Punjab Vigilance: ਵਿਜੀਲੈਂਸ ਵਲੋਂ ਬਿੱਲ ਦਾ ਭੁਗਤਾਨ ਕਰਨ ਬਦਲੇ 15,000 ਰੁਪਏ ਰਿਸ਼ਵਤ ਲੈਂਦਾ ESI ਕਲਰਕ ਕਾਬੂ
Published : Feb 28, 2024, 4:19 pm IST
Updated : Feb 28, 2024, 4:19 pm IST
SHARE ARTICLE
VB nabs ESI clerk for taking Rs 15,000 bribe to clear bills News in punjabi
VB nabs ESI clerk for taking Rs 15,000 bribe to clear bills News in punjabi

Punjab Vigilance; ਕਲਰਕ ਰਵਿੰਦਰ ਸਿੰਘ ਵਜੋਂ ਹੋਈ ਮੁਲਜ਼ਮ ਦੀ ਪਹਿਚਾਣ

VB nabs ESI clerk for taking Rs 15,000 bribe to clear bills News in punjabi: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਈ.ਐਸ.ਆਈ. ਡਿਸਪੈਂਸਰੀ ਢੰਡਾਰੀ ਕਲਾਂ, ਲੁਧਿਆਣਾ ਵਿੱਚ ਤਾਇਨਾਤ ਕਲਰਕ ਰਵਿੰਦਰ ਸਿੰਘ ਨੂੰ 15,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।

ਇਹ ਵੀ ਪੜ੍ਹੋ: TarnTaran Drone: BSF ਤੇ ਪੰਜਾਬ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਤਰਨਤਾਰਨ ਤੋਂ ਸ਼ੱਕੀ ਡਰੋਨ ਕੀਤਾ ਬਰਾਮਦ  

ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਰਾਜਵੰਤ ਸਿੰਘ ਵਾਸੀ ਪਿੰਡ ਚਣਕੋਈਆਂ ਜ਼ਿਲ੍ਹਾ ਲੁਧਿਆਣਾ, ਜੋ ਕਿ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ, ਦੋਰਾਹਾ ਵਿਖੇ ਚਪੜਾਸੀ ਵਜੋਂ ਨੌਕਰੀ ਕਰਦਾ ਹੈ, ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ 'ਤੇ ਕਾਬੂ ਕੀਤਾ ਗਿਆ ਹੈ।

ਸ਼ਿਕਾਇਤਕਰਤਾ ਨੇ ਆਪਣੇ ਬਿਆਨਾਂ ਵਿੱਚ ਦਰਜ ਕਰਵਾਇਆ ਹੈ ਕਿ ਉਸਨੇ ਡੀ.ਐਮ.ਸੀ. ਹਸਪਤਾਲ ਲੁਧਿਆਣਾ ਵਿਖੇ ਆਪਣਾ ਇਲਾਜ ਕਰਵਾਇਆ ਸੀ ਅਤੇ ਈ.ਐਸ.ਆਈ. ਸਕੀਮ ਅਧੀਨ ਮੁਫ਼ਤ ਇਲਾਜ ਦਾ ਲਾਭਪਾਤਰੀ ਹੋਣ ਕਰਕੇ ਉਸਦੇ 4,78,136 ਰੁਪਏ ਦੇ ਬਿੱਲ ਈ.ਐਸ.ਆਈ. ਡਿਸਪੈਂਸਰੀ ਵਿੱਚ ਭੁਗਤਾਨ ਲਈ ਬਕਾਇਆ ਪਏ ਹਨ।

ਇਹ ਵੀ ਪੜ੍ਹੋ: Firoz Merchant News: ਭਾਰਤੀ ਕਾਰੋਬਾਰੀ ਦੀ ਦਰਿਆਦਿਲੀ, ਯੂਏਈ ਦੀਆਂ ਜੇਲਾਂ 'ਚ ਬੰਦ ਕੈਦੀਆਂ ਦੀ ਰਿਹਾਈ ਲਈ ਦਾਨ ਕੀਤੇ 2.25 ਕਰੋੜ

ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਸਬੰਧਤ ਡੀਲਿੰਗ ਕਲਰਕ ਰਵਿੰਦਰ ਸਿੰਘ ਨੇ ਉਸਦੇ ਬਿੱਲ ਦਾ ਭੁਗਤਾਨ ਕਰਨ ਬਦਲੇ ਰਿਸ਼ਵਤ ਵਜੋਂ 30,000 ਰੁਪਏ ਦੀ ਮੰਗ ਕੀਤੀ ਹੈ ਅਤੇ ਕਿਹਾ ਹੈ ਕਿ ਰਿਸ਼ਵਤ ਨਾ ਦੇਣ ਦੀ ਸੂਰਤ ਵਿੱਚ ਕੁੱਲ ਰਕਮ ਵਿੱਚੋਂ ਸਿਰਫ 1,25,000 ਰੁਪਏ ਦੇ ਬਿੱਲ ਹੀ ਪਾਸ ਕੀਤੇ ਜਾਣਗੇ। ਮੁਲਜ਼ਮ ਕਲਰਕ ਨੇ ਸ਼ਿਕਾਇਤਕਰਤਾ ਨੂੰ ਰਿਸ਼ਵਤ ਦੋ ਕਿਸ਼ਤਾਂ ਵਿੱਚ ਦੇਣ ਲਈ ਕਿਹਾ ਜਿਸ ਵਿੱਚ 20,000 ਰੁਪਏ ਪੇਸ਼ਗੀ ਅਤੇ ਬਾਕੀ 10,000 ਰੁਪਏ ਬਾਅਦ ਵਿੱਚ ਦੇਣ ਲਈ ਕਿਹਾ ਗਿਆ।

ਉਨ੍ਹਾਂ ਅੱਗੇ ਦੱਸਿਆ ਕਿ ਰਵਿੰਦਰ ਸਿੰਘ ਕਲਰਕ ਨੇ ਸ਼ਿਕਾਇਤਕਰਤਾ ਨੂੰ ਇਹ ਵੀ ਕਿਹਾ ਕਿ ਉਸ ਨੇ ਰਿਸ਼ਵਤ ਦੀ ਰਕਮ ਚੰਡੀਗੜ੍ਹ ਵਿਖੇ ਤਾਇਨਾਤ ਸਬੰਧਤ ਅਧਿਕਾਰੀ ਨਾਲ ਵੀ ਸਾਂਝੀ ਕਰਨੀ ਹੈ। ਸ਼ਿਕਾਇਤਕਰਤਾ ਨੇ ਮੁਲਜ਼ਮ ਨਾਲ ਹੋਈ ਗੱਲਬਾਤ ਦੀ ਰਿਕਾਰਡਿੰਗ ਆਪਣੇ ਫ਼ੋਨ ਵਿੱਚ ਕਰ ਲਈ ਅਤੇ ਵਿਜੀਲੈਂਸ ਬਿਊਰੋ ਨੂੰ ਸਬੂਤ ਵਜੋਂ ਸੌਂਪ ਦਿੱਤੀ। 

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਨੇ ਜਾਲ ਵਿਛਾ ਕੇ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਪਾਸੋਂ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 15,000 ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਥਾਣਾ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਜਾਂਚ ਦੌਰਾਨ ਹੋਰ ਕਰਮਚਾਰੀਆਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ।

(For more news apart from VB nabs ESI clerk for taking Rs 15,000 bribe to clear bills News in punjabi , stay tuned to Rozana Spokesman)

Tags: 000

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Advocate Sunil Mallan Statement on Leaders and Migrants: ਲੀਡਰਾਂ ਨੇ ਸਾਰੇ ਪ੍ਰਵਾਸੀਆਂ ਦੀਆਂ ਬਣਵਾਈਆਂ ਵੋਟਾਂ

15 Sep 2025 3:01 PM

Sukhjinder Randhawa Interview On Rahul Gandhi Punjab'S Visit In Dera Baba nanak Gurdaspur|News Live

15 Sep 2025 3:00 PM

"100 ਰੁਪਏ ਲੁੱਟ ਕੇ 2 ਰੁਪਏ ਦੇ ਕੇ ਆਖੇ ਮੈਂ ਵੱਡਾ ਦਾਨੀ, Sukhbir Badal ਨੂੰ ਸਿੱਧੇ ਹੋਏ Gurdeep Brar | SGPC

13 Sep 2025 1:07 PM

Hoshiarpur Child Muder Case : ਆਹ ਪਿੰਡ ਨਹੀਂ ਰਹਿਣ ਦਵੇਗਾ ਇੱਕ ਵੀ ਪਰਵਾਸੀ, ਜੇ ਰਹਿਣਾ ਪਿੰਡ 'ਚ ਤਾਂ ਸੁਣ ਲਓ ਕੀ.

13 Sep 2025 1:06 PM

ਕਿਸ਼ਤਾਂ 'ਤੇ ਲਿਆ New Phone, ਘਰ ਲਿਜਾਣ ਸਾਰ ਥਾਣੇ 'ਚੋਂ ਆ ਗਈ ਕਾਲ,Video ਦੇਖ ਕੇ ਤੁਹਾਡੇ ਵੀ ਉੱਡ ਜਾਣਗੇ ਹੋਸ਼

12 Sep 2025 3:27 PM
Advertisement