
ਹੈਲਪ ਡੈਸਕ ਓਪਰੇਟਰ ਕੋਮਲਪ੍ਰੀਤ ਨੂੰ 4,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ...
ਹੁਸ਼ਿਆਰਪੁਰ : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸੇਵਾ ਕੇਂਦਰ ਮਾਹਿਲਪੁਰ ਜਿਲ੍ਹਾ ਹੁਸ਼ਿਆਰਪੁਰ ਵਿਖੇ ਤਾਇਨਾਤ ਹੈਲਪ ਡੈਸਕ ਓਪਰੇਟਰ ਕੋਮਲਪ੍ਰੀਤ ਨੂੰ 4,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਅਤੇ ਉਸ ਦੇ ਏਜੰਟ ਵਿਰੁੱਧ ਵੀ ਕੇਸ ਦਰਜ ਕੀਤਾ ਗਿਆ ਹੈ। ਓਪਰੇਟਰ ਨੂੰ ਸ਼ਿਕਾਇਤ ਕਰਤਾ ਜਸਵਿੰਦਰ ਸਿੰਘ ਵਾਸੀ ਪਿੰਡ ਹਲੂਵਾਲ ਜ਼ਿਲ੍ਹਾ ਹੁਸ਼ਿਆਰਪੁਰ ਦੀ ਸ਼ਿਕਾਇਤ 'ਤੇ ਫੜਿਆ ਹੈ।
Vigilance Bureau Punjab
ਸ਼ਿਕਾਇਤ ਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਸ ਦੇ ਪਿਤਾ ਦੀ ਮੌਤ ਦਾ ਸਰਟੀਫਿਕੇਟ ਬਣਾਉਣ ਦੇ ਇਵਜ ਵਿਚ ਉਕਤ ਓਪਰੇਟਰ ਅਤੇ ਉਸ ਦੇ ਏਜੰਟ ਜਸਵਿੰਦਰ ਸਿੰਘ ਵੱਲੋਂ 4000 ਰੁਪਏ ਦੀ ਮੰਗ ਕੀਤੀ ਗਈ ਹੈ। ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਓਪਰੇਟਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 4,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ 'ਤੇ ਹੀ ਦਬੋਚ ਲਿਆ।
Seva Kendra
ਉਨ੍ਹਾਂ ਦੱਸਿਆ ਕਿ ਉਕਤ ਦੋਹਾਂ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।