ਪੰਜਾਬ ਦੇ ਨਾਮ ਇਕ ਹੋਰ ਪ੍ਰਾਪਤੀ : ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਪੇਰੋਸ਼ਾਹ ਨੂੰ ਮਿਲੇਗਾ ਕੌਮੀ ਐਵਾਰਡ 

By : KOMALJEET

Published : Feb 28, 2023, 5:43 pm IST
Updated : Feb 28, 2023, 5:43 pm IST
SHARE ARTICLE
Water Supply and Sanitation Minister Bram Shanker Jimpa
Water Supply and Sanitation Minister Bram Shanker Jimpa

ਰਾਸ਼ਟਰਪਤੀ ਅਤੇ ਜਲ ਸ਼ਕਤੀ ਮੰਤਰੀ ਵੱਲੋਂ ਪਿੰਡ ਨੂੰ ਕੀਤਾ ਜਾਵੇਗਾ ‘ਸਵੱਛ ਸੁਜਲ ਸ਼ਕਤੀ ਸਨਮਾਨ-2023’ ਨਾਲ ਸਨਮਾਨਿਤ 

ਕੂਟੇ ਕਰਕਟ ਤੋਂ ਤਿਆਰ ਕੀਤੀ ਜਾਂਦੀ ਔਰਗੈਨਿਕ ਖਾਦ
ਥਾਪਰ ਤਕਨੀਕ ਨਾਲ ਸਫ਼ਾਈ ਤੋਂ ਬਾਅਦ ਸਿੰਚਾਈ ਲਈ ਵਰਤਿਆ ਜਾਂਦਾ ਹੈ ਗੰਦਾ ਪਾਣੀ 
ਚੰਡੀਗੜ੍ਹ :
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੇ ਨਾਂ ਇਕ ਹੋਰ ਪ੍ਰਾਪਤੀ ਜੁੜ ਗਈ ਹੈ। ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮਹ ਸ਼ੰਕਰ ਜਿੰਪਾ ਨੇ ਦੱਸਿਆ ਕਿ 4 ਮਾਰਚ ਨੂੰ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਪੇਰੋਸ਼ਾਹ ਨੂੰ ਦੇਸ਼ ਦੇ ਰਾਸ਼ਟਰਪਤੀ ਅਤੇ ਜਲ ਸ਼ਕਤੀ ਮੰਤਰੀ ਵੱਲੋਂ ਕੌਮੀ ਐਵਾਰਡ ‘ਸਵੱਛ ਸੁਜਲ ਸ਼ਕਤੀ ਸਨਮਾਨ-2023’ ਨਾਲ ਸਨਮਾਨਿਤ ਕੀਤਾ ਜਾਵੇਗਾ।

 PEROSHAH VILLAGE OF GURDASPUR TO GET NATIONAL AWARDPEROSHAH VILLAGE OF GURDASPUR TO GET NATIONAL AWARD

ਇਹ ਐਵਾਰਡ ਪਿੰਡ ਦੀ ਸਰਪੰਚ ਹਰਜਿੰਦਰ ਕੌਰ ਨੂੰ ਪਿੰਡ ‘ਚ ਸੈਨੀਟੇਸ਼ਨ ਦੀਆਂ ਸ਼ਾਨਦਾਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਦਿੱਤਾ ਜਾਵੇਗਾ। ਕੌਮਾਂਤਰੀ ਮਹਿਲਾ ਦਿਵਸ ਦੇ ਸੰਦਰਭ ਵਿਚ ਇਹ ਐਵਾਰਡ ਉਨ੍ਹਾਂ ਔਰਤਾਂ ਨੂੰ ਦਿੱਤਾ ਜਾ ਰਿਹਾ ਹੈ ਜਿਨ੍ਹਾਂ ਨੇ ਜਲ ਸਪਲਾਈ ਅਤੇ ਸੈਨੀਟੇਸ਼ਨ ਖੇਤਰਾਂ ਵਿਚ ਵਿਲੱਖਣ ਕੰਮ ਕੀਤਾ ਹੈ। ਜਿੰਪਾ ਨੇ ਪਿੰਡ ਪੇਰੋਸ਼ਾਹ ਦੇ ਸਮੂਹ ਵਾਸੀਆਂ ਨੂੰ ਇਹ ਕੌਮੀ ਐਵਾਰਡ ਮਿਲਣ ‘ਤੇ ਮੁਬਾਰਕਾਂ ਦਿੱਤੀਆਂ ਹਨ।

 PEROSHAH VILLAGE OF GURDASPUR TO GET NATIONAL AWARDPEROSHAH VILLAGE OF GURDASPUR TO GET NATIONAL AWARD

ਮੰਤਰੀ ਜਿੰਪਾ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਪਿੰਡ ਪੇਰੋਸ਼ਾਹ ਨੇ ਗੰਦੇ ਪਾਣੀ ਅਤੇ ਕੂੜਾ ਕਰਕਟ ਦਾ ਸੁਚੱਜਾ ਪ੍ਰਬੰਧ ਕਰਕੇ ਕੌਮੀ ਪੱਧਰ ‘ਤੇ ਨਾਮਣਾ ਖੱਟਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦਾ ਸੁਪਨਾ ਹੈ ਕਿ ਪੰਜਾਬ ਦਾ ਹਰੇਕ ਪਿੰਡ ਇਕ ਮਾਡਲ ਪਿੰਡ ਹੋਵੇ ਅਤੇ ਉੱਥੇ ਸਾਫ-ਸਫਾਈ ਦਾ ਖਾਸ ਧਿਆਨ ਰੱਖਿਆ ਜਾਵੇ। ਇਸ ਮਕਸਦ ਦੀ ਪੂਰਤੀ ਲਈ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦਿਨ-ਰਾਤ ਮਿਹਨਤ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਲਈ ਪੰਜਾਬ ਸਰਕਾਰ ਯਤਨਸ਼ੀਲ ਹੈ ਅਤੇ ਇਸ ਮੰਤਵ ਨੂੰ ਪੂਰਾ ਕਰਨ ਲਈ ਸਾਰਥਕ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।

ਜ਼ਿਕਰਯੋਗ ਹੈ ਕਿ ਪਿੰਡ ਪੇਰੋਸ਼ਾਹ ਬਟਾਲਾ ਨਜ਼ਦੀਕ ਸ੍ਰੀ ਹਰਿਗੋਬਿੰਦਪੁਰ ਬਲਾਕ ਵਿਚ ਪੈਂਦਾ ਹੈ। ਪਿੰਡ ਵਾਸੀਆਂ ਵੱਲੋਂ ਗੰਦੇ ਪਾਣੀ ਨੂੰ ਥਾਪਰ ਤਕਨੀਕ ਦੀ ਵਰਤੋਂ ਕਰਕੇ ਸਾਫ ਕੀਤਾ ਜਾ ਰਿਹਾ ਹੈ ਅਤੇ ਇਸ ਦੀ ਵਰਤੋਂ ਸਿੰਚਾਈ ਲਈ ਕੀਤੀ ਜਾ ਰਹੀ ਹੈ। ਔਖੇ ਸਮੇਂ ਵਿਚ ਇਹ ਪਾਣੀ ਪਿੰਡ ਵਾਸੀਆਂ ਦੀਆਂ ਹੋਰਨਾਂ ਜ਼ਰੂਰਤਾਂ ਲਈ ਵੀ ਵਰਤਿਆਂ ਜਾਂਦਾ ਹੈ। ਇਸ ਤੋਂ ਇਲਾਵਾ ਪਿੰਡ ਵਿਚ ਹੀ ਕੂੜੇ ਤੋਂ ਖਾਦ ਤਿਆਰ ਕੀਤੀ ਜਾ ਰਹੀ ਹੈ।

 PEROSHAH VILLAGE OF GURDASPUR TO GET NATIONAL AWARDPEROSHAH VILLAGE OF GURDASPUR TO GET NATIONAL AWARD

ਕੌਮੀ ਐਵਾਰਡ ਦੀ ਪ੍ਰਾਪਤੀ ‘ਤੇ ਪਿੰਡ ਪੇਰੋਸ਼ਾਹ ਦੀ ਸਰਪੰਚ ਹਰਜਿੰਦਰ ਕੌਰ ਨੇ ਖੁਸ਼ੀ ਦਾ ਇਜ਼ਹਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਨੂੰ ਸਾਫ-ਸੁਥਰਾ ਤੇ ਸਵੱਛ ਬਣਾਉਣ ਲਈ ਹੋਰਨਾਂ ਪਿੰਡਾਂ ਨੂੰ ਵੀ ਪੰਜਾਬ ਸਰਕਾਰ ਦੀ ਸਹਾਇਤਾ ਨਾਲ ਅਜਿਹੇ ਪ੍ਰੋਜੈਕਟ ਸਥਾਪਤ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ।

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਪ੍ਰਮੁੱਖ ਸਕੱਤਰ ਡੀ.ਕੇ. ਤਿਵਾੜੀ ਅਤੇ ਵਿਭਾਗ ਮੁਖੀ ਮੁਹੰਮਦ ਇਸ਼ਫਾਕ ਨੇ ਕਿਹਾ ਕਿ ਪਿੰਡ ਪੇਰੋਸ਼ਾਹ ਨੂੰ ਕੌਮੀ ਪੱਧਰ ‘ਤੇ ਸਨਮਾਨ ਮਿਲਣ ਨਾਲ ਪੰਜਾਬ ਦੇ ਹੋਰ ਪਿੰਡ ਵੀ ਗੰਦੇ ਪਾਣੀ ਅਤੇ ਕੂੜਾ ਕਰਕਟ ਦੇ ਸੁਚੱਜੇ ਪ੍ਰਬੰਧਨ ਲਈ ਪ੍ਰੇਰਿਤ ਹੋਣਗੇ।

SHARE ARTICLE

ਏਜੰਸੀ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement