ਸਰਕਾਰੀ ITI ਰੂਪਨਗਰ ਨੇ ਕਲਾਸ ਇੰਡੀਆ ਪ੍ਰਾਈਵੇਟ ਲਿਮਟਿਡ ਨਾਲ ਸਮਝੌਤਾ ਸਹੀਬੱਧ ਕੀਤਾ: ਹਰਜੋਤ ਸਿੰਘ ਬੈਂਸ

By : KOMALJEET

Published : Feb 28, 2023, 7:16 pm IST
Updated : Feb 28, 2023, 7:16 pm IST
SHARE ARTICLE
Cabinet Minister Harjot Singh Bains (file photo)
Cabinet Minister Harjot Singh Bains (file photo)

ਕਿਹਾ, ਤਕਨੀਕੀ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਵਚਨਬੱਧ ਹੈ ਪੰਜਾਬ ਸਰਕਾਰ 

ਚੰਡੀਗੜ੍ਹ : ਸੂਬੇ ਵਿੱਚ ਤਕਨੀਕੀ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਲਈ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ (ਆਈ.ਟੀ.ਆਈ.), ਰੂਪਨਗਰ ਨੇ ਕਲਾਸ ਇੰਡੀਆ ਪ੍ਰਾਈਵੇਟ ਲਿਮਟਿਡ ਨਾਲ ਇੱਕ ਸਮਝੌਤਾ ਸਹੀਬੱਧ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਤਕਨੀਕੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ ਵਿਭਾਗ ਪੰਜਾਬ ਵਿੱਚ ਤਕਨੀਕੀ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਵਚਨਬੱਧ ਹੈ।

ਇਹ ਵੀ ਪੜ੍ਹੋ​  : 3 ਮਾਰਚ ਨੂੰ ਹੋਵੇਗਾ ਵਿਧਾਨ ਸਭਾ ਸੈਸ਼ਨ, ਸੰਵਿਧਾਨ ਅਤੇ 3 ਕਰੋੜ ਪੰਜਾਬੀਆਂ ਦੀ ਹੋਈ ਜਿੱਤ : 'ਆਪ'

ਮੰਤਰੀ ਬੈਂਸ ਨੇ ਦੱਸਿਆ ਕਿ ਕਲਾਸ ਇੰਡੀਆ ਪ੍ਰਾਈਵੇਟ ਲਿਮਟਿਡ ਨਾਲ ਸਮਝੌਤਾ ਸਹੀਬੱਧ ਕਰਨ ਨਾਲ ਇਹ ਪਹਿਲਕਦਮੀ ਸਰਕਾਰੀ ਆਈ.ਟੀ.ਆਈ., ਰੂਪਨਗਰ ਵਿੱਚ ਸ਼ੁਰੂ ਕੀਤੀ ਜਾ ਰਹੀ ਹੈ।ਉਨ੍ਹਾਂ ਦੱਸਿਆ ਕਿ ਸਰਕਾਰੀ ਆਈ.ਟੀ.ਆਈ. ਰੂਪਨਗਰ ਨੂੰ ਮਜ਼ਬੂਤ ਅਤੇ ਅਪਗ੍ਰੇਡ ਕਰਨ ਲਈ ਪੰਜਾਬ ਸਰਕਾਰ ਦੀ ਤਰਫੋਂ ਸੀਮਾ ਜੈਨ, ਆਈ.ਏ.ਐਸ., ਏ.ਸੀ.ਐਸ., ਟੀ.ਈ. ਐਂਡ ਆਈ.ਟੀ. ਅਤੇ ਸ. ਡੀ.ਪੀ.ਐਸ. ਖਰਬੰਦਾ, ਆਈ.ਏ.ਐਸ., ਡਾਇਰੈਕਟਰ, ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਨੇ ਕਲਾਸ ਇੰਡੀਆ ਪ੍ਰਾਈਵੇਟ ਲਿਮਟਿਡ, ਮੋਰਿੰਡਾ ਨਾਲ ਇਹ ਸਮਝੌਤਾ ਸਹੀਬੱਧ ਕੀਤਾ ਹੈ। ਕਲਾਸ ਇੰਡੀਆ, ਜਰਮਨੀ ਦੇ ਕਲਾਸ ਸਮੂਹ ਦੀ ਪੂਰੀ ਮਲਕੀਅਤ ਵਾਲੀ ਸਹਾਇਕ ਕੰਪਨੀ ਹੈ ਜਿਸਦਾ ਮੁੱਖ ਦਫਤਰ ਵੈਸਟਫਾਲੀਆ ਸੂਬੇ ਵਿੱਚ ਹਰਸੇਵਿੰਕਲ ਵਿਖੇ ਸਥਿਤ ਹੈ। 

ਇਹ ਵੀ ਪੜ੍ਹੋ​  : ਬੇਅਦਬੀ ਮਸਲੇ ਦੀ ਸੁਣਵਾਈ ਪੰਜਾਬ ਤੋਂ ਬਾਹਰ ਹੋਣ ਦੇ ਫੈਸਲੇ ਮਗਰੋਂ ਸੁਖਰਾਜ ਸਿੰਘ ਦੀ ਪ੍ਰਤੀਕਿਰਿਆ 

ਸਾਲ 1991 ਵਿੱਚ ਸ਼ੁਰੂਆਤ ਤੋਂ ਲੈ ਕੇ, ਕਲਾਸ ਇੰਡੀਆ ਵਿਖੇ ਕੰਬਾਈਨ ਹਾਰਵੈਸਟਰਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ ਜੋ ਵਾਢੀ ਦੀਆਂ ਸਥਾਨਕ ਸਥਿਤੀਆਂ ਲਈ ਢੁਕਵੀਂਆਂ ਹਨ। ਕਲਾਸ ਇੰਡੀਆ ਹਾਰਵੈਸਟਿੰਗ ਕੰਬਾਈਨ ਵਰਕਸ਼ਾਪ, ਉਪਕਰਨ, ਕੰਪਿਊਟਰ ਲੈਬ, ਪਲੇਸਮੈਂਟ ਲੈਬ, ਸਮਾਰਟ ਕਲਾਸਰੂਮ ਸ਼ੁਰੂ ਕਰਨ, ਆਰ.ਓ. ਸਿਸਟਮ ਲਗਾਉਣ, ਸਿਵਲ ਬੁਨਿਆਦੀ ਢਾਂਚੇ ਨੂੰ ਤਿਆਰ ਕਰਨ ਅਤੇ ਹੁਨਰਮੰਦ ਸਿਖਿਆਰਥੀਆਂ ਦੀ ਨਿਯੁਕਤੀ ਲਈ ਪਹਿਲਕਦਮੀਆਂ ਸ਼ੁਰੂ ਕਰੇਗਾ।
ਕੈਬਨਿਟ ਮੰਤਰੀ ਬੈਂਸ ਨੇ ਦੱਸਿਆ ਕਿ ਇਸ ਨਾਲ ਸਰਕਾਰੀ ਆਈ.ਟੀ.ਆਈ., ਰੂਪਨਗਰ ਦੇ ਸਿਖਿਆਰਥੀਆਂ ਨੂੰ ਆਪਣੇ ਹੁਨਰ ਨਿਖਾਰਨ, ਸਵੈ-ਉੱਦਮਤਾ ਨੂੰ ਉਤਸ਼ਾਹਿਤ ਕਰਨ ਅਤੇ ਬਿਹਤਰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਵਿੱਚ ਸਹਾਇਤਾ ਕਰੇਗਾ। ਇਸ ਸਬੰਧੀ ਦੋਵਾਂ ਧਿਰਾਂ ਨੇ 28.02.2023 ਨੂੰ ਸਮਝੌਤਾ ਸਹੀਬੱਧ ਕੀਤਾ। ਇਸ ਉਪਰੰਤ ਪ੍ਰੋਗਰਾਮ ਨੂੰ ਲਾਗੂ ਕਰਨ ਦੀ ਸ਼ੁਰੂਆਤ ਹੋਵੇਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

PU Protest:ਨਿਹੰਗ ਸਿੰਘਾਂ ਦੀ ਫ਼ੌਜ ਲੈ ਕੇ Panjab University ਪਹੁੰਚ ਗਏ Raja Raj Singh , ਲਲਕਾਰੀ ਕੇਂਦਰ ਸਰਕਾਰ

09 Nov 2025 3:09 PM

Partap Bajwa | PU Senate Election: ਪੰਜਾਬ ਉੱਤੇ RSS ਕਬਜ਼ਾ ਕਰਨਾ ਚਾਹੁੰਦੀ ਹੈ ਤਾਂ ਹੀ ਅਜਿਹੇ ਫੈਸਲੈ ਲੈ ਰਹੀ ਹੈ

09 Nov 2025 2:51 PM

Bittu Balial Death News : ਵੱਡੇ ਹਾਦਸੇ ਤੋਂ ਬਾਅਦ ਵੀ ਇਸ Kabaddi player ਨੇ ਨਹੀਂ ਛੱਡੀ ਸੀ ਕੱਬਡੀ | Last Raid

08 Nov 2025 3:01 PM

Wrong E challan : ਘਰ ਖੜ੍ਹੇ ਮੋਟਰਸਾਈਕਲ ਦਾ ਕੱਟਿਆ ਗਿਆ ਚਲਾਨ, ਸਾਰੀ ਕਹਾਣੀ ਸੁਣ ਤੁਹਾਡੇ ਵੀ ਉੱਡ ਜਾਣਗੇ ਹੋਸ਼

08 Nov 2025 3:00 PM

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM
Advertisement