ਮੋਹਾਲੀ ’ਚ ਹੋਏ ਗੁਰਵਿੰਦਰ ਕਤਲ ਮਾਮਲੇ ’ਚ ਗੈਂਗਸਟਰ ਗੋਲਡੀ ਬਰਾੜ ਖ਼ਿਲਾਫ਼ ਐਫ.ਆਈ.ਆਰ. ਦਰਜ
Published : Feb 28, 2026, 12:34 pm IST
Updated : Feb 28, 2026, 12:34 pm IST
SHARE ARTICLE
FIR registered against gangster Goldie Brar in Gurvinder murder case in Mohali
FIR registered against gangster Goldie Brar in Gurvinder murder case in Mohali

ਮ੍ਰਿਤਕ ਦੀ ਪਤਨੀ ਦੀ ਸ਼ਿਕਾਇਤ ’ਤੇ ਸੋਹਾਣਾ ਥਾਣੇ ’ਚ ਮਾਮਲਾ ਕੀਤਾ ਗਿਆ ਦਰਜ

ਮੋਹਾਲੀ : ਮੋਹਾਲੀ ਪੁਲਿਸ ਵੱਲੋਂ ਵਿਦੇਸ਼ ਵਸਦੇ ਗੈਂਗਸਟਰ ਅਤੇ ਹੈਂਡਲਰ ਸਤਿੰਦਰਪਾਲ ਸਿੰਘ ਉਰਫ਼ ਗੋਲਡੀ ਬਰਾੜ ਖ਼ਿਲਾਫ਼ ਗੁਰਵਿੰਦਰ ਸਿੰਘ ਦੇ ਕਤਲ ਮਾਮਲੇ ਵਿੱਚ ਐਫ਼ ਆਈ ਆਰ ਦਰਜ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਗੁਰਵਿੰਦਰ ਸਿੰਘ, ਰੁੜਕੀ ਪੁਖ਼ਤਾ, ਥਾਣਾ ਸਦਰ ਖਰੜ, ਨੂੰ ਦਾ ਬੀਤੇ ਦਿਨੀਂ ਮੋਹਾਲੀ ਦੇ ਐਸ.ਐਸ.ਪੀ. ਦਫ਼ਤਰ ਦੇ ਬਾਹਰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।

ਮ੍ਰਿਤਕ ਦੀ ਪਤਨੀ ਦੇ ਬਿਆਨ ਦੇ ਆਧਾਰ ’ਤੇ ਥਾਣਾ ਸੋਹਾਣਾ ਵਿੱਚ ਭਾਰਤੀ ਕਾਨੂੰਨ ਦੀਆਂ ਧਾਰਾਵਾਂ 103(1), 61(2) ਅਤੇ ਆਰਮਜ਼ ਐਕਟ ਦੀ ਧਾਰਾ 25 ਤਹਿਤ ਸਤਿੰਦਰਪਾਲ ਸਿੰਘ ਉਰਫ਼ ਗੋਲਡੀ ਬਰਾਰ ਖ਼ਿਲਾਫ਼ ਮੁੱਢਲੇ ਤੌਰ ਤੇ ਕੇਸ ਦਰਜ ਕੀਤਾ ਗਿਆ ਹੈ । ਸ਼ਿਕਾਇਤਕਰਤਾ (ਮ੍ਰਿਤਕ ਦੀ ਪਤਨੀ) ਅਨੁਸਾਰ ਗੁਰਵਿੰਦਰ ਸਿੰਘ ਨੂੰ ਗੋਲਡੀ ਬਰਾੜ ਵੱਲੋਂ ਧਮਕੀਆਂ ਮਿਲ ਰਹੀਆਂ ਸਨ ਕਿਉਂਕਿ ਉਹ ਗੁਰਲਾਲ ਬਰਾੜ ਦੇ ਕਤਲ ਮਾਮਲੇ ਵਿੱਚ ਨਾਮਜ਼ਦ ਮੁਲਜ਼ਮ ਸੀ, ਜੋ ਕਿ ਗੋਲਡੀ ਬਰਾਰ ਦਾ ਰਿਸ਼ਤੇਦਾਰੀ ਚੋਂ ਭਰਾ ਸੀ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM

ਖਰੜ 'ਚ ਬਿਲਡਰ ਮਾਫ਼ੀਆਂ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਕੱਟੀਆਂ ਜਾ ਰਹੀਆਂ ਕਾਲੋਨੀਆਂ

28 Feb 2026 11:37 AM

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM

ਅਰਵਿੰਦ ਕੇਜਰੀਵਾਲ ਨਹੀਂ ਰੋਕ ਸਕੇ ਰੋਣਾ, ਸ਼ਰਾਬ ਘੁਟਾਲੇ ਮਾਮਲੇ 'ਚੋਂ ਹੋਏ ਬਰੀ,

27 Feb 2026 2:22 PM

ਕੇਜਰੀਵਾਲ ਦੇ ਬਰੀ ਹੋਣ 'ਤੇ ਮੰਤਰੀ ਹਰਦੀਪ ਮੁੰਡੀਆਂ ਨੇ ਘੇਰ ਲਏ ਵਿਰੋਧੀ

27 Feb 2026 2:22 PM
Advertisement