
ਬਗ਼ੈਰ ਐਨਓਸੀ ਰਜਿਸਟਰੀ ਕਰਵਾਉਣ ਦੇ ਘਪਲੇ ਦਾ ਵਿਜੀਲੈਂਸ ਵਲੋਂ ਪਰਦਾਫਾਸ਼
ਨਕਸ਼ਾ ਨਵੀਸ ਨਿਤਿਨ ਦੱਤ ਨੂੰ 20 ਹਜ਼ਾਰ ਰੁਪਏ ਰਿਸ਼ਵਤ ਸਣੇ ਰੰਗੇ ਹੱਥੀਂ ਕੀਤਾ ਕਾਬੂ
ਜ਼ਮੀਨ ਦੀ ਰਜਿਸਟਰੀ ਕਰਵਾਉਣ ਬਦਲੇ ਮੰਗੇ ਸਨ 70 ਹਜ਼ਾਰ ਰੁਪਏ
ਲੁਧਿਆਣਾ : ਵਿਜੀਲੈਂਸ ਬਿਊਰੋ ਨੇ ਤਹਿਸੀਲ ਦਫ਼ਤਰ ਵਿੱਚ ਬਿਨਾਂ ਐਨ.ਓ.ਸੀ. ਜ਼ਮੀਨ ਦੀ ਰਜਿਸਟ੍ਰੇਸ਼ਨ ਦੇ ਚੱਲ ਰਹੇ ਘਪਲੇ ਨੂੰ ਲੈ ਕੇ ਵੱਡੀ ਛਾਪੇਮਾਰੀ ਕੀਤੀ ਹੈ। ਐਨ.ਓ.ਸੀ ਤੋਂ ਬਿਨਾਂ ਰਜਿਸਟਰੀ ਕਰਵਾਉਣ ਦੇ ਮਾਮਲੇ ਵਿੱਚ ਇੱਕ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ ਵਿਜੀਲੈਂਸ ਨੇ ਲੁਧਿਆਣਾ ਕੇਂਦਰੀ ਸਬ-ਤਹਿਸੀਲ ਵਿੱਚ ਛਾਪਾ ਮਾਰ ਕੇ ਨਕਸ਼ਾ ਨਵੀਸ ਨੂੰ 20,000 ਰੁਪਏ ਦੀ ਰਿਸ਼ਵਤ ਜਣੇ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਹ ਵੀ ਪੜ੍ਹੋ : ਸੰਗੀਨ ਜੁਰਮਾਂ ਦੇ ਮੁਲਜ਼ਮਾਂ ਲਈ ਸੁਰੱਖਿਅਤ ਪਨਾਹਗਾਹ ਸਾਬਤ ਹੋ ਰਹੀਆਂ ਹਨ ਪੰਜਾਬ ਦੀਆਂ ਜੇਲ੍ਹਾਂ!
ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਨੇ ਬਿਨਾਂ ਐਨ.ਓ.ਸੀ ਰਜਿਸਟਰੀ ਕਰਵਾਉਣੀ ਸੀ, ਜਿਸ ਲਈ 70,000 ਰੁਪਏ ਦੀ ਰਿਸ਼ਵਤ ਮੰਗੀ ਜਾ ਰਹੀ ਸੀ ਅਤੇ ਮਾਮਲਾ 40,000 ਰੁਪਏ ਵਿੱਚ ਤੈਅ ਹੋਇਆ। ਉਸ ਨੇ ਇਸ ਦੀ ਸ਼ਿਕਾਇਤ ਵਿਜੀਲੈਂਸ ਨੂੰ ਕੀਤੀ, ਜਿਸ ਤੋਂ ਬਾਅਦ ਜਾਲ ਵਿਛਾ ਕੇ ਕਾਰਵਾਈ ਕੀਤੀ ਗਈ।
ਦੂਜੇ ਪਾਸੇ ਵਿਜੀਲੈਂਸ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਦੀ ਤਰਫੋਂ ਨਕਸ਼ਾ ਨਵੀਸ ਨਿਤਿਨ ਦੱਤ ਨੂੰ 20,000 ਰੁਪਏ ਦੀ ਰਿਸ਼ਵਤ ਸਣੇ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਉੱਤਰ ਪ੍ਰਦੇਸ਼ 'ਚ ਭੂ ਮਾਫੀਆ ਖ਼ਿਲਾਫ਼ 27 ਸਾਲ ਤੋਂ ਧਰਨੇ 'ਤੇ ਬੈਠਾ ਹੈ ਇਹ ਅਧਿਆਪਕ
ਦੂਜੇ ਪਾਸੇ ਸੂਤਰਾਂ ਦੀ ਮੰਨੀਏ ਤਾਂ ਇਸ ਮਾਮਲੇ 'ਚ ਕਈ ਅਧਿਕਾਰੀ ਵੀ ਫਸ ਸਕਦੇ ਹਨ ਕਿਉਂਕਿ ਇਹ ਸਾਰਾ ਕੰਮ ਸਬ ਤਹਿਸੀਲ 'ਚ ਨਕਸ਼ਾ ਨਵੀਸ ਵੱਲੋਂ ਗਠਜੋੜ ਰਾਹੀਂ ਹੀ ਕੀਤਾ ਜਾ ਰਿਹਾ ਸੀ। ਹਾਲਾਂਕਿ ਵਿਜੀਲੈਂਸ ਅਜੇ ਕੁਝ ਵੀ ਕਹਿਣ ਤੋਂ ਇਨਕਾਰ ਕਰ ਰਹੀ ਹੈ।