕਟ ਦਾ ਜ਼ਿਕਰ ਕੀਤਾ ਅਤੇ ਦੇਸ਼ ਨੂੰ ਆਤਮ ਨਿਰਭਰ ਬਣਾ ਕੇ ਮਜ਼ਬੂਤ ਕਰਨ ਦੀ ਵਕਾਲਤ ਕੀਤੀ। ਪ੍ਰਧਾਨ ਮੰਤਰੀ ਨੇ ਵਿਰੋਧੀ ਧਿਰ ’ਤੇ ਨਿਸ਼ਾਨਾ ਵਿਨ੍ਹਦੇ ਹੋਏ ਕਿਹਾ ਕਿ ਘੋਰ ਪ੍ਰਵਾਰਵਾਦੀ ਕਦੇ ਪ੍ਰਦੇਸ਼ ਅਤੇ ਦੇਸ਼ ਦਾ ਭਲਾ ਨਹੀਂ ਕਰ ਸਕਦੇ। ਘੋਰ ਪ੍ਰਵਾਰਵਾਦੀਆਂ ਦਾ ਇਕ ਹੀ ਮੰਤਰ ਹੈ, ਪੈਸਾ ਪ੍ਰਵਾਰ ਦੀ ਤਿਜੋਰੀ ਵਿਚ, ਕਾਨੂੰਨ ਜੇਬ ’ਚ ਅਤੇ ਜਨਤਾ ਉਨ੍ਹਾਂ ਦੇ ਪੈਰਾਂ ’ਤੇ। ਇਹ ਉਤਰ ਪ੍ਰਦੇਸ਼ ਅਤੇ ਦੇਸ਼ ਨੂੰ ਤਾਕਤਵਰ ਨਹੀਂ ਹੋਣ ਦੇਣਗੇ। ਮੋਦੀ ਨੇ ਕਿਹਾ ਕਿ ਇਹ ਭਾਰਤ ਨੂੰ ਜ਼ਿਆਦਾ ਤੋਂ ਜ਼ਿਆਦਾ ਤਾਕਤਵਰ ਅਤੇ ਆਤਮਨਿਰਭਰ ਬਣਾਉਣ ਦਾ ਸਮਾਂ ਹੈ ਅਤੇ ਇਹ ਜਾਤ-ਪਾਤ, ਛੋਟੀਆਂ-ਛੋਟੀਆਂ ਗੱਲਾਂ ਤੋਂ ਉਪਰ ਉਠ ਕੇ ਰਾਸ਼ਟਰ ਨਾਲ ਖੜੇ ਹੋਣ ਦਾ ਸਮਾਂ ਹੈ।
ਰਾਸ਼ਟਰ ਭਗਤੀ ਅਤੇ ਪ੍ਰਵਾਰ ਭਗਤੀ ’ਚ ਫਰਕ ਸਮਝਾਉਂਦੇ ਹੋਏ ਮੋਦੀ ਨੇ ਕਿਹਾ ਕਿ ਇਨ੍ਹਾਂ ਪ੍ਰਵਾਰਵਾਦੀਆਂ ਨੇ ਦਹਾਕਿਆਂ ਤਕ ਦੇਸ਼ ਦੀ ਫ਼ੌਜ ਨੂੰ ਪੂਰੀ ਤਰ੍ਹਾਂ ਵਿਦੇਸ਼ਾਂ ’ਤੇ ਨਿਰਭਰ ਰਖਿਆ ਅਤੇ ਭਾਰਤ ਦੇ ਰਖਿਆ ਉਦਯੋਗ ਨੂੰ ਬਰਬਾਦ ਕਰ ਦਿਤਾ ਪਰ ਹੁਣ ਉਤਰ ਪ੍ਰਦੇਸ਼ ’ਚ ਹੀ ਬਹੁਤ ਵੱਡਾ ਲਾਂਘਾ ਬਣ ਰਿਹਾ ਹੈ। ਮੋਦੀ ਨੇ ਕਿਹਾ ਕਿ ਸਾਡੇ ਕੋਲ ਤੇਲ ਦੇ ਖੂਹ ਨਹੀਂ ਹਨ। ਅਸੀਂ ਬਹੁਤ ਸਾਰਾ ਕੱਚਾ ਤੇਲ ਬਾਹਰ ਤੋਂ ਮੰਗਵਾਉਂਦੇ ਹਾਂ। ਲੱਖਾਂ-ਕਰੋੜਾਂ ਰੁਪਏ ਉਸ ’ਤੇ ਖ਼ਰਚ ਕਰਦੇ ਹਾਂ। ਇਨ੍ਹਾਂ ਲੋਕਾਂ ਨੇ ਕਦੇ ਧਿਆਨ ਨਹੀਂ ਦਿਤਾ। ਜਦੋਂ ਇਨ੍ਹਾਂ ਦੇ 5 ਸਾਲ ਦੇ ਖ਼ਰਚ ਦਾ ਲੇਖਾ-ਜੋਖਾ ਕੀਤਾ ਗਿਆ, ਤਾਂ ਪਤਾ ਲੱਗਾ ਕਿ ਹਜ਼ਾਰਾਂ ਕਰੋੜ ਰੁਪਏ ਦਾ ਕੋਈ ਹਿਸਾਬ ਹੀ ਨਹੀਂ ਹੈ।  (ਪੀਟੀਆਈ) 

SHARE ARTICLE

ਏਜੰਸੀ

Advertisement

ਬੀਬੀ ਦਲੇਰ ਕੌਰ ਖ਼ਾਲਸਾ ਦੇ ਘਰ ਪਹੁੰਚ ਗਈ 13-13 ਜਥੇਬੰਦੀ, ਆਖ਼ਿਰ ਕੌਣ ਸੀ ਧਾਰਮਿਕ ਸਮਾਗਮ 'ਚ ਬੋਲਣ ਵਾਲਾ ਸ਼ਖ਼ਸ ?

24 Dec 2025 2:53 PM

Parmish Verma ਦੇ ਚੱਲਦੇ LIVE Show 'ਚ ਹੰਗਾਮਾ, ਦਰਸ਼ਕਾਂ ਨੇ ਤੋੜੇ ਬੈਰੀਕੇਡ, ਸਟੇਜ ਨੇੜੇ ਪਹੁੰਚੀ ਭਾਰੀ ਫੋਰਸ, ਰੱਦ ਕਰਨਾ ਪਿਆ ਸ਼ੋਅ

24 Dec 2025 2:52 PM

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM
Advertisement