ਫੌਜ 'ਚ ਭਰਤੀ ਹੋਣ ਵਾਲਿਆਂ ਲਈ ਖੁਸ਼ਖਬਰੀ!
Published : Mar 28, 2019, 3:10 pm IST
Updated : Mar 28, 2019, 3:10 pm IST
SHARE ARTICLE
Good news for those who join the army!
Good news for those who join the army!

ਟ੍ਰੇਨਿੰਗ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਫ਼ਤਹਿਗੜ੍ਹ ਸਾਹਿਬ ਵੱਲੋਂ ਪਹਿਲੀ ਅਪ੍ਰੈਲ 2019 ਤੋਂ ਕਰਵਾਈ ਜਾਵੇਗੀ

ਚੰਡੀਗੜ੍ਹ: ਫੌਜ ਤੇ ਅਰਧ ਸੈਨਿਕ ਬਲਾਂ ਵਿਚ ਭਰਤੀ ਹੋਣ ਦੇ ਚਾਹਵਾਨਾਂ ਲਈ ਖੁਸ਼ਬਰੀ ਹੈ। ਉਨ੍ਹਾਂ ਲਈ ਟ੍ਰੇਨਿੰਗ ਕੈਂਪ ਲਾਇਆ ਜਾ ਰਿਹਾ ਹੈ। ਇਹ ਟ੍ਰੇਨਿੰਗ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਫ਼ਤਹਿਗੜ੍ਹ ਸਾਹਿਬ ਵੱਲੋਂ ਪਹਿਲੀ ਅਪ੍ਰੈਲ 2019 ਤੋਂ ਕਰਵਾਈ ਜਾਵੇਗੀ। ਹਾਸਲ ਜਾਣਕਾਰੀ ਮੁਤਾਬਕ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ, ਸੰਗਰੂਰ, ਮਾਨਸਾ ਤੇ ਪਟਿਆਲਾ ਲਈ ਫੌ਼ਜ ਦੀ ਭਰਤੀ ਜੁਲਾਈ-ਅਗਸਤ 2019 ਵਿਚ ਪਟਿਆਲਾ ਵਿਚ ਸ਼ੁਰੂ ਹੋ ਰਹੀ ਹੈ। ਇਸ ਤੋਂ ਇਲਾਵਾ ਬੀਐਸਐਫ, ਸੀਆਈਐਸਐਫ, ਸੀਆਰਪੀਐਫ, ਐਸਐਸਬੀ, ਆਈਟੀਬੀਪੀ, ਅਸਾਮ ਰਾਈਫਲਜ਼, ਐਨਆਈਏ ਤੇ ਐਸਐਸਐਫ ਵਿਚ ਵੀ ਭਰਤੀ ਕੀਤੀ ਜਾ ਰਹੀ ਹੈ।

ਇਸ ਸਬੰਧੀ ਟ੍ਰੇਨਿੰਗ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਫ਼ਤਹਿਗੜ੍ਹ ਸਾਹਿਬ ਵੱਲੋਂ ਪਹਿਲੀ ਅਪਰੈਲ 2019 ਤੋਂ ਕਰਵਾਈ ਜਾਵੇਗੀ। ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਲੈਫ.ਕਰਨਲ (ਸੇਵਾ ਮੁਕਤ) ਮਨਿੰਦਰ ਸਿੰਘ ਰੰਧਾਵਾ ਨੇ ਦੱਸਿਆ ਕਿ ਅਰਧ ਸੈਨਿਕ ਬਲਾਂ ਵਿਚ ਭਰਤੀ ਲਈ ਨੌਜਵਾਨਾਂ ਦੀ ਉਮਰ 18 ਤੋਂ 23 ਸਾਲ ਤੇ ਕੱਦ 170 ਸੈਮੀ ਹੋਣਾ ਚਾਹੀਦਾ ਹੈ ਤੇ ਦਸਵੀਂ ਪਾਸ ਕੀਤੀ ਹੋਣੀ ਲਾਜ਼ਮੀ ਹੈ। ਐਸਸੀ, ਐਸਟੀ ਨੂੰ ਉਮਰ ਸਬੰਧੀ 5 ਸਾਲ ਤੇ ਓਬੀਸੀ ਨੂੰ 3 ਸਾਲ ਦੀ ਛੋਟ ਹੈ। ਉਨ੍ਹਾਂ ਕਿਹਾ ਕਿ ਟ੍ਰੇਨਿੰਗ ਲੈਣ ਦੇ ਚਾਹਵਾਨ ਉਮੀਦਵਾਰ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਫਤਹਿਗੜ੍ਹ ਸਾਹਿਬ ਵਿਚ ਸੰਪਰਕ ਕਰ ਸਕਦੇ ਹਨ। ਟ੍ਰੇਨਿੰਗ ਸਬੰਧੀ ਮੋਬਾਈਲ ਨੰਬਰ 85568-41311 ਤੇ 97809-65279 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM
Advertisement