Amritsar News: ਅੰਮ੍ਰਿਤਸਰ 'ਚ ਬਣਿਆ ਦੁਨੀਆ ਦਾ ਸਭ ਤੋਂ ਵੱਡਾ ਪਰੌਂਠਾ, ਗਿੰਨੀਜ਼ ਬੁੱਕ ਆਫ ਵਰਲਡ ਰਿਕਾਰਡ 'ਚ ਦਰਜ
Published : Feb 28, 2024, 9:05 pm IST
Updated : Feb 29, 2024, 1:17 pm IST
SHARE ARTICLE
The world's largest pratha make in Amritsar News
The world's largest pratha make in Amritsar News

Amritsar News: ਪਰੌਂਠੇ ਦਾ ਭਾਰ 37.5 ਕਿਲੋ ਤੇ ਲੰਬਾਈ ਸੀ 4/8 ਫੁੱਟ

The world's largest pratha make in Amritsar News  : ਪੰਜਾਬ ਦੇ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਅਨਮੋਲ ਗਗਨ ਮਾਨ ਨੇ  ਪੰਜਾਬ ਸਰਕਾਰ ਵੱਲੋਂ ਅੰਮ੍ਰਿਤਸਰ ਵਿੱਚ ਕਰਵਾਏ ਜਾ ਰਹੇ ਪਹਿਲੇ ਰੰਗਲਾ ਪੰਜਾਬ ਮੇਲੇ ਮੌਕੇ  ਦੁਨੀਆਂ ਦਾ ਸਭ ਤੋਂ ਵੱਡਾ ਪਰੌਂਠਾ ਤਿਆਰ ਕਰਨ ਦਾ ਰਿਕਾਰਡ  ਗਿਨੀਜ਼ ਬੁੱਕ ਆਫ ਵਰਲਡ ਰਿਕਾਰਡ ਦੇ ਵਿੱਚ ਦਰਜ ਹੋਣ ਤੇ ਤਾਜ ਗਰੁੱਪ ਅਤੇ ਸੈਰ ਸਪਾਟਾ ਵਿਭਾਗ ਦੇ ਅਧਿਕਾਰੀਆਂ ਨੂੰ ਵਧਾਈ ਦਿੱਤੀ ਹੈ।

ਇਹ ਵੀ ਪੜ੍ਹੋ: Mohali Encounter News : ਮੁਹਾਲੀ 'ਚ ਪੁਲਿਸ ਅਤੇ ਗੈਂਗਸਟਰ ਵਿਚਕਾਰ ਮੁਠਭੇੜ, ਗੈਂਗਸਟਰ ਨੂੰ ਲੱਗੀ ਗੋਲੀ 

ਉਨ੍ਹਾਂ ਕਿਹਾ ਕਿ ਵਿਭਾਗ ਦੇ ਇਸ ਤਰ੍ਹਾਂ ਦੇ ਉਪਰਾਲੇ ਪੰਜਾਬ ਰਾਜ ਨੂੰ ਸੈਰ ਸਪਾਟਾ ਮਾਨਚਿੱਤਰ ਉਤੇ ਉਘਾੜਨਾ ਵਿਚ ਸਹਾਇਕ ਸਿੱਧ ਹੋਣਗੇ। ਇਥੇ ਇਹ ਦੱਸਣਾ ਬਣਦਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਸੈਰ ਸਪਾਟੇ ਨੂੰ ਪ੍ਰਫੁੱਲਿਤ ਕਰਨ ਅਤੇ ਸੱਭਿਆਚਾਰਕ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਲਈ ਸ਼੍ਰੀ ਅੰਮ੍ਰਿਤਸਰ ਸਹਿਬ ਵਿੱਚ ਕਰਵਾਏ ਜਾ 7 ਰੋਜਾ ਰੰਗਲਾ ਪੰਜਾਬ ਫੈਸਟੀਵਲ ਦੌਰਾਨ  37.5 ਕਿੱਲੋ ਦਾ ਇਹ ਪਰੌਂਠਾ ਤਾਜ ਹੋਟਲ ਦੇ ਰਸੋਈਏ ਵੱਲੋਂ ਤਿਆਰ ਕੀਤਾ ਗਿਆ ਅਤੇ ਉਸਨੂੰ ਰੰਗਲਾ ਪੰਜਾਬ ਵੇਖਣ ਆਏ ਸਰੋਤਿਆਂ ਦੇ ਵਿੱਚ ਵੰਡ ਕੇ ਖਾਧਾ ਗਿਆ। ਇਸ ਦੀ ਪੋਸ਼ਟਿਕਤਾ ਅਤੇ ਸਵਾਦ ਦਾ ਖੂਬ ਆਨੰਦ ਮੇਲੀਆਂ ਨੇ ਮਾਣਿਆ।

ਇਹ ਵੀ ਪੜ੍ਹੋ: Punjab News: ਪੰਜਾਬ ਕਾਂਗਰਸ ਵੱਲੋਂ ਸੂਬੇ ਭਰ 'ਚ ਕਿਸਾਨੀ ਬਚਾਓ ਮਾਰਚ ਕੱਢਿਆ

ਇਸ ਮੌਕੇ ਗਿੰਨੀਜ਼ ਬੁੱਕ ਆਫ ਵਰਲਡ ਰਿਕਾਰਡ ਵੱਲੋਂ ਪਹੁੰਚੀ ਟੀਮ ਵੱਲੋਂ ਰੰਗਲਾ ਪੰਜਾਬ ਨੂੰ ਕਰਵਾਉਣ ਲਈ ਬਣਾਈ ਗਈ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ-ਕਮ-ਡਿਪਟੀ ਕਮਿਸ਼ਨਰ ਅੰਮ੍ਰਿਤਸਰ ਘਨਸ਼ਾਮ ਥੋਰੀ, ਡਾਇਰੈਕਟਰ ਸੈਰ ਸਪਾਟਾ ਵਿਭਾਗ ਸਨੀਰੂ ਕਤਿਆਲ ਗੁਪਤਾ ਅਤੇ ਵਿਭਾਗ ਦੇ ਨਿਗਰਾਨ ਇੰਜੀਨੀਅਰ ਭੁਪਿੰਦਰ ਸਿੰਘ ਚਾਨਾ ਵੱਲੋਂ ਗਿਨੀਜ਼ ਬੁੱਕ ਦੇ ਪ੍ਰਬੰਧਕਾਂ ਕੋਲੋਂ ਸਰਟੀਫਿਕੇਟ ਪ੍ਰਾਪਤ ਕੀਤਾ ਗਿਆ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

 ਇਸ ਰਿਕਾਰਡ ਨੂੰ ਬਣਾਉਣ ਦੀ ਕੋਸਿ਼ਸ਼ ਕਰਨ ਤੋਂ ਪਹਿਲਾਂ ਤਾਜ ਦੇ ਕਰਮਚਾਰੀਆਂ ਵਲੋਂ ਲਗਾਤਾਰ ਕਈ ਦਿਨ ਤੱਕ ਇਸਦਾ ਅਭਿਆਸ ਕੀਤਾ ਗਿਆ। ਅਭਿਆਸ ਅਤੇ ਅੱਜ ਪਰੌਂਠਾ ਤਿਆਰ ਕਰਨ ਤੱਕ ਸੱਤ ਕੁਇੰਟਲ ਤੋਂ ਵੱਧ ਆਟਾ ਇਸਤੇਮਾਲ ਕੀਤਾ ਗਿਆ।ਇਸ ਤੋਂ ਇਲਾਵਾ ਤਿੰਨ-ਤਿੰਨ ਕੁਇੰਟਲ ਦੇ ਦੋ ਤਵੇ ਜੋ ਕਿ 510 ਫੁੱਟ ਦੇ ਸਨ, ਨੂੰ ਵਿਸ਼ੇਸ਼ ਤੌਰ ਤੇ ਦਿੱਲੀ ਤੋਂ ਤਿਆਰ ਕਰਵਾਇਆ ਗਿਆ ਸੀ, ਜਦ ਕਿ ਤਵੇ ਨੂੰ ਪਕਾਉਣ ਦੇ ਲਈ 20 ਬਰਨਰਾਂ ਵਾਲੇ ਗੈਸ ਚੁੱਲੇ ਦਾ ਇਸਤੇਮਾਲ ਕੀਤਾ ਗਿਆ, ਜਦ ਕਿ ਤਾਜ ਦੇ ਅੱਠ ਰਸੋਈਏ ਵੱਲੋਂ ਪਰੌਂਠਾ ਤਿਆਰ ਕੀਤਾ ਗਿਆ। ਇੱਥੇ ਹੀ ਬੱਸ ਨਹੀਂ, ਇਸ ਪਰੌਂਠੇ ਨੂੰ ਤਿਆਰ ਕਰਨ ਦੇ ਲਈ ਇਥੇ ਵੇਲਣ ਦੇ ਲਈ 22-22 ਕਿਲੋ ਦੇ ਦੋ ਵੇਲਣੇ ਵੀ ਵਿਸ਼ੇਸ਼ ਤੌਰ ਤੇ ਤਿਆਰ ਕਰਵਾਏ ਗਏ ਸਨ।

(For more news apart from The world's largest pratha make in Amritsar News, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement