
ਸ਼ਾਹਕੋਟ ਵਿਧਾਨ ਸਭਾ ਸੀਟ ਤੋਂ ਆਮ ਆਦਮੀ ਪਾਰਟੀ ਦੀ ਟਿਕਟ ‘ਤੇ ਚੋਣ ਲੜਣ ਵਾਲੇ ਡਾ. ਅਮਰਜੀਤ ਸਿੰਘ ਥਿੰਦ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਹਨ।
ਜਲੰਧਰ: ਸ਼ਾਹਕੋਟ ਵਿਧਾਨ ਸਭਾ ਸੀਟ ਤੋਂ ਆਮ ਆਦਮੀ ਪਾਰਟੀ ਦੀ ਟਿਕਟ ‘ਤੇ ਚੋਣ ਲੜਣ ਵਾਲੇ ਡਾ. ਅਮਰਜੀਤ ਸਿੰਘ ਥਿੰਦ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਹਨ। ਥਿੰਦ ਨੂੰ ਅੱਜ ਸ਼ਾਹਕੋਟ ਵਿੱਚ ਸਮਾਗਮ ਦੌਰਾਨ ਸੁਖਬੀਰ ਬਾਦਲ ਨੇ ਅਕਾਲੀ ਦਲ ਵਿੱਚ ਸ਼ਾਮਲ ਕੀਤਾ। ਇਸ ਦੌਰਾਨ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਕਿ ਡਾ. ਥਿੰਦ ਨੂੰ ਅਕਾਲੀ ਦਲ ਵਿਚ ਪੂਰਾ ਮਾਣ ਸਨਮਾਨ ਦਿੱਤਾ ਜਾਵੇਗਾ।
Shahkot leader Dr Amarjit Singh Thind
ਉਂਝ ਅਕਾਲੀ ਦਲ ਨੇ ਸ਼ਾਹਕੋਟ ਜ਼ਿਮਨੀ ਚੋਣ ਲਈ ਡਾ. ਥਿੰਦ ਨੂੰ ਟਿਕਟ ਨਹੀਂ ਦਿੱਤੀ। ਸੁਖਬੀਰ ਬਾਦਲ ਨੇ ਮਰਹੂਮ ਅਜੀਤ ਸਿੰਘ ਕੁਹਾੜ ਦੇ ਬੇਟੇ ਨਾਇਬ ਸਿੰਘ ਕੁਹਾੜ ਨੂੰ ਉਮੀਦਵਾਰ ਐਲਾਨ ਦਿੱਤਾ। ਅਕਾਲੀ ਵਿਧਾਇਕ ਜਥੇਦਾਰ ਅਜੀਤ ਸਿੰਘ ਕੋਹਾੜ ਦੀ ਮੌਤ ਤੋਂ ਬਾਅਦ ਇਸ ਸੀਟ ‘ਤੇ ਜ਼ਿਮਨੀ ਚੋਣ ਹੋਣੀ ਹੈ।
Sukhbir Badal
ਥਿੰਦ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਰਾਜ ਸਭਾ ਦੀਆਂ ਟਿਕਟਾਂ ਵੇਚੀਆਂ ਹਨ। ਇਸ ਲਈ ਉਹ ਕਾਫੀ ਪ੍ਰੇਸ਼ਾਨ ਸਨ। ਉਨ੍ਹਾਂ ਕਿਹਾ ਕਿ ਹੁਣ ਆਖਰੀ ਸਾਹ ਵੀ ਅਕਾਲੀ ਦਲ ਵਿੱਚ ਹੀ ਨਿਕਲੇਗਾ। ਉਨ੍ਹਾਂ ਕਿਹਾ ਕਿ ਉਹ ਸੁਖਬੀਰ ਬਾਦਲ ਦੇ ਧੰਨਵਾਦੀ ਹਨ ਜਿਨ੍ਹਾਂ ਨੇ ਇਹ ਮਾਣ ਬਖਸ਼ਿਆ।
Shahkot leader Dr Amarjit Singh Thind
ਜਿਕਰਯੋਗ ਹੈੈ ਕਿ ਪਿਛਲੇ ਸਾਲ ਹੋਈਆਂ ਵਿਧਾਨ ਸਭਾ ਚੋਣਾਂ ਵਿੱਚ 35 ਸਾਲਾ ਐਮਬੀਬੀਐਸ ਡਾਕਟਰ ਅਮਰਜੀਤ ਨੇ ਅਕਾਲੀ ਦਲ ਤੇ ਕਾਂਗਰਸ ਦੇ ਉਮੀਦਵਾਰਾਂ ਨੂੰ ਚੰਗੀ ਟੱਕਰ ਦਿੱਤੀ ਸੀ। ਸ਼ਾਹਕੋਟ ਸੀਟ ਜਿੱਤਣ ਵਾਲੇ ਕੋਹਾੜ ਨੂੰ 46,913 ਵੋਟਾਂ ਮਿਲੀਆਂ ਸਨ। ਕਾਂਗਰਸ ਦੇ ਹਰਦੇਵ ਲਾਡੀ ਨੂੰ 42,008 ਤੇ ਡਾਕਟਰ ਅਮਰਜੀਤ ਨੂੰ 41,010 ਵੋਟਾਂ ਮਿਲੀਆਂ ਸਨ।