Punjab Budget : ਬਜਟ ’ਚ ਮਾਲਵਾ ਲਈ ਨਵੀਂ ਨਹਿਰ ਦਾ ਐਲਾਨ ਕਰਨ ਦੀ ਤਿਆਰੀ ’ਚ ਪੰਜਾਬ ਸਰਕਾਰ
Published : Feb 28, 2024, 3:00 pm IST
Updated : Feb 28, 2024, 3:00 pm IST
SHARE ARTICLE
Bhagwant Mann govt likely to announce new canal for Malwa in Punjab Budget
Bhagwant Mann govt likely to announce new canal for Malwa in Punjab Budget

ਪ੍ਰਸਤਾਵਿਤ ਨਹਿਰ ਹਰੀਕੇ ਹੈੱਡਵਰਕਸ ਤੋਂ ਸ਼ੁਰੂ ਹੋਵੇਗੀ ਅਤੇ ਰਾਜਸਥਾਨ ਫੀਡਰ ਨਹਿਰ ਦੇ ਖੱਬੇ ਪਾਸੇ ਵੜਿੰਗ ਖੇੜਾ ਪਿੰਡ ਤਕ ਚੱਲੇਗੀ

Punjab Budget: ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ 5 ਮਾਰਚ ਨੂੰ ਅਪਣਾ ਤੀਜਾ ਬਜਟ ਪੇਸ਼ ਕਰਦੇ ਸਮੇਂ ਅਪਣੇ ਪਹਿਲੇ ਵੱਡੇ ਬੁਨਿਆਦੀ ਢਾਂਚੇ ਦੇ ਪ੍ਰਾਜੈਕਟ ਦਾ ਐਲਾਨ ਕਰ ਸਕਦੀ ਹੈ। ਸਰਕਾਰ ਬਜਟ ’ਚ ਰਾਜਸਥਾਨ ਫੀਡਰ ਨਹਿਰ ਦੇ ਨਾਲ ਚੱਲਣ ਵਾਲੀ ਨਵੀਂ ਨਹਿਰ ‘ਮਾਲਵਾ ਨਹਿਰ’ ਦੇ ਨਿਰਮਾਣ ਦਾ ਐਲਾਨ ਕਰ ਸਕਦੀ ਹੈ।

ਚੰਡੀਗੜ੍ਹ ਤੋਂ ਛਪਦੇ ਇਕ ਅੰਗਰੇਜ਼ੀ ਅਖ਼ਬਾਰ ਨੇ ਸਰਕਾਰ ਦੇ ਉੱਚ ਪੱਧਰੀ ਸੂਤਰਾਂ ਦੇ ਹਵਾਲੇ ਨਾਲ ਦਸਿਆ ਹੈ ਕਿ ਨਹਿਰ ਲਈ ਜ਼ਮੀਨ ਐਕੁਆਇਰ ਕਰਨ ਅਤੇ ਇਸ ਦੀ ਉਸਾਰੀ ਲਈ ਬਜਟ ਅਲਾਟਮੈਂਟ ਵਿੱਤ ਮੰਤਰੀ ਹਰਪਾਲ ਚੀਮਾ ਵਲੋਂ ਪੇਸ਼ ਕੀਤੇ ਜਾਣ ਵਾਲੇ ਬਜਟ ਪ੍ਰਸਤਾਵਾਂ ’ਚ ਸ਼ਾਮਲ ਕੀਤਾ ਜਾਵੇਗਾ।
ਪ੍ਰਾਜੈਕਟ ਦੀ ਅਨੁਮਾਨਿਤ ਲਾਗਤ 720 ਕਰੋੜ ਰੁਪਏ ਹੈ। ਇਸ ਨਹਿਰ ਨਾਲ ਫਰੀਦਕੋਟ, ਬਠਿੰਡਾ, ਮੁਕਤਸਰ ਅਤੇ ਫਾਜ਼ਿਲਕਾ ’ਚ ਸਿੰਚਾਈ ਸਹੂਲਤਾਂ ’ਚ ਵਾਧਾ ਹੋਣ ਦੀ ਉਮੀਦ ਹੈ। ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਮਾਲਵਾ ਖੇਤਰ ’ਚ ਇਕ ਵੱਡੇ ਬੁਨਿਆਦੀ ਢਾਂਚੇ ਦੇ ਪ੍ਰਾਜੈਕਟ ਦੇ ਐਲਾਨ ਨਾਲ ਸੱਤਾਧਾਰੀ ਪਾਰਟੀ ਦੀਆਂ ਚੋਣ ਸੰਭਾਵਨਾਵਾਂ ਨੂੰ ਹੁਲਾਰਾ ਮਿਲਣ ਦੀ ਉਮੀਦ ਹੈ। ਪੰਜਾਬ ਦੇ 13 ਲੋਕ ਸਭਾ ਹਲਕਿਆਂ ’ਚੋਂ ਅੱਠ ਮਾਲਵਾ ਖੇਤਰ ’ਚ ਆਉਂਦੇ ਹਨ।

ਸਰਕਾਰੀ ਸੂਤਰਾਂ ਦਾ ਕਹਿਣਾ ਹੈ ਕਿ ਰਾਜਸਥਾਨ ਸਰਕਾਰ ਨੇ ਨਹਿਰ ਦੀ ਉਸਾਰੀ ਲਈ ਸਿਧਾਂਤਕ ਪ੍ਰਵਾਨਗੀ ਦੇ ਦਿਤੀ ਹੈ ਪਰ ਪੰਜਾਬ ਸਰਕਾਰ ਨੇ ਹੁਣ ਜ਼ਮੀਨ ਐਕੁਆਇਰ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿਤੀ ਹੈ। ਜਲ ਸਰੋਤ ਵਿਭਾਗ ਦੇ ਪ੍ਰਮੁੱਖ ਸਕੱਤਰ ਕ੍ਰਿਸ਼ਨ ਕੁਮਾਰ ਨੇ ਜ਼ੀਰਾ, ਫਿਰੋਜ਼ਪੁਰ, ਫਰੀਦਕੋਟ, ਕੋਟਕਪੂਰਾ, ਮੁਕਤਸਰ, ਗਿੱਦੜਬਾਹਾ ਅਤੇ ਮਲੋਟ ਦੇ 7 ਸਬ-ਡਵੀਜ਼ਨਲ ਮੈਜਿਸਟਰੇਟਾਂ ਨੂੰ ਭੂਮੀ ਪ੍ਰਾਪਤੀ ਅਧਿਕਾਰੀ ਨਿਯੁਕਤ ਕੀਤਾ ਹੈ। ਲਗਭਗ 500 ਏਕੜ ਜ਼ਮੀਨ ਐਕੁਆਇਰ ਕੀਤੀ ਜਾਣੀ ਹੈ।

ਪ੍ਰਸਤਾਵਿਤ ਨਹਿਰ ਹਰੀਕੇ ਹੈੱਡਵਰਕਸ ਤੋਂ ਸ਼ੁਰੂ ਹੋਵੇਗੀ ਅਤੇ ਰਾਜਸਥਾਨ ਫੀਡਰ ਨਹਿਰ ਦੇ ਖੱਬੇ ਪਾਸੇ ਵੜਿੰਗ ਖੇੜਾ ਪਿੰਡ ਤਕ ਚੱਲੇਗੀ। ਇਹ ਨਹਿਰ ਰਾਜਸਥਾਨ ਫੀਡਰ ਦੇ ਖੱਬੇ ਪਾਸੇ ਰਾਜਸਥਾਨ ਦੀ ਅਣਵਰਤੀ ਜ਼ਮੀਨ ’ਤੇ ਬਣਾਉਣ ਦਾ ਪ੍ਰਸਤਾਵ ਹੈ। ਇਸ ਦਾ ਕਮਾਂਡ ਏਰੀਆ 1.77 ਲੱਖ ਏਕੜ, ਲੰਬਾਈ 150 ਕਿਲੋਮੀਟਰ ਅਤੇ ਡੂੰਘਾਈ 25 ਫੁੱਟ ਹੋਵੇਗੀ ਅਤੇ ਇਸ ਨਹਿਰ ਰਾਹੀਂ 718.63 ਕਿਊਸਿਕ ਪਾਣੀ ਛਡਿਆ ਜਾਵੇਗਾ। ਇਸ ਨਹਿਰ ਨਾਲ ਪੰਜਾਬ ਅਤੇ ਰਾਜਸਥਾਨ ਦੋਹਾਂ ਨੂੰ ਲਾਭ ਹੋਣ ਦੀ ਉਮੀਦ ਹੈ ਕਿਉਂਕਿ ਪਾਣੀ ਦੀ ਵਾਧੂ ਉਪਲਬਧਤਾ ਨਾਲ ਸਰਹਿੰਦ ਫੀਡਰ ਨਹਿਰ ਦੇ ਕਮਾਂਡ ਏਰੀਆ ਨੂੰ ਸਿੰਚਾਈ ਲਈ ਨਿਰੰਤਰ ਸਪਲਾਈ ਮਿਲੇਗੀ। ਇਸ ਸਮੇਂ ਸਰਹਿੰਦ ਫੀਡਰ ਦੀ ਅਬੋਹਰ ਨਹਿਰ ਡਿਵੀਜ਼ਨ ਨੂੰ ਸਾਉਣੀ ਦੇ ਸੀਜ਼ਨ ਦੌਰਾਨ ਰੋਟੇਸ਼ਨ ਦੇ ਆਧਾਰ ’ਤੇ ਪਾਣੀ ਮਿਲਦਾ ਹੈ।

(For more Punjabi news apart from Bhagwant Mann govt likely to announce new canal for Malwa in Punjab Budget, stay tuned to Rozana Spokesman)

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement