3000 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਅਤੇ ਵਿਚੋਲਿਆ ਕਾਬੂ
Published : Mar 28, 2019, 5:04 pm IST
Updated : Mar 28, 2019, 5:04 pm IST
SHARE ARTICLE
Handcuff
Handcuff

ਜ਼ਮੀਨ ਦਾ ਇੰਤਕਾਲ ਕਰਨ ਬਦਲੇ ਮੰਗੇ ਸਨ 3000 ਰੁਪਏ

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਮਾਲ ਹਲਕਾ ਸ਼ਾਹਪੁਰ ਗੁਰਾਇਆ ਜ਼ਿਲ੍ਹਾ ਗੁਰਦਾਸਪੁਰ ਵਿਖੇ ਤਾਇਨਾਤ ਪਟਵਾਰੀ ਹਰਪ੍ਰੀਤ ਸਿੰਘ ਅਤੇ ਇਕ ਪ੍ਰਾਈਵੇਟ ਵਿਅਕਤੀ ਸੁਖਦੇਵ ਰਾਜ ਨੂੰ 3000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। 

ਇਸ ਸਬੰਧੀ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਪਟਵਾਰੀ ਹਰਪ੍ਰੀਤ ਸਿੰਘ ਅਤੇ ਸੁਖਦੇਵ ਰਾਜ ਨੂੰ ਸ਼ਿਕਾਇਤਕਰਤਾ ਤਰਲੋਕ ਸਿੰਘ ਵਾਸੀ ਸ਼ਾਹਪੁਰ ਗੁਰਾਇਆ ਜ਼ਿਲ੍ਹਾ ਗੁਰਦਾਸਪੁਰ ਦੀ ਸ਼ਿਕਾਇਤ 'ਤੇ 3000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਪਟਵਾਰੀ ਵਲੋਂ ਉਸ ਦੀ ਜ਼ਮੀਨ ਦਾ ਇੰਤਕਾਲ ਕਰਨ ਬਦਲੇ 3000 ਰੁਪਏ ਦੀ ਮੰਗ ਕੀਤੀ ਗਈ ਹੈ।

ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਪਟਵਾਰੀ ਅਤੇ ਉਸ ਦੇ ਵਿਚੋਲਿਏ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 3000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ। ਬੁਲਾਰੇ ਨੇ ਦੱਸਿਆ ਕਿ ਉਕਤ ਦੋਹਾਂ ਦੋਸ਼ੀਆਂ ਵਿਰੁੱਧ ਵਿਜੀਲੈਂਸ ਬਿਓਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਅੰਮ੍ਰਿਤਸਰ ਸਥਿਤ ਵਿਜੀਲੈਂਸ ਬਿਓਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

DM ਗਗਨਦੀਪ ਰੰਧਾਵਾ ਦੇ ਪਰਿਵਾਰਿਕ ਮੈਂਬਰਾਂ ਦੀ ਪੁਲਿਸ ਨਾਲ ਤਿੱਖੀ ਬਹਿਸ

22 Mar 2026 2:53 PM

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM
Advertisement