
ਹੁਣ ਵਿਦੇਸ਼ਾਂ ਵਿਚ ਰਹਿੰਦੇ ਪ੍ਰਵਾਸੀ ਪੰਜਾਬੀ ਵੀ ਅਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰ ਸਕਣਗੇ...
ਅੰਮ੍ਰਿਤਸਰ : ਹੁਣ ਵਿਦੇਸ਼ਾਂ ਵਿਚ ਰਹਿੰਦੇ ਪ੍ਰਵਾਸੀ ਪੰਜਾਬੀ ਵੀ ਅਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰ ਸਕਣਗੇ। ਇਸ ਦੇ ਲਈ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਸਵੀਪ ਮੁਹਿੰਮ ਅਧੀਨ ਪ੍ਰਵਾਸੀ ਪੰਜਾਬੀਆਂ ਦੀਆਂ ਵੋਟਾਂ ਬਣਾਉਣ ਲਈ 2 ਵਿਸ਼ੇਸ਼ ਕਾਊਂਟਰਾਂ ਦੀ ਸ਼ੁਰੂਆਤ ਕੀਤੀ ਗਈ ਹੈ।
Election
ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਧਿਕਾਰੀ ਸ਼ਿਵਦੁਲਾਰ ਸਿੰਘ ਢਿੱਲੋਂ ਨੇ ਦੱਸਿਆ ਕਿ ਪ੍ਰਵਾਸੀ ਪੰਜਾਬੀ ਅਪਣੀ ਵੋਟ ਬਣਾਉਣ ਲਈ ਇਨ੍ਹਾਂ ਕਾਊਂਟਰਾਂ ਤੋਂ ਫਾਰਮ ਨੰਬਰ-6 ਏ ਭਰ ਕੇ ਅਪਣਾ ਨਾਮ ਵੋਟਰ ਸੂਚੀ ਵਿਚ ਦਰਜ ਕਰਵਾ ਸਕਦੇ ਹਨ।