‘ਨਸ਼ਾ ਵੇਚਾਂਗੇ...’ ਕਹਿਣ ਵਾਲੀ ਮਹਿਲਾ ਨਸ਼ਾ ਤਸਕਰ ਦੇ ਘਰ ’ਤੇ ਬੁਲਡੋਜ਼ਰ ਐਕਸ਼ਨ

By : JUJHAR

Published : Feb 28, 2025, 1:02 pm IST
Updated : Feb 28, 2025, 1:05 pm IST
SHARE ARTICLE
Bulldozer action at the house of a female drug smuggler who said,
Bulldozer action at the house of a female drug smuggler who said, "We will sell drugs..."

ਪਿੰਡ ’ਚੋਂ ਮਿਲੀ ਸ਼ਿਕਾਇਤ ਦੇ ਆਧਾਰ ’ਤੇ ਕੀਤੀ ਗਈ ਕਾਰਵਾਈ : ਐਸਐਸਪੀ

Action of the Punjab government against the woman drug trafficker: ਪੰਜਾਬ ’ਚ ਨਸ਼ਾ ਇੰਨਾ ਵੱਧ ਗਿਆ ਹੈ ਕਿ ਪੰਜਾਬ ਦੀ ਨੌਜਵਾਨੀ ਨਸ਼ੇ ਦੀ ਭੇਟ ਚੜੀ ਜਾ ਰਹੀ ਹੈ। ਹਰ ਰੋਜ਼ ਦੇਖਣ ਜਾਂ ਸੁਣਨ ਨੂੰ ਮਿਲਦਾ ਹੈ ਕਿ ਨਸ਼ੇ ਦੀ ਓਵਰ ਡੋਜ਼ ਨਾਲ ਨੌਜਵਾਨ ਦੀ ਮੌਤ ਹੋ ਗਈ ਹੈ। ਪੰਜਾਬ ਵਿਚ ਇਕੱਲੇ ਨੌਜਵਾਨ ਮੁੰਡੇ ਹੀ ਨਹੀਂ, ਕੁੜੀਆਂ ਵੀ ਨਸ਼ੇ ਆਦੀ ਹੋ ਰਹੀਆਂ ਹਨ।

ਹੁਣ ਨਸ਼ੇ ਨੂੰ ਲੈ ਕੇ ਪੰਜਾਬ ਸਰਕਾਰ ਨੇ ਸਖ਼ਤ ਕਦਮ ਚੁੱਕੇ ਹਨ। ਪੰਜਾਬ ਸਰਕਾਰ ਨੇ ਨਸ਼ਾ ਤਸਕਰਾਂ ’ਤੇ ਸਖ਼ਤ ਕਾਰਵਾਈ ਕਰਦਿਆਂ ਕਈ ਨਸ਼ਾਂ ਤਸਕਰਾਂ ਦੀਆਂ ਜਾਇਦਾਦਾਂ ਸੀਲ ਕੀਤੀਆਂ ਹੈ। ਇਸੇ ਦੌਰਾਨ ਲੁਧਿਆਣਾ ਦੇ ਪਿੰਡ ਨਾਰੰਗਵਾਲ ਵਿਚ ਨਸ਼ਾ ਤਸਕਰ ਦੀ ਸਰਪੰਚ ਮਨਜਿੰਦਰ ਮਨੀ ਨਾਲ ਬਹਿਸ ਕਰਨ ਵਾਲੀ ਵੀਡੀਉ ਵਾਇਰਲ ਹੋਣ ਤੋਂ ਬਾਅਦ ਪੰਜਾਬ ਸਰਕਾਰ ਨੇ ਵੱਡੀ ਕਾਰਵਾਈ ਕੀਤੀ ਹੈ।

ਵੀਡੀਉ ਵਿਚ ਨਸ਼ਾ ਤਸਕਰ ਮਹਿਲਾ ਕਹਿੰਦੀ ਸੁਣਾਈ ਦੇ ਰਹੀ ਹੈ ਕਿ ਉਹ ਨਸ਼ਾ ਬਹੁਤ ਦੇਰ ਤੋਂ ਨਸ਼ਾ ਵੇਚਦੀ ਹੈ ਤੇ ਵੇਚੇਗੀ। ਇਸ ਵੀਡੀਉ ਤੋਂ ਤੁਰਤ ਬਾਅਦ ਪੁਲਿਸ ਪ੍ਰਸ਼ਾਸਨ ਨੇ ਕਾਰਵਾਈ ਕਰਦਿਆਂ ਨਸ਼ਾ ਤਸਕਰ ਮਹਿਲਾ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਨਸ਼ਾ ਤਸਕਰ ਮਹਿਲਾ ’ਤੇ ਕਾਰਵਾਈ ਕਰਦੇ ਹੋਏ ਕਾਫ਼ੀ ਮਾਤਰਾ ਵਿਚ ਪੁਲਿਸ ਅਧਿਕਾਰੀ ਮਹਿਲਾ ਦੇ ਘਰ ਜੇਸੀਬੀ ਲੈ ਕੇ ਪਹੁੰਚੀ ਤੇ ਅੱਧੀ ਰਾਤ ਨੂੰ ਮਹਿਲਾ ਤਸਕਰ ਦਾ JCB ਨਾਲ ਘਰ ਢਾਹ ਦਿਤਾ।

photo

ਇਸ ਦੌਰਾਨ ਐਸਐਸਪੀ ਜਗਰਾਉਂ ਡਾ. ਅੰਕੁਰ ਗੁਪਤਾ ਵੀ ਮੌਜੂਦ ਸਨ। ਐਸਐਸਪੀ ਨੇ ਦਸਿਆ ਕਿ ਸਾਨੂੰ ਪਿੰਡ ਨਾਰੰਗਵਾਲ ਤੋਂ ਸ਼ਿਕਾਇਤ ਆਈ ਸੀ ਕਿ ਇਥੇ ਨਸ਼ਾ ਵੇਚਿਆ ਜਾਂਦਾ ਹੈ ਜਿਸ ਕਰ ਕੇ ਅਸੀਂ ਬਹੁਤ ਪ੍ਰੇਸ਼ਾਨ ਹਨ। ਉਨ੍ਹਾਂ ਕਿਹਾ ਕਿ ਇਸ ਸ਼ਿਕਾਇਤ ’ਤੇ ਕਾਰਵਾਈ ਕਰਦੇ ਹੋਏ ਅਸੀਂ ਮਾਮਲਾ ਦਰਜ ਕਰ ਕੇ ਕਾਰਵਾਈ ਸ਼ੁਰੂ ਕੀਤੀ ਜਿਸ ਦੌਰਾਨ ਪਿੰਡ ਦਾ ਇਕ ਨੌਜਵਾਨ ਤਨਵੀਰ ਕਾਬੂ ਕੀਤਾ ਗਿਆ ਅਤੇ ਚਿੱਟਾ ਬਰਾਮਦ ਕੀਤਾ ਗਿਆ।

ਉਨ੍ਹਾਂ ਕਿਹਾ ਕਿ ਨੌਜਵਾਨ ਤੋਂ ਪੁੱਛ ਗਿੱਛ ਦੌਰਾਨ ਸਾਹਮਣੇ ਆਇਆ ਕਿ ਪਿੰਡ ਦਾ ਇਕ ਵਿਅਕਤੀ ਤੇ ਉਸ ਦੀ ਪਤਨੀ ਨਸ਼ਾ ਵੇਚਦੇ ਹਨ। ਜਿਨ੍ਹਾਂ ’ਤੇ ਪਹਿਲਾਂ ਵੀ ਤਿੰਨ ਪਰਚੇ ਦਰਜ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਪੁਲਿਸ ਪ੍ਰਸ਼ਾਸਨ ਨੇ ਸਾਰੀ ਕਾਗ਼ਜ਼ੀ ਕਾਰਵਾਈ ਕਰ ਕੇ ਇਹ ਐਕਸ਼ਨ ਲਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਕੋਈ ਵੀ ਨਸ਼ਾ ਵੇਚਦਾ ਹੈ ਜਾਂ ਫਿਰ ਨਸ਼ਾ ਸਪਲਾਈ ਕਰਦਾ ਹੈ ਤਾਂ ਪੁਲਿਸ ਪ੍ਰਸ਼ਾਸਨ ਉਸ ’ਤੇ ਕਾਰਵਾਈ ਕਰੇਗੀ।

photophoto

ਉਨ੍ਹਾਂ ਕਿਹਾ ਕਿ ਪੁਲਿਸ ਨੇ ਇਕ ਤਨਵੀਰ ਨਾਅ ਦੇ ਨੌਜਵਾਨ ਸਮੇਤ ਨਸ਼ਾ ਤਸਕਰ ਵਿਅਕਤੀ ਤੇ ਉਸ ਦੀ ਪਤਨੀ ਤਿੰਨਾਂ ਨੂੰ ਗ੍ਰਿਫ਼ਤਾਰ ਕਰ ਕੇ ਮਾਮਲਾ ਦਰਜ ਕਰ ਲਿਆ ਹੈ। ਉਨ੍ਹਾਂ ਨਸ਼ਾ ਤਸਕਰਾਂ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜਿਹੜੇ ਲੋਕ ਅਜਿਹੇ ਕੰਮ ਕਰਦੇ ਹਨ ਉਹ ਸੁਧਰ ਜਾਣ ਨਹੀਂ ਤਾਂ ਉਨ੍ਹਾਂ ’ਤੇ ਵੀ ਵੱਡੀ ਕਾਰਵਾਈ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਾਨੂੰ ਸਖ਼ਤ ਹਦਾਇਤਾਂ ਹਨ ਕਿ ਪੰਜਾਬ ਵਿਚ ਨਸ਼ਾ ਤਸਕਰਾਂ ’ਤੇ ਸਖ਼ਤ ਕਾਰਵਾਈ ਕੀਤੀ ਜਾਵੇ  ਤੇ ਅਸੀਂ ਨਸ਼ੇ ਨੂੰ ਖ਼ਤਮ ਕਰਨ ਲਈ ਵਚਨਵਧ ਹਾਂ। ਪਿੰਡ ਦੇ ਸਰਪੰਚ ਮਨਜਿੰਦਰ ਮਨੀ ਨੇ ਖ਼ੁਦ ਜਾਣਕਾਰੀ ਦਿੰਦਿਆਂ ਸੀਐਮ ਭਗਵੰਤ ਮਾਨ ਦਾ ਧਨਵਾਦ ਕੀਤਾ ਹੈ। ਉਨ੍ਹਾਂ ਦਸਿਆ ਕਿ ਸੀਐਮ ਭਗਵੰਤ ਮਾਨ ਨੇ ਮੇਰੇ ਨਾਲ ਫ਼ੋਨ ’ਤੇ ਗੱਲਬਾਤ ਕਰ ਕੇ ਸਾਰੀ ਜਾਣਕਾਰੀ ਲਈ ਤੇ ਮੈਨੂੰ ਕਿਹਾ ਕਿ ਘਬਰਾਉਣ ਦੀ ਲੋੜ ਨਹੀਂ ਅਸੀਂ ਤੁਹਾਡੇ ਨਾਲ ਹਾਂ।

 photophoto

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨਾਲ ਹੀ ਇਸ ਮੁੱਦੇ ’ਤੇ ਐਸਐਸਪੀ ਅੰਕੁਰ ਗੁਪਤਾ ਨੂੰ ਐਕਸ਼ਨ ਲੈਣ ਲਈ ਕਿਹਾ। ਉਨ੍ਹਾਂ ਕਿਹਾ ਕਿ ਨਾਲ ਦੀ ਨਾਲ ਐਸਐਸਪੀ ਤੇ ਡੀ ਐਸਪੀ ਪੁਲਿਸ ਮੁਲਾਜ਼ਮਾਂ ਸਮੇਤ ਇੱਥੇ ਪਹੁੰਚੇ ਤੇ ਕਾਰਵਾਈ ਕੀਤੀ। ਸਰਪੰਚ ਨੇ ਕਿਹਾ ਕਿ ਅਸੀਂ ਪੰਜਾਬ ਸਰਕਾਰ ਦੀ ਕਾਰਵਾਈ ਤੋਂ ਬਹੁਤ ਖੁਸ਼ ਹੈ, ਜਿਨ੍ਹਾਂ ਨੇ ਇਕ ਛੋਟੇ ਜਿਹੇ ਸਰਪੰਚ ਨੂੰ ਧਮਕੀ ਮਿਲਣ ਤੋਂ ਬਾਅਦ ਫ਼ੋਨ ’ਤੇ ਗੱਲਬਾਤ ਕੀਤੀ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪ੍ਰਵਾਸੀਆਂ ਨੂੰ ਵਸਾਇਆ ਸਰਕਾਰਾਂ ਨੇ? Ravinder bassi advocate On Punjab Boycott Migrants|Parvasi Virodh

19 Sep 2025 3:26 PM

Punjab Bathinda: Explosion In Jida Village| Army officers Visit | Blast Investigation |Forensic Team

19 Sep 2025 3:25 PM

Indira Gandhi ਦੇ ਗੁਨਾਹ Rahul Gandhi ਕਿਉਂ ਭੁਗਤੇ' ਉਹ ਤਾਂ ਬੱਚਾ ਸੀ,SGPC ਮੈਂਬਰ ਰਾਹੁਲ ਗਾਂਧੀ ਦੇ ਹੱਕ ‘ਚ ਆਏ..

18 Sep 2025 3:16 PM

Bhai Baldev Singh Wadala meet Harvir Father: ਅਸੀਂ Parvasi ਦੇ ਨਾਂਅ 'ਤੇ ਪੰਜਾਬ 'ਚ ਅਪਰਾਧੀ ਨਹੀਂ ਰਹਿਣ ਦੇਣੇ

18 Sep 2025 3:15 PM

Nepal, Bangladesh, Sri Lanka ਚ ਤਖ਼ਤਾ ਪਲਟ ਤੋਂ ਬਾਅਦ ਅਗਲਾ ਨੰਬਰ ਕਿਸ ਦਾ? Nepal Gen-Z protests | Corruption

17 Sep 2025 3:21 PM
Advertisement