ਡਾ. ਗਾਂਧੀ ਨੇ ਸੰਸਦ 'ਚ ਰਿਪੇਰੀਅਨ ਅਧਿਕਾਰਾਂ ਦਾ ਮੁੱਦਾ ਉਠਾਇਆ
Published : Mar 28, 2018, 1:46 pm IST
Updated : Mar 28, 2018, 1:46 pm IST
SHARE ARTICLE
Dr dharmvir gandhi
Dr dharmvir gandhi

ਪਟਿਆਲਾ ਤੋਂ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਨੇ ਮੰਗਲਵਾਰ ਨੂੰ ਪੰਜਾਬ ਦੇ ਪਾਣੀ ਅਤੇ ਪੰਜਾਬ ਦੇ ਰਿਪੇਰੀਅਨ ਅਧਿਕਾਰਾਂ ਦਾ ਮੁੱਦਾ ਉਠਾਉਂਦਿਆਂ ਪੰਜਾਬ ਦੇ ਹੱਕਾਂ...

ਪਟਿਆਲਾ ਤੋਂ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਨੇ ਮੰਗਲਵਾਰ ਨੂੰ ਪੰਜਾਬ ਦੇ ਪਾਣੀ ਅਤੇ ਪੰਜਾਬ ਦੇ ਰਿਪੇਰੀਅਨ ਅਧਿਕਾਰਾਂ ਦਾ ਮੁੱਦਾ ਉਠਾਉਂਦਿਆਂ ਪੰਜਾਬ ਦੇ ਹੱਕਾਂ ਦੀ ਪ੍ਰੋੜਤਾ ਕੀਤੀ। ਇਸ ਸਮੇਂ ਡਾ. ਗਾਂਧੀ ਨੇ ਜੋ ਟੀ-ਸ਼ਰਟ ਪਹਿਨੀ ਹੋਈ ਸੀ ਉਸ ਉਤੇ ਵੀ ਪੰਜਾਬੀ ਵਿਚ ਪੰਜਾਬ ਦਾ ਪਾਣੀ ਬਚਾਉਣ ਸਬੰਧੀ ਸਲੋਗਨ ਲਿਖੇ ਹੋਏ ਸਨ। ਉਨ੍ਹਾਂ ਸੰਸਦ ਵਿਚ ਇਸ ਮੁੱਦੇ 'ਤੇ ਅਪਣੀ ਆਵਾਜ਼ ਚੁੱਕਣ ਲਈ ਪਲੇਕਾਰਡ ਨੂੰ ਚੁਕਿਆ ਹੋਇਆ ਸੀ। ਸੰਸਦ ਵਿਚ ਬੋਲਦਿਆਂ ਉਨ੍ਹਾਂ ਕਿਹਾ ਕਿ ਇਸ ਦੇ ਪਾਣੀ ਉਪਰ ਸਰਬੋਤਮਤਾ ਦੇ ਪ੍ਰਾਵਧਾਨ ਹੇਠ ਰਿਪੇਰੀਅਨ ਅਧਿਕਾਰਾਂ ਨੂੰ ਟੇਢੇ ਤਾਣੇ-ਬਾਣੇ ਦੇ ਮਾਧਿਅਮ ਰਾਹੀਂ ਡੁਬੋ ਦਿਤਾ ਗਿਆ ਹੈ। ਉਨ੍ਹਾਂ ਕਿਹਾ ਕਿ ਖ਼ੁਸ਼ਹਾਲ ਸੂਬੇ ਪੰਜਾਬ ਵਿਚ ਨਸ਼ਿਆਂ ਦਾ ਹੜ੍ਹ ਵਗ ਰਿਹਾ ਹੈ ਜਿਸ ਬਾਰੇ ਦੇਸ਼ ਦੇ ਜ਼ੁੰਮੇਵਾਰ ਲੋਕਾਂ ਨੂੰ ਕੁੱਝ ਸੋਚਣਾ ਚਾਹੀਦਾ ਹੈ। 

Dr dharmvir gandhiDr dharmvir gandhi

ਉਨ੍ਹਾਂ ਕਿਹਾ ਕਿ ਆਜ਼ਾਦੀ ਤੋਂ ਬਾਅਦ ਲਗਾਤਾਰ ਸਰਕਾਰਾਂ ਨੇ ਕੇਂਦਰ ਤੇ ਸੂਬਿਆਂ ਦੇ ਸਬੰਧਾਂ ਨੂੰ ਅਜਿਹੇ ਤਰੀਕੇ ਨਾਲ ਵਿਗਾੜ ਦਿਤਾ ਹੈ ਕਿ ਸੰਤੁਲਤ ਰਾਜਾਂ ਵਿਰੁਧ ਖ਼ਤਰਨਾਕ ਝੁਕਾ ਪੈਦਾ ਹੋਇਆ ਹੈ। ਡਾ. ਗਾਂਧੀ ਨੇ ਕਿਹਾ ਕਿ ਆਜ਼ਾਦੀ ਤੋਂ ਬਾਅਦ ਪੰਜਾਬ ਵਰਗੇ ਖ਼ੁਸ਼ਹਾਲ ਸੂਬੇ ਤੋਂ ਕਿਸੇ ਨਾ ਕਿਸੇ ਤਰੀਕੇ ਨਾਲ ਪਾਣੀ ਖੋਹਿਆ ਗਿਆ ਜਿਸ ਦਾ ਨਤੀਜਾ ਇਹ ਨਿਕਲਿਆ ਹੈ ਕਿ ਪੰਜਾਬ ਦਾ ਮਾਲਵਾ ਖਿੱਤਾ ਮਾਰੂਥਲ ਦਾ ਰੂਪ ਧਾਰਦਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਕ ਪਾਸੇ ਧਰਤੀ ਹੇਠਲੇ ਪਾਣੀ ਦਾ ਪੱਧਰ ਨੀਵਾਂ ਹੁੰਦਾ ਜਾ ਰਿਹਾ ਤੇ ਦੂਜੇ ਪਾਸੇ ਕਿਸਾਨਾ ਨੂੰ ਗੁਜ਼ਾਰੇ ਜੋਗਾ ਨਹਿਰੀ ਪਾਣੀ ਵੀ ਨਹੀਂ ਮਿਲ ਰਿਹਾ ਇਸ ਲਈ ਫ਼ਸਲੀ ਲਾਗਤ ਵਧਣ ਕਾਰਨ ਕਿਸਾਨਾਂ ਵਿਚ ਖ਼ੁਦਕੁਸ਼ੀਆਂ ਦਾ ਰੁਝਾਨ ਵਧ ਰਿਹਾ ਹੈ। ਡਾ. ਗਾਂਧੀ ਨੇ ਕਿਹਾ ਕਿ ਸੂਬਿਆਂ ਨੂੰ ਕਰਜ਼ੇ ਦੇ ਜਾਲ ਵਿਚ ਫਸਾਇਆ ਗਿਆ ਹੈ, ਸਮਾਜਿਕ ਕਲਿਆਣ ਨੂੰ ਕੱਟਣ ਲਈ ਮਜਬੂਰ ਕੀਤਾ ਗਿਆ ਹੈ ਅਤੇ ਉਨ੍ਹਾਂ ਨੂੰ ਸਿਖਿਆ, ਸਿਹਤ ਅਤੇ ਰੁਜ਼ਗਾਰ ਤੋਂ ਵਾਂਝਾ ਕਰ ਦਿਤਾ ਗਿਆ ਹੈ। 

Dr dharmvir gandhiDr dharmvir gandhi

ਉਨ੍ਹਾਂ ਕਿਹਾ ਕਿ ਸੂਬਾ ਸਰਕਾਰਾਂ ਕੇਂਦਰ ਤੋਂ ਫ਼ੰਡਾਂ ਦੀ ਮੰਗ ਭਿਖਾਰੀਆਂ ਵਾਂਗ ਕਰ ਰਹੀਆਂ ਹਨ ਜਦਕਿ ਜੀ. ਡੀ. ਪੀ. ਅਤੇ ਟੈਕਸਾਂ ਦਾ ਵੱਡਾ ਹਿੱਸਾ ਰਾਜਾਂ ਵਿਚ ਪੈਦਾ ਹੋ ਰਿਹਾ ਹੈ, ਪਰ  ਇਹ ਆਮਦਨ ਵੰਡਣ ਵਾਲੇ ਸੰਕੇਤਕ ਹਨ। ਉਨ੍ਹਾਂ ਨੇ ਦੋਸ਼ ਲਾਇਆ ਕਿ ਕੇਂਦਰੀਕਰਨ ਦੇ ਇਸ ਮੰਤਵ ਨੂੰ ਪ੍ਰਾਪਤ ਕਰਨ ਲਈ, ਸਮਾਜ ਜਾਤ, ਧਰਮ ਅਤੇ ਨਸਲ ਦੇ ਆਧਾਰ 'ਤੇ ਪਾੜਾ ਵਧ ਰਿਹਾ ਹੈ ਅਤੇ ਇਸ ਨਾਲ ਲੋਕਾਂ ਦੇ ਵਿਰੋਧ ਨੂੰ ਕਮਜ਼ੋਰ ਕੀਤਾ ਜਾ ਰਿਹਾ ਹੈ।  ਡਾ. ਗਾਂਧੀ ਨੇ ਮੰਗ ਕੀਤੀ ਕਿ ਸੂਬਿਆਂ ਨੂੰ ਵਧੇਰੇ ਖ਼ੁਦਮੁਖ਼ਤਿਆਰੀ ਦਿਤੀ ਜਾਵੇ ਅਤੇ ਕੇਂਦਰ-ਰਾਜ ਸਬੰਧਾਂ ਨੂੰ ਮੁੜ ਵਿਚਾਰਿਆ ਜਾਣਾ ਚਾਹੀਦਾ ਹੈ ਤਾਂ ਕਿ ਸੂਬਿਆਂ ਨੂੰ ਅਪਣੇ ਲੋਕਾਂ ਦੀ ਦੇਖਭਾਲ ਕਰਨ ਅਤੇ ਅਪਣੇ ਭਵਿੱਖ ਨੂੰ ਬਦਲਣ ਦੀ ਆਗਿਆ ਦਿਤੀ ਜਾਵੇ। 

Location: India, Punjab, Patiala

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement