Punjab News : ਐਨ.ਓ.ਸੀ. ਤੋਂ ਬਿਨਾਂ ਪਲਾਟਾਂ ਦੀ ਰਜਿਸਟ੍ਰੇਸ਼ਨ ਦੀ ਆਖ਼ਰੀ ਤਰੀਕ 31 ਅਗਸਤ ਤੱਕ ਵਧਾਈ

By : BALJINDERK

Published : Feb 28, 2025, 6:42 pm IST
Updated : Feb 28, 2025, 6:42 pm IST
SHARE ARTICLE
ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ
ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ

Punjab News : ਲੋਕਾਂ ਦੀ ਪੁਰਜ਼ੋਰ ਮੰਗ ਨੂੰ ਮੰਨਦਿਆਂ ਛੇ ਮਹੀਨੇ ਲਈ ਸਮਾਂ ਵਧਾਇਆ: ਮੁੰਡੀਆਂ

Punjab News in Punjabi : ਆਮ ਲੋਕਾਂ ਦੀ ਸਹੂਲਤ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਵਚਨਬੱਧਤਾ ਤਹਿਤ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਵੱਲੋਂ ਐਨ.ਓ.ਸੀ. ਤੋਂ ਬਿਨਾਂ ਪਲਾਟਾਂ ਦੀ ਰਜਿਸਟ੍ਰੇਸ਼ਨ ਦੀ ਦਿੱਤੀ ਸਹੂਲਤ ਦੀ ਆਖ਼ਰੀ ਤਰੀਕ ਨੂੰ ਵਧਾਉਂਦਿਆਂ ਹੁਣ 31 ਅਗਸਤ ਤੱਕ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ।

ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਨੇ ਅੱਜ ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਸ. ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਲੋਕਾਂ ਦੀ ਪੁਰਜ਼ੋਰ ਮੰਗ ਨੂੰ ਮੰਨਦਿਆਂ ਆਖ਼ਰੀ ਤਰੀਕ ਛੇ ਮਹੀਨੇ ਲਈ ਵਧਾਉਣ ਦਾ ਫੈਸਲਾ ਕੀਤਾ ਗਿਆ ਹੈ।ਇਸ ਤੋਂ ਪਹਿਲਾਂ ਸੂਬਾ ਸਰਕਾਰ ਵੱਲੋਂ ਲਏ ਗਏ ਫ਼ੈਸਲੇ ਤਹਿਤ 1 ਦਸੰਬਰ 2024 ਤੋਂ 28 ਫਰਵਰੀ 2025 ਤੱਕ ਐਨ.ਓ.ਸੀ. ਤੋਂ ਬਿਨਾਂ ਪਲਾਟਾਂ ਦੀ ਰਜਿਸਟ੍ਰੇਸ਼ਨ ਲਈ ਸਮਾਂ ਦਿੱਤਾ ਗਿਆ ਸੀ ਅਤੇ ਹੁਣ ਇਸ ਵਿੱਚ ਵਾਧਾ ਕਰਦਿਆਂ 1 ਮਾਰਚ 2025 ਤੋਂ 31 ਅਗਸਤ 2025 ਤੱਕ ਇਸ ਸਹੂਲਤ ਦਾ ਫ਼ਾਇਦਾ ਲਿਆ ਜਾ ਸਕਦਾ ਹੈ।

ਸ. ਮੁੰਡੀਆਂ ਨੇ ਦੱਸਿਆ ਕਿ ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ (ਸੋਧ) ਐਕਟ, 2024 ਰਾਹੀਂ  ਲੈਂਡ ਡੀਡਜ਼ ਦੀ ਰਜਿਸਟਰੀ ਲਈ ਐਨ.ਓ.ਸੀ. ਦੀ ਸ਼ਰਤ ਨੂੰ ਖਤਮ ਕੀਤਾ ਗਿਆ ਸੀ। ਇਸ ਸੋਧ ਦਾ ਉਦੇਸ਼ ਛੋਟੇ ਪਲਾਟ ਧਾਰਕਾਂ ਨੂੰ ਰਾਹਤ ਦੇਣ ਦੇ ਨਾਲ-ਨਾਲ ਗੈਰ-ਕਾਨੂੰਨੀ ਕਲੋਨੀਆਂ 'ਤੇ ਸਖ਼ਤ ਕੰਟਰੋਲ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਇਹ ਆਮ ਲੋਕਾਂ ਲਈ ਇੱਕ ਵੱਡੀ ਰਾਹਤ ਹੈ ਕਿਉਂਕਿ ਇਸ ਦਾ ਉਦੇਸ਼ ਆਮ ਲੋਕਾਂ ਨੂੰ ਆਪਣੇ ਪਲਾਟਾਂ ਦੀ ਰਜਿਸਟ੍ਰੇਸ਼ਨ ਵਿੱਚ ਪੇਸ਼ ਆ ਰਹੀਆਂ ਸਮੱਸਿਆਵਾਂ ਨੂੰ ਦੂਰ ਕਰਨਾ ਅਤੇ ਅਣਅਧਿਕਾਰਤ ਕਲੋਨੀਆਂ ਦੇ ਵਿਕਾਸ 'ਤੇ ਰੋਕ ਲਗਾਉਣਾ ਹੈ।

ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਨੇ ਅੱਗੇ ਕਿਹਾ ਕਿ ਇਸ ਇਤਿਹਾਸਕ ਫੈਸਲੇ ਦਾ ਉਦੇਸ਼ ਆਮ ਆਦਮੀ ਦੀ ਭਲਾਈ ਨੂੰ ਯਕੀਨੀ ਬਣਾਉਣਾ ਹੈ। ਕੋਈ ਵੀ ਵਿਅਕਤੀ ਜਿਸ ਨੇ ਅਣਅਧਿਕਾਰਤ ਕਲੋਨੀ ਵਿੱਚ ਸਥਿਤ ਪੰਜ ਸੌ ਵਰਗ ਗਜ਼ ਤੱਕ ਦੇ ਖੇਤਰ ਲਈ 31 ਜੁਲਾਈ, 2024 ਤੱਕ ਪਾਵਰ ਆਫ਼ ਅਟਾਰਨੀ, ਸਟੈਂਪ ਪੇਪਰ 'ਤੇ ਵੇਚਣ ਦਾ ਸਮਝੌਤਾ ਹੈ, ਨੂੰ ਜ਼ਮੀਨ ਦੀ ਰਜਿਸਟਰੀ ਲਈ ਇਤਰਾਜਹੀਣਤਾ ਸਰਟੀਫਿਕੇਟ ਦੀ ਲੋੜ ਨਹੀਂ ਹੋਵੇਗੀ।

(For more news apart from  NOC The last date for registration plots has been extended till August 31 News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement