Punjab News: 3 ਕਰੋੜ 60 ਲੱਖ ਦੀ ਲਾਗਤ ਨਾਲ ਬਣਨਗੀਆਂ ਮੁਹਾਲੀ ’ਚ 12 ਲਾਇਬ੍ਰੇਰੀਆਂ: ਵਿਧਾਇਕ ਕੁਲਵੰਤ ਸਿੰਘ
Published : Feb 28, 2024, 9:39 am IST
Updated : Feb 28, 2024, 9:39 am IST
SHARE ARTICLE
12 libraries will be built in Mohali at a cost of 3 crore 60 lakhs
12 libraries will be built in Mohali at a cost of 3 crore 60 lakhs

ਮੁਹਾਲੀ ਹਲਕੇ ’ਚ ਬਣਨਗੀਆਂ 6 ਲਾਇਬ੍ਰੇਰੀਆਂ

Punjab News: ਆਮ ਆਦਮੀ ਪਾਰਟੀ ਵਲੋਂ ਵਿਧਾਨ ਸਭਾ ਚੋਣਾਂ ਵਿਚ ਜੋ ਲੋਕਾਂ ਨਾਲ ਵਾਅਦੇ ਕੀਤੇ ਗਏ ਸਨ ਕਿ ਉਨਾਂ ਨੂੰ ਇਕ-ਇਕ ਕਰ ਕੇ ਪੂਰਾ ਕੀਤਾ ਜਾ ਰਿਹਾ ਹੈ, ਜਿਨ੍ਹਾਂ ’ਚੋਂ ਸਿਹਤ ਅਤੇ ਸਿਖਿਆ ਨਾਲ ਸਬੰਧਤ ਲੋੜੀਂਦੀਆਂ ਸਹੂਲਤਾਂ ਨੂੰ ਪੂਰਾ ਕਰਨਾ ਅਤੇ ਬੱਚਿਆਂ ਦਾ ਧਿਆਨ ਨਸ਼ਿਆਂ ਤੋਂ ਹਟਾ ਕੇ ਚੰਗੇ ਪਾਸੇ ਵਲ ਲਗਾਉਣ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਪੰਜਾਬ ਭਰ ਵਿਚ ਲਾਈਬ੍ਰੇਰੀਆਂ ਖੋਲ੍ਹੀਆਂ ਜਾ ਰਹੀਆਂ ਹਨ ਅਤੇ ਬੱਚਿਆਂ ਦੇ ਹੱਥ ਨਸ਼ਾ ਛੁੜਾ ਕੇ ਕਿਤਾਬ ਫੜਾਉਣ ਵਾਲੀ ਗੱਲ ਨੂੰ ਅਮਲੀ ਜਾਮਾ ਪਹਿਨਾਇਆ ਜਾ ਰਿਹਾ ਹੈ।

ਇਹ ਗੱਲ ਵਿਧਾਇਕ ਕੁਲਵੰਤ ਸਿੰਘ ਨੇ ਪਿੰਡ ਮੌਲੀ ਬੈਦਵਾਣ ਵਿਖੇ ਕਹੀ। ਵਿਧਾਇਕ ਕੁਲਵੰਤ ਸਿੰਘ ਨੇ 30 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਲਾਇਬਰੇਰੀ ਦੀ ਇਮਾਰਤ ਦਾ ਉਦਘਾਟਨ ਕੀਤਾ ਅਤੇ ਨਾਲ ਹੀ ਲਾਈਬ੍ਰੇਰੀ ਦੇ ਵਾਸਤੇ 10 ਲੱਖ ਰੁਪਏ ਦਾ ਚੈੱਕ ਵੀ ਸਪੁਰਦ ਕੀਤਾ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਮੁਹਾਲੀ ਹਲਕੇ ਵਿਚ ਹੀ ਜ਼ਿਲ੍ਹੇ ’ਚ ਖੁਲ੍ਹਣ ਵਾਲੀਆਂ 12 ਲਾਇਬ੍ਰੇਰੀਆਂ ’ਚੋਂ 6 ਲਾਇਬ੍ਰੇਰੀਆਂ ਖੁਲ੍ਹ ਰਹੀਆਂ ਹਨ, ਤਾਕਿ ਨੌਜਵਾਨ ਪੀੜ੍ਹੀ ਬਜ਼ੁਰਗ ਅਤੇ ਵਿਦਿਆਰਥੀ ਇਨ੍ਹਾਂ ਲਾਇਬ੍ਰੇਰੀਆਂ ਦਾ ਫਾਇਦਾ ਉਠਾ ਕੇ ਅਪਣਾ, ਅਪਣੇ ਪਰਵਾਰ ਦਾ ਅਤੇ ਪੰਜਾਬ ਦਾ ਨਾਮ ਰੌਸ਼ਨ ਕਰ ਸਕਣ।

ਉਨਾਂ ਕਿਹਾ ਕਿ ਅੱਜ ਸਰਕਾਰ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਮੁਲਾਜ਼ਮ ਖੁਦ ਲੋਕਾਂ ਦੇ ਦੁਆਰ ਤੇ ਜਾ ਕੇ, ਉਨਾਂ ਦੇ ਕੰਮ ਕਰ ਰਹੇ ਹਨ ਅਤੇ ਥਾਂ-ਥਾਂ ਪਿੰਡਾਂ ਵਿਚ ਅਤੇ ਸ਼ਹਿਰਾਂ ਵਿਚ ਵਾਰਡ ਵਾਈਜ਼ ਕੈਂਪ ਸੁਵਿਧਾ ਕੈਂਪ ਲਗਾਏ ਜਾ ਰਹੇ ਹਨ ਅਤੇ ਇਨਾਂ ਸੁਵਿਧਾ ਕੈਂਪਾਂ ਵਿਚ ਸਵੇਰ ਵੇਲੇ ਤੋਂ ਹੀ ਲੋਕਾਂ ਦੀ ਭੀੜ ਆਪੋ ਅਪਣੇ ਕੰਮ ਕਰਵਾਉਣ ਲਈ ਜੁਟਣੀ ਸ਼ੁਰੂ ਹੋ ਜਾਂਦੀ ਹੈ। ਉਨਾਂ ਕਿਹਾ ਕਿ ਲੋਕਾਂ ਨੂੰ ਆਪਣੇ ਰੋਜ਼ ਮਰਾ ਦੇ ਕੰਮ ਕਰਵਾਉਣ ਲਈ ਦਫਤਰਾਂ ਵਿਚ ਖੱਜਲ-ਖੁਆਰੀ ਦਾ ਸਾਹਮਣਾ ਨਹੀਂ ਕਰਨਾ ਪੈਂਦਾ, ਸਗੋਂ ਸਰਕਾਰ ਖੁਦ ਉਨਾਂ ਦੇ ਦੁਆਰ ਤੇ ਆ ਕੇ ਉਨਾਂ ਦੇ ਕੰਮ ਕਰ ਰਹੀ ਹੈ।

ਇਸ ਮੌਕੇ ਪਿੰਡ ਮੌਲੀ ਵਿਖੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਅਵਤਾਰ ਸਿੰਘ ਮੌਲੀ, ਸਤਵਿੰਦਰ ਸਿੰਘ ਮਿੱਠੂ, ਹਰਜੋਤ ਸਿੰਘ ਗੱਬਰ, ਭੁਪਿੰਦਰ ਸਿੰਘ ਸਰਪੰਚ, ਸਤਵਿੰਦਰ ਸਿੰਘ ਬਿੱਟੂ, ਹਰਦੀਪ ਸਿੰਘ ਅਤੇ ਚੇਤਨ ਸਿੰਘ ਹਾਜ਼ਰ ਸਨ ਜਦਕਿ ਪਿੰਡ ਭਾਗੋ ਮਾਜਰਾ ਵਿਖੇ ਲਾਇਬ੍ਰੇਰੀ ਦੇ ਨਿਰਮਾਣ ਕਾਰਜ ਦੇ ਉਦਘਾਟਨ ਦੇ ਮੌਕੇ ਵਿਧਾਇਕ ਕੁਲਵੰਤ ਸਿੰਘ ਵਲੋਂ ਪਿੰਡ ਵਾਸੀਆਂ ਨੂੰ 10 ਲੱਖ ਰੁਪਏ ਦਾ ਚੈੱਕ ਵੀ ਸੌਂਪਿਆ ਗਿਆ। ਬਲਬੀਰ ਸਿੰਘ ਜਥੇਦਾਰ ਬੇਰੋਪੁਰ, ਪਰਮਜੀਤ ਸਿੰਘ, ਬੰਤ ਸਿੰਘ, ਗੁਰਜੰਟ ਸਿੰਘ, ਰਣਜੀਤ ਸਿੰਘ, ਸੁਰਿੰਦਰ ਕੌਰ, ਅਵਤਾਰ ਸਿੰਘ ਬੇਰੋਪੁਰ, ਆਮ ਆਦਮੀ ਪਾਰਟੀ ਦੇ ਨੇਤਾ ਕੁਲਦੀਪ ਸਿੰਘ ਸਮਾਣਾ, ਨੰਬਰਦਾਰ ਹਰਸੰਗਤ ਸਿੰਘ ਸੁਹਾਣਾ, ਗੁਰਿੰਦਰ ਸਿੰਘ, ਅਵਤਾਰ ਸਿੰਘ, ਨਰਾਇਣ ਸਿੰਘ, ਜਦਕਿ ਪਿੰਡ ਮੌਜਪੁਰ ਵਿਖੇ ਲਾਈਬਰੇਰੀ ਦੀ ਬਿਲਡਿੰਗ ਦੇ ਉਦਘਾਟਨ ਮੌਕੇ ਵਿਧਾਇਕ ਕੁਲਵੰਤ ਸਿੰਘ ਵਲੋਂ ਪਿੰਡ ਵਾਸੀਆਂ ਨੂੰ 10 ਲੱਖ ਰੁਪਏ ਦਾ ਚੈੱਕ ਵੀ ਸੌਂਪਿਆ ਗਿਆ।

 (For more Punjabi news apart from Punjab News: 12 libraries will be built in Mohali at a cost of 3 crore 60 lakhs, stay tuned to Rozana Spokesman)

Location: India, Punjab, S.A.S. Nagar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Goldy Brar Call Audio Viral | Lawrence Bishnoi and brar friendship broken now | Lawrence vs Brar

20 Jun 2025 3:14 PM

Punjab Police Arrest Fazilka Sattebaaz | Sattebaaz quarrel with police | Fazilka Sattebaaz hungama

20 Jun 2025 3:13 PM

Amritpal Singh Mehron : MP Sarabjit Singh Khalsa visits Amritpal Mehron's father, Kamal Kaur Muder

18 Jun 2025 11:24 AM

Ludhiana Election 'ਚ ਕਿਸ ਦੀ ਅੰਦਰਖਾਤੇ ਹੋਈ ਸੈਟਿੰਗ? ਕੌਣ ਖੁਦ ਹਾਰ ਕੇ ਚਾਹੁੰਦਾ ਦੂਜੇ ਨੂੰ ਜਿਤਾਉਣਾ?

18 Jun 2025 11:25 AM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 17/06/2025

17 Jun 2025 8:40 PM
Advertisement