Punjab Weather Update: ਪੰਜਾਬ ਵਿਚ ਭਾਰੀ ਮੀਂਹ ਤੇ ਗੜੇ ਪੈਣ ਦਾ ਅਲਰਟ ਜਾਰੀ
Published : Feb 28, 2024, 2:13 pm IST
Updated : Feb 28, 2024, 4:34 pm IST
SHARE ARTICLE
Punjab Weather Update NEWS IN punjabi
Punjab Weather Update NEWS IN punjabi

Punjab Weather Update: ਮੌਸਮ ਵਿਭਾਗ ਨੇ ਹਨੇਰੀ ਦਾ ਅਲਰਟ ਵੀ ਕੀਤਾ ਜਾਰੀ

Punjab Weather Update NEWS IN punjabi: ਪੰਜਾਬ ਵਿੱਚ ਅੱਜ ਅਤੇ ਕੱਲ੍ਹ ਮੌਸਮ ਸਾਫ਼ ਰਹੇਗਾ। ਇਸ ਦੇ ਨਾਲ ਹੀ 1 ਮਾਰਚ ਤੋਂ ਮੌਸਮ ਪੂਰੀ ਤਰ੍ਹਾਂ ਬਦਲ ਜਾਵੇਗਾ। ਪੱਛਮੀ ਹਿਮਾਲਿਆ ਖੇਤਰ ਵਿੱਚ ਪੱਛਮੀ ਗੜਬੜੀ ਇੱਕ ਵਾਰ ਫਿਰ ਸਰਗਰਮ ਹੋਣ ਲੱਗੀ ਹੈ। ਇਸ ਕਾਰਨ ਠੰਢ ਵੀ ਵਧੇਗੀ। ਅਜਿਹੇ ਵਿਚ ਮੌਸਮ ਵਿਭਾਗ ਵਲੋਂ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। 1 ਮਾਰਚ ਤੋਂ 3 ਮਾਰਚ ਤੱਕ ਸੂਬੇ 'ਚ ਕਈ ਥਾਵਾਂ 'ਤੇ 30-40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਹਵਾਵਾਂ ਚੱਲਣਗੀਆਂ।

ਇਹ ਵੀ ਪੜ੍ਹੋ: Mehal Kalan News: ਵਿਜੀਲੈਂਸ ਨੇ ਕਲਰਕ ਨੂੰ 35 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕੀਤਾ ਕਾਬੂ 

ਕੁਝ ਥਾਵਾਂ 'ਤੇ ਮੀਂਹ, ਤੂਫ਼ਾਨ ਅਤੇ ਗੜੇ ਪੈਣ ਦੀ ਸੰਭਾਵਨਾ ਹੈ। ਅਜਿਹੇ 'ਚ ਲੋਕਾਂ ਨੂੰ ਸਾਵਧਾਨ ਰਹਿਣ ਦੀ ਲੋੜ ਹੈ। ਮੌਸਮ ਵਿਚ ਆਏ ਬਦਲਾਅ ਕਾਰਨ ਘੱਟੋ-ਘੱਟ ਅਤੇ ਵੱਧ ਤੋਂ ਵੱਧ ਤਾਪਮਾਨ ਵਿਚ ਉਤਰਾਅ-ਚੜ੍ਹਾਅ ਜਾਰੀ ਹੈ। ਕਈ ਜ਼ਿਲ੍ਹਿਆਂ ਵਿਚ ਘੱਟੋ-ਘੱਟ ਅਤੇ ਵੱਧ ਤੋਂ ਵੱਧ ਤਾਪਮਾਨ ਵਿਚ ਅੰਤਰ 3 ਡਿਗਰੀ ਹੋ ਗਿਆ ਹੈ। ਇਸ ਦੇ ਨਾਲ ਹੀ ਸੂਬੇ ਵਿਚ ਤਾਪਮਾਨ ਆਮ ਨਾਲੋਂ 1.8 ਡਿਗਰੀ ਘੱਟ ਦਰਜ ਕੀਤਾ ਗਿਆ ਹੈ। ਸਭ ਤੋਂ ਵੱਧ ਤਾਪਮਾਨ ਲੁਧਿਆਣਾ ਵਿੱਚ ਦਰਜ ਕੀਤਾ ਗਿਆ।

ਇਹ ਵੀ ਪੜ੍ਹੋ:  Gujarat News: ਗੁਜਰਾਤ ਦੇ ਪੋਰਬੰਦਰ ਵਿਚ 2 ਹਜ਼ਾਰ ਕਰੋੜ ਰੁਪਏ ਤੋਂ ਵੱਧ ਦੇ ਨਸ਼ੀਲੇ ਪਦਾਰਥ ਜ਼ਬਤ

ਉਥੇ ਤਾਪਮਾਨ 23.4 ਡਿਗਰੀ ਰਿਹਾ, ਜਦਕਿ ਗੁਰਦਾਸਪੁਰ ਦਾ ਸਭ ਤੋਂ ਘੱਟ ਤਾਪਮਾਨ 20.0 ਡਿਗਰੀ ਰਿਹਾ। ਉਂਜ ਤਾਂ ਦਿਨ ਵੇਲੇ ਧੁੱਪ ਨਿਕਲਣ ਕਾਰਨ ਗਰਮੀਆਂ ਵਰਗਾ ਮੌਸਮ ਬਣਿਆ ਹੋਇਆ ਹੈ, ਪਰ ਜਿਵੇਂ-ਜਿਵੇਂ ਸ਼ਾਮ ਨੇੜੇ ਆ ਰਹੀ ਹੈ, ਠੰਢ ਵਧਦੀ ਜਾ ਰਹੀ ਹੈ।ਪੰਜਾਬ ਵਿੱਚ ਅੰਮ੍ਰਿਤਸਰ ਵਿੱਚ 22.6 ਡਿਗਰੀ, ਪਟਿਆਲਾ ਵਿੱਚ 20.8 ਡਿਗਰੀ, ਪਠਾਨਕੋਟ ਵਿੱਚ 23.3, ਬਠਿੰਡਾ ਵਿੱਚ 22.4, ਐਸਬੀਐਸ ਨਗਰ ਵਿੱਚ 21.2, ਬਰਨਾਲਾ ਵਿੱਚ 20.06, ਫਰੀਦਕੋਟ ਵਿੱਚ 22.9, ਫਤਿਹਗੜ੍ਹ ਸਾਹਿਬ ਵਿੱਚ 21.0 ਡਿਗਰੀ ਤਾਪਮਾਨ ਦਰਜ ਕੀਤਾ ਗਿਆ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more news apart from Punjab Weather Update NEWS IN punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM

Rana balachaur Murder News : Kabaddi Coach ਦੇ ਕਤਲ ਦੀ Bambiha gang ਨੇ ਲਈ ਜ਼ਿੰਮੇਵਾਰੀ !

16 Dec 2025 2:54 PM

2 Punjabi youths shot dead in Canada : ਇੱਕ ਦੀ ਗੋ.ਲੀ.ਆਂ ਲੱਗਣ ਨਾਲ ਤੇ ਦੂਜੇ ਦੀ ਸਦਮੇ ਕਾਰਨ ਹੋਈ ਮੌਤ

15 Dec 2025 3:03 PM

Punjabi Gurdeep Singh shot dead in Canada: "ਆਜਾ ਸੀਨੇ ਨਾਲ ਲੱਗਜਾ ਪੁੱਤ, ਭੁੱਬਾਂ ਮਾਰ ਰੋ ਰਹੇ ਟੱਬਰ

15 Dec 2025 3:02 PM

Adv Ravinder Jolly : ਪੰਜਾਬ ਦੇ ਮੁੱਦੇ ਛੱਡ ਘੋੜਿਆਂ ਦੀ ਹਾਰ ਜਿੱਤ ਦੇ ਕੰਮ ਲੱਗੇ ਲੋਕਾਂ ਨੂੰ ਸਿੱਖ ਵਕੀਲ ਦੀ ਲਾਹਨਤ

15 Dec 2025 3:02 PM
Advertisement