
ਇਸ ਦੀ ਜਾਣਕਾਰੀ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਟਵੀਟ ਜ਼ਰੀਏ ਸਾਂਝੀ ਕੀਤੀ ਹੈ।
ਚੰਡੀਗੜ੍ਹ: ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਸਕੂਲਾਂ ਦਾ ਸਮਾਂ ਬਦਲ ਦਿੱਤਾ ਹੈ। ਭਲਕੇ ਯਾਨੀ 1 ਮਾਰਚ 2023 ਤੋਂ 31 ਮਾਰਚ 2023 ਤੱਕ ਪੰਜਾਬ ਦੇ ਸਾਰੇ ਸਕੂਲ ਸਵੇਰੇ 8.30 ਵਜੇ ਖੁੱਲ੍ਹਣਗੇ। ਇਸ ਦੀ ਜਾਣਕਾਰੀ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਟਵੀਟ ਜ਼ਰੀਏ ਸਾਂਝੀ ਕੀਤੀ ਹੈ।
ਇਹ ਵੀ ਪੜ੍ਹੋ: ਨਰਮਾ ਪੱਟੀ ਦੇ ਕਿਸਾਨਾਂ ਨੂੰ 1 ਅਪ੍ਰੈਲ ਤੋਂ ਮਿਲੇਗਾ ਨਹਿਰੀ ਪਾਣੀ, CM ਨੇ ਸਿੰਚਾਈ ਵਿਭਾਗ ਦੇ ਅਫਸਰਾਂ ਨਾਲ ਕੀਤੀ ਮੀਟਿੰਗ
ਉਹਨਾਂ ਲਿਖਿਆ, “ਕੱਲ੍ਹ ਮਿਤੀ 01/03/2023 ਤੋਂ 31/03/2023 ਤੱਕ ਪੰਜਾਬ ਰਾਜ ਦੇ ਸਮੂਹ ਸਕੂਲ ਸਵੇਰੇ 8:30 ਵਜੇ ਖੁੱਲ੍ਹਣਗੇ। ਪ੍ਰਾਇਮਰੀ ਸਕੂਲਾਂ ਵਿੱਚ ਬਾਅਦ ਦੁਪਹਿਰ 2:30 ਵਜੇ ਸਾਰੀ ਛੁੱਟੀ ਹੋਵੇਗੀ ਜਦਕਿ ਮਿਡਲ/ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ 2:50 ‘ਤੇ ਸਾਰੀ ਛੁੱਟੀ ਹੋਵੇਗੀ”।