ਕੱਲ੍ਹ ਰਿਹਾ ਪੰਜਾਬ ਲਈ ਰਾਹਤ ਦਾ ਦਿਨ, ਕਰੋਨਾ ਦਾ ਇਕ ਵੀ ਕੇਸ ਨਹੀਂ ਆਇਆ ਸਾਹਮਣੇ
Published : Mar 28, 2020, 10:06 pm IST
Updated : Mar 29, 2020, 6:30 am IST
SHARE ARTICLE
punjab coronavirus
punjab coronavirus

ਪੰਜਾਬ ਵਿਚ ਹਰ ਰੋਜ਼ ਕਰੋਨਾ ਦੇ ਨਵੇਂ-ਨਵੇਂ ਮਾਮਲੇ ਸਾਹਮਣੇ ਆ ਰਹੇ ਹਨ

ਚੰਡੀਗੜ੍ਹ : ਪੰਜਾਬ ਵਿਚ ਹਰ ਰੋਜ਼ ਕਰੋਨਾ ਦੇ ਨਵੇਂ-ਨਵੇਂ ਮਾਮਲੇ ਸਾਹਮਣੇ ਆ ਰਹੇ ਹਨ ਪਰ ਸ਼ਨੀਵਾਰ ਨੂੰ ਪੰਜਾਬ ਦੇ ਲੋਕਾਂ ਲਈ ਥੋੜੀ ਰਾਹਤ ਦੀ ਖ਼ਬਰ ਆਈ ਹੈ ਕਿ ਪੂਰੇ ਸੂਬੇ ਵਿਚ ਕਰੋਨਾ ਦਾ ਇਕ ਵੀ ਪੌਜਟਿਵ ਕੇਸ ਸਾਹਮਣੇ ਨਹੀਂ ਆਇਆ। ਦੱਸ ਦਈਏ ਭਾਵੇ ਹਾਲੇ ਸੂਬੇ ਵਿਚ ਲਏ ਗਏ 264 ਸ਼ੱਕੀ ਲੋਕਾਂ ਦੇ ਟੈਸਟਾਂ ਦੀਆਂ ਰਿਪੋਰਟਾਂ ਆਉਣੀਆਂ ਬਾਕੀ ਹਨ। ਸਰਕਾਰ ਵੱਲੋਂ ਜ਼ਾਰੀ ਕੀਤੇ ਬੁਲੇਟਿਨ ਅਨੁਸਾਰ ਪੂਰੇ ਸੂਬੇ ਵਿਚੋਂ ਕਰੋਨਾ ਦੇ ਸ਼ੱਕੀਆਂ ਦੀ ਗਿਣਤੀ 898 ਸੀ।

punjab coronaviruspunjab coronavirus

ਇਨ੍ਹਾਂ ਸਾਰਿਆਂ ਦੇ ਸੈਂਪਲ ਜਾਂਚ ਲਈ ਭੇਜ ਦਿੱਤੇ ਗਏ ਹਨ। ਇਨ੍ਹਾਂ ਵਿਚੋਂ 38 ਮਾਮਲਿਆਂ ਦੇ ਵਿਚ ਕਰੋਨਾ ਵਾਇਰਸ ਦੀ ਪੁਸ਼ਟੀ ਹੋਈ ਹੈ ਇਹ 38 ਮਾਮਲਿਆ ਵਿਚੋਂ 19 ਮਾਮਲੇ ਐੱਸ.ਬੀ.ਐੱਸ ਨਗਰ ਨਾਲ ਸਬੰਧ ਰੱਖਦੇ ਹਨ ਜਦ ਕਿ 6-6 ਮਾਮਲੇ ਮੌਹਾਲੀ ਅਤੇ ਹੁਸ਼ਿਆਰਪੁਰ ਜ਼ਿਲ੍ਹੇ ਨਾਲ ਸਬੰਧ ਰੱਖਦੇ ਹਨ ਇਸ ਤੋਂ ਇਲਾਵਾ ਪੰਜ ਮਾਮਲੇ ਜਲੰਧਰ ਤੋਂ ਸਾਹਮਣੇ ਆਏ ਹਨ ਅਤੇ ਉਥੇ ਹੀ ਅੰਮ੍ਰਿਤਸਰ ਅਤੇ ਲੁਧਿਆਣੇ ਤੋਂ ਵੀ ਇਕ-ਇਕ ਮਾਮਲਾ ਸਾਹਮਣੇ ਆਇਆ ਹੈ।

China coronaviruscoronavirus

ਜਦ ਕਿ 596 ਮਾਮਲਿਆਂ ਦੀ ਰਿਪੋਰਟ ਨੈਗਟਿਵ ਆਈ ਹੈ। ਦੱਸ ਦੱਈਏ ਕਿ ਹਾਲੇ 264 ਦੀ ਰਿਪੋਰਟ ਆਉਣੀ ਬਾਕੀ ਹੈ। ਬੁਲਟੇਨ ਅਨੁਸਾਰ ਕਰੋਨਾ ਵਾਇਰਸ ਦਾ ਪੰਜਾਬ ਵਿਚ ਜੋ ਸਭ ਤੋਂ ਪਹਿਲਾਂ ਮਰੀਜ਼ ਹੁਸ਼ਿਆਰਪੁਰ ਦੇ ਪਿੰਡ ਦਾ ਸਾਹਮਣੇ ਆਇਆ ਸੀ ਹੁਣ ਉਸ ਦੀ ਸਿਹਤ ਠੀਕ ਹੋਣ ਤੋਂ ਬਾਅਦ ਉਸ ਨੂੰ ਅੰਮ੍ਰਿਤਸਰ ਦੇ ਹਸਪਤਾਲ ਵਿਚੋਂ ਛੁੱਟੀ ਦੇ ਕੇ ਘਰ ਭੇਜ ਦਿੱਤਾ ਗਿਆ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM
Advertisement