Punjab News : ਅਣ -ਰਜਿਸਟਰਡ ਕਲੋਨੀਆਂ ਦੇ ਪਲਾਟਾਂ ਦੀ ਰਜਿਸਟ੍ਰੇਸ਼ਨ ਲਈ 6 ਮਹੀਨੇ ਲਈ ਮਿਆਦ ਵਧਾਈ 

By : BALJINDERK

Published : Feb 28, 2025, 5:45 pm IST
Updated : Feb 28, 2025, 5:45 pm IST
SHARE ARTICLE
ਪੰਜਾਬ ਸਰਕਾਰ ਲੋਗੋ
ਪੰਜਾਬ ਸਰਕਾਰ ਲੋਗੋ

Punjab News : ਹੁਣ ਆਮ ਲੋਕਾਂ ਵੱਲੋਂ ਅਜਿਹੇ ਪਲਾਟਾਂ ਦੀ ਰਜਿਸਟ੍ਰੇਸ਼ਨ ਦੀ ਮਿਤੀ ਵਧਾਉਣ ਦੀ ਮੰਗ ਨੂੰ ਦੇਖਦੇ ਹੋਏ ਮਿਆਦ ਵਧਾਈ

Punjab News in Punjabi :  ਪੰਜਾਬ ਸਰਕਾਰ ਨੇ ਸੂਬੇ ਵਿੱਚ ਅਣ-ਅਧਿਕਾਰਤ ਕਾਲੋਨੀਆਂ ਵਿੱਚ ਪਲਾਟਾਂ ਦੀ ਆਖਰੀ ਰਜਿਸਟ੍ਰੇਸ਼ਨ ਦੇ ਸਮੇਂ ਵਿੱਚ 6 ਮਹੀਨੇ ਦਾ ਵਾਧਾ ਕਰ ਦਿੱਤਾ ਹੈ, ਜਿਸ ਨਾਲ ਹੁਣ ਲੋਕ 31 ਅਗਸਤ ਤੱਕ ਆਪਣੇ ਪਲਾਟ ਦੀ ਰਜਿਸਟ੍ਰੇਸ਼ਨ ਕਰਵਾ ਸਕਣਗੇ। ਇਹ ਵਾਧਾ 500 ਵਰਗ ਗਜ਼ ਤੱਕ ਦੇ ਪਲਾਟਾਂ ਵਾਲਿਆਂ ਲਈ ਹੈ। ਅਣਅਧਿਕਾਰਤ ਕਲੋਨੀਆਂ ਵਿੱਚ ਸਥਿਤ ਪਲਾਟਾਂ ਨੂੰ ਨਿਯਮਤ ਕਰਨ ਲਈ ਪੋਰਟਲ  www.punjabregularization.in 'ਤੇ ਲੌਗਇਨ ਕੀਤਾ ਜਾ ਸਕਦਾ ਹੈ, ਜਿਸ ਸਬੰਧੀ ਸਾਰੀ ਪ੍ਰਕਿਰਿਆ ਆਨਲਾਈਨ ਹੋਵੇਗੀ।

ਨੋਟੀਫਿਕੇਸ਼ਨ ਅਨੁਸਾਰ, ਕੋਈ ਵੀ ਵਿਅਕਤੀ, ਜਿਸ ਨੇ 31 ਜੁਲਾਈ, 2024 ਤਕ ਅਣਅਧਿਕਾਰਤ ਕਾਲੋਨੀ ਵਿੱਚ ਸਥਿਤ 500 ਵਰਗ ਗਜ਼ ਤਕ ਦੇ ਖੇਤਰ ਲਈ ਅਸ਼ਟਾਮ ਪੇਪਰ ਤੇ ਵਿਕਰੀ ਲਈ ਸਮਝੌਤਾ ਕੀਤਾ ਹੈ ਜਾਂ ਪਾਵਰ ਆਫ਼ ਅਟਾਰਨੀ ਬਣਾਈ ਹੈ ਜਾਂ ਕਿਸੇ ਰਜਿਸਟਰਡ ਪੇਪਰ ਤੇ ਜ਼ਮੀਨ ਦੇ ਟਾਈਟਲ ਵਾਲੇ ਦਸਤਾਵੇਜ਼ ਤਹਿਤ ਅਜਿਹੇ ਪਲਾਟ ਦੀ ਰਜਿਸਟਰੀ ਲਈ ਇਕਰਾਰ ਕੀਤਾ ਹੈ ਤਾਂ ਉਹ ਸਬ-ਰਜਿਸਟਰਾਰ ਜਾਂ ਸੰਯੁਕਤ ਸਬ-ਰਜਿਸਟਰਾਰ ਕੋਲ ਬਿਨਾਂ ਐੱਨਓਸੀ, ਰਜਿਸਟਰੀ ਕਰਵਾਉਣ ਦਾ ਹੱਕਦਾਰ ਹੋਵੇਗਾ।

1

ਇਸਤੋਂ ਪਹਿਲਾਂ ਬਿਨਾਂ ਐਨਓਸੀ ਪਲਾਟ ਰਜਿਸਟ੍ਰੇਸ਼ਨ ਕਰਵਾਉਣ ਦੀ ਆਖਰੀ ਤਰੀਕ 28 ਫਰਵਰੀ 2025 ਸੀ, ਜਿਸ ਤੋਂ ਬਾਅਦ ਹੁਣ ਇਹ ਨਵੀਂ ਰਜਿਸਟ੍ਰੇਸ਼ਨ ਦਾ ਐਲਾਨ 1 ਮਾਰਚ ਤੋਂ 31 ਅਗਸਤ 2025 ਤੱਕ ਦਾ ਵਾਧਾ ਕੀਤਾ ਗਿਆ ਹੈ।


1

(For more news apart from Extension of 6 months for registration of plots unregistered colonies News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement